‘ਵੇਕ-ਅਪ ਲੁਧਿਆਣਾ ਮੁਹਿੰਮ’ ਤਹਿਤ ਬੂਟੇ ਲਾਏ
ਖੇਤਰੀ ਪ੍ਰਤੀਨਿਧ
ਲੁਧਿਆਣਾ, 12 ਜੁਲਾਈ
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵੱਲੋਂ ‘ਵੇਕ-ਅਪ ਲੁਧਿਆਣਾ’ ਮੁਹਿੰਮ ਤਹਿਤ ਵੱਡੇ ਪੱਧਰ ’ਤੇ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਪ ਕੁਲਪਤੀ ਡਾ. ਇੰਦਰਜੀਤ ਸਿੰਘ ਅਤੇ ਡਿਵੀਜ਼ਨਲ ਜੰਗਲਾਤ ਅਧਿਕਾਰੀ ਲੁਧਿਆਣਾ ਰਾਜੇਸ਼ ਗੁਲਾਟੀ ਨੇ ਪੌਦੇ ਲਾਏ। ਨਿਰਦੇਸ਼ਕ ਵਿਦਿਆਰਥੀ ਭਲਾਈ ਅਤੇ ਮਿਲਖ਼ ਅਫ਼ਸਰ ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਦੱਸਿਆ ਕਿ ਯੂਨੀਵਰਸਿਟੀ ਵਿੱਚ ਜੰਗਲਾਤ ਵਿਭਾਗ ਵੱਲੋਂ ਮਿਲੇ 1000 ਤੋਂ ਵਧੇਰੇ ਬੂਟੇ ਲਾਏ ਜਾਣਗੇ ਅਤੇ ਵਾਤਾਵਰਨ ਬਿਹਤਰੀ ਲਈ ਯਤਨ ਜਾਰੀ ਰੱਖੇ ਜਾਣਗੇ। ਇਸ ਮੌਕੇ ਯੂਨੀਵਰਸਿਟੀ ਦੇ ਕੌਮੀ ਸੇਵਾ ਯੋਜਨਾ ਵਿੰਗ ਦੇ ਵਾਲੰਟੀਅਰਾਂ ਵੱਲੋਂ ਵੀ ਕੈਂਪਸ ਵਿੱਚ ਕਈ ਥਾਵਾਂ ’ਤੇ ਬੂਟੇ ਲਾਏ ਗਏ। ਡਾ. ਇੰਦਰਜੀਤ ਸਿੰਘ ਅਤੇ ਡਾ. ਗਿੱਲ ਨੇ ਦੱਸਿਆ ਕਿ ਸ੍ਰੀ ਗੁਲਾਟੀ ਵੱਲੋਂ ਯੂਨੀਵਰਸਿਟੀ ਵਿੱਚ ‘ਨਾਨਕ ਬਗੀਚੀ’ ਸਥਾਪਤ ਕਰਨ ਦਾ ਪ੍ਰਸਤਾਵ ਦਿੱਤਾ ਗਿਆ ਸੀ ਜਿਸ ਤਹਿਤ ਜਾਪਾਨੀ ਮਾਡਲ ਮੀਆਵਾਕੀ ਤਹਿਤ ਸੰਘਣੇ ਬੂਟੇ ਲਗਾ ਕੇ ਇਹ ਬਗੀਚੀ ਤਿਆਰ ਕੀਤੀ ਜਾਵੇਗੀ। ਇਸ ਦੌਰਾਨ ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਇਸ ਮੁਹਿੰਮ ਵਿੱਚ ਭਰਵੀਂ ਸ਼ਮੂਲੀਅਤ ਕੀਤੀ।