ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਮ੍ਰਿਤਪਾਲ ਸਿੰਘ ਨਾਲ ਮਿਲ ਕੇ ਪੰਥਕ ਮੁਹਾਜ਼ ਖੜ੍ਹਾ ਕਰਨਗੇ ਸਰਬਜੀਤ ਸਿੰਘ ਖਾਲਸਾ

10:03 AM Jun 05, 2024 IST
ਮੋਗਾ ’ਚ ਗਿਣਤੀ ਕੇਂਦਰ ਨੇੜੇ ਗੱਲਬਾਤ ਕਰਦੇ ਹੋਏ ਸਰਬਜੀਤ ਸਿੰਘ ਖਾਲਸਾ।

ਮਹਿੰਦਰ ਸਿੰਘ ਰੱਤੀਆਂ
ਮੋਗਾ, 4 ਜੂਨ
ਫ਼ਰੀਦਕੋਟ ਰਾਖਵਾਂ ਹਲਕੇ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਦੀ ਜਿੱਤ ਤੋਂ ਵਿਰੋਧੀ ਉਮੀਦਵਾਰਾਂ ਦੇ ਵਰਕਰਾਂ ’ਚ ਉਦਾਸੀ ਦਾ ਮਾਹੌਲ ਹੈ। ਕਈ ਉਮੀਦਵਾਰ ਤਾਂ ਗਿਣਤੀ ਕੇਂਦਰਾਂ ’ਚ ਵੀ ਨਹੀਂ ਪੁੱਜੇ। ਸਰਬਜੀਤ ਸਿੰਘ ਖਾਲਸਾ ਨੇ ਇਥੇ ਗਿਣਤੀ ਕੇਂਦਰ ਦਾ ਦੌਰਾ ਕਰਨ ਸਮੇਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੋਣ ਜਿੱਤੇ ਡਿਬਰੂਗੜ੍ਹ ਦੀ ਜੇਲ੍ਹ ’ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਨਾਲ ਰਲਕੇ ਸੂਬੇ ’ਚ ਆਪਣਾ ਪੰਥਕ ਮੁਹਾਜ਼ ਖੜ੍ਹਾ ਕਰਨ ਦਾ ਸੰਕੇਤ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ, ਜ਼ਿਮਨੀ ਚੋਣਾਂ ਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣਾ ਉਨ੍ਹਾਂ ਦਾ ਅਗਲਾ ਮੁੱਖ ਨਿਸ਼ਾਨਾ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੀ ਤਨਦੇਹੀ ਨਾਲ ਸੇਵਾ ਲਈ ਆਪਣੀ ਰਿਹਾਇਸ਼ ਮੋਗਾ ਵਿੱਚ ਰੱਖਣਗੇ। ਇਸ ਮੌਕੇ ਉਨ੍ਹਾਂ ਦੀ ਪਤਨੀ ਸੰਦੀਪ ਕੌਰ, ਗੁਰਸੇਵਕ ਸਿਘ ਜਵਾਹਰਕੇ ਤੇ ਹੋਰ ਸਮਰਥਕ ਮੌਜੂਦ ਸਨ। ਉਨ੍ਹਾਂ ਕਿਹਾ ਸਿਆਸੀ ਧਿਰਾਂ ਜਾਂ ਕੇਂਦਰ ਅਤੇ ਰਾਜ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੁਝ ਨਹੀਂ ਕੀਤਾ ਸਗੋਂ ਨੌਜਵਾਨਾਂ ਨੂੰ ਮਾਰੂ ਨਸ਼ਿਆਂ ਤੋਂ ਬਚਾਉਣ ਲਈ ਤੁਰੇ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਕਾਲੇ ਕਾਨੂੰਨ ਐਨਐਸਏ ਤਹਿਤ ਜੇਲ੍ਹ ਵਿੱਚ ਬੰਦ ਕਰ ਦਿੱਤਾ ਹੈ। ਉਨ੍ਹਾਂ ਦਾ ਮਕਸਦ ਪੰਥ ਤੇ ਲੋਕ ਸੇਵਾ ਹੈ।
ਉਨ੍ਹਾਂ ਕਿਹਾ ਕਿ ‘ਇਹ ਜਿੱਤ ਮੇਰੀ ਨਹੀਂ, ਸਮੁੱਚੇ ਹਲਕੇ ਦੇ ਲੋਕਾਂ ਦੀ ਜਿੱਤ ਹੈ, ਮੈਨੂੰ ਲੋਕਾਂ ਨੇ ਜੋ ਸੇਵਾ ਬਖਸ਼ੀ ਹੈ, ਉਸ ਨੂੰ ਮੈਂ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਨਿਭਾਵਾਂਗਾ।’’ ਉਨ੍ਹਾਂ ਆਖਿਆ, ਇਸ ਜਿੱਤ ਦਾ ਸਿਹਰਾ ਸਮੂਹ ਇਲਾਕੇ ਦੇ ਲੋਕਾਂ ਨੂੰ ਜਾਂਦਾ ਹੈ, ਜਿਨ੍ਹਾਂ ਨੇ ਦਿਨ-ਰਾਤ ਇੱਕ ਕਰਕੇ ਮੇਰੀ ਚੋਣ ਮੁਹਿੰਮ ਵਿੱਚ ਹਿੱਸਾ ਲਿਆ ਹੈ। ਉਨ੍ਹਾਂ ਆਖਿਆ ਕਿ ਉਹ ਘਰ ਤੋਂ ਇਕੱਲੇ ਤੁਰੇ ਸਨ ਪਰ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਲੋਕਾਂ ਅਤੇ ਪੰਥਕ ਧਿਰਾਂ ਨੇ ਉਨ੍ਹਾਂ ਦਾ ਡਟਕੇ ਸਾਥ ਦਿੱਤਾ। ਉਹ ਹਮੇਸ਼ਾ ਇਲਾਕੇ ਦੇ ਲੋਕਾਂ ਦੇ ਰਿਣੀ ਰਹਿਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਬਿਨਾਂ ਕਿਸੇ ਭੇਦਭਾਵ ਪਹਿਲ ਦੇ ਆਧਾਰ ’ਤੇ ਹੱਲ ਕਰਨਗੇ।

Advertisement

Advertisement
Advertisement