For the best experience, open
https://m.punjabitribuneonline.com
on your mobile browser.
Advertisement

ਸਰਸਵਤੀ ਸਕੂਲ ਦੀਆਂ ਟੀਮਾਂ ਨੇ ਜ਼ੋਨਲ ਖੇਡਾਂ ਵਿੱਚ ਮੱਲਾਂ ਮਾਰੀਆਂ

08:41 AM Aug 24, 2024 IST
ਸਰਸਵਤੀ ਸਕੂਲ ਦੀਆਂ ਟੀਮਾਂ ਨੇ ਜ਼ੋਨਲ ਖੇਡਾਂ ਵਿੱਚ ਮੱਲਾਂ ਮਾਰੀਆਂ
ਜੇਤੂ ਟੀਮਾਂ ਨਾਲ ਚੇਅਰਮੈਨ ਰਵੀ ਅਰੋੜਾ। -ਫੋਟੋ: ਗਹੂੰਣ
Advertisement

ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 23 ਅਗਸਤ
ਇੱਥੋਂ ਦੇ ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀਆਂ ਟੀਮਾਂ ਨੇ ਜ਼ੋਨਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਸਬੰਧੀ ਸਕੂਲ ਦੇ ਚੇਅਰਮੈਨ ਰਵੀ ਅਰੋੜਾ ਅਤੇ ਪ੍ਰਿੰਸੀਪਲ ਵਿਭੂਤੀ ਅਰੋੜਾ ਨੇ ਦੱਸਿਆ ਕਿ ਬਲਾਚੌਰ ਜ਼ੋੋਨ ਦੀਆਂ ਖੇਡਾਂ ਵਿੱਚ ਉਨ੍ਹਾਂ ਦੇ ਸਕੂਲ ਦੀਆਂ ਕ੍ਰਿਕਟ, ਬੈਡਮਿੰਟਨ ਅਤੇ ਖੋ-ਖੋ ਦੀਆਂ ਲੜਕਿਆਂ ਤੇ ਲੜਕੀਆਂ ਦੀਆਂ ਟੀਮਾਂ ਨੇ ਬਲਾਚੌਰ ਜ਼ੋਨ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਦੇ ਖਿਡਾਰੀਆਂ ਨੂੰ ਵਧੀਆ ਸਿਖਲਾਈ ਦੇ ਕੇ ਜ਼ਿਲ੍ਹਾ ਪੱਧਰੀ ਖੇਡਾਂ ਲਈ ਤਿਆਰੀ ਕਰਵਾਈ ਜਾਵੇਗੀ, ਤਾਂ ਜੋ ਜ਼ਿਲ੍ਹਾ ਪੱਧਰ ’ਤੇ ਵੀ ਵਧੀਆ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ ਜਾ ਸਕਣ। ਇਸ ਮੌਕੇ ਜੇਤੂ ਟੀਮਾਂ ਦੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਹਿਤ ਸਕੂਲ ਵਿੱਚ ਸਨਮਾਨ ਸਮਾਰੋਹ ਕੀਤਾ ਗਿਆ। ਸਕੂਲ ਚੇਅਰਮੈਨ ਰਵੀ ਅਰੋੜਾ ਅਤੇ ਪ੍ਰਿੰਸੀਪਲ ਵਿਭੂਤੀ ਅਰੋੜਾ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਜੇਤੂ ਟੀਮਾਂ ਦੇ ਖਿਡਾਰੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

Advertisement
Advertisement
Author Image

sukhwinder singh

View all posts

Advertisement
×