ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਬੱਤ ਦਾ ਭਲਾ ਟਰੱਸਟ ਨੇ ਪੈਨਸ਼ਨਰਾਂ ਨੂੰ ਚੈੱਕ ਵੰਡੇ

08:04 AM Jul 13, 2024 IST
ਟਰੱਸਟ ਦੇ ਅਹੁਦੇਦਾਰ ਲੋੜਵੰਦਾਂ ਨੂੰ ਚੈੱਕ ਵੰਡਦੇ ਹੋਏ। -ਫੋਟੋ: ਸੂਦ

ਫਤਹਿਗੜ੍ਹ ਸਾਹਿਬ:

Advertisement

ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਮੀਤ ਪ੍ਰਧਾਨ ਜੈ ਕਿਸ਼ਨ ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਕੱਤਰ ਪਰਮਜੀਤ ਸਿੰਘ ਹਰੀਪੁਰ ਅਤੇ ਦਫ਼ਤਰ ਸਕੱਤਰ ਜਸਵੰਤ ਸਿੰਘ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਹਰ ਮਹੀਨੇ 150 ਦੇ ਕਰੀਬ ਲੋੜਵੰਦ, ਵਿਧਵਾਵਾਂ, ਅੰਗਹੀਣਾਂ ਅਤੇ ਵੱਖ-ਵੱਖ ਬਿਮਾਰੀਆਂ ਤੋਂ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਜਾਂਦੇ ਹਨ। ਸਕੱਤਰ ਪਰਮਜੀਤ ਸਿੰਘ ਨੇ ਦੱਸਿਆ ਕਿ ਟਰੱਸਟ ਦੇ ਬਾਨੀ ਡਾ. ਓਬਰਾਏ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਫਲਸਫੇ ਅਨੁਸਾਰ ਨਾਮ ਜਪੋ, ਕਿਰਤ ਕਰੋ, ਵੰਡ ਛੱਕੋ ਦੀ ਪਾਲਣਾ ਕਰਦੇ ਹੋਏ ਅਨੇਕਾਂ ਸਮਾਜ ਭਲਾਈ ਦੇ ਕੰਮ ਜਿਨ੍ਹਾਂ ਵਿੱਚ ਸਿਲਾਈ ਕਢਾਈ, ਕੰਪਿਊਟਰ ਕੋਰਸ, ਬਿਊਟੀ ਪਾਰਲਰ ਅਤੇ ਹੋਰ ਸਮਾਜ ਭਲਾਈ ਦੇ ਕੰਮ ਕਰਵਾਏ ਜਾ ਰਹੇ ਹਨ ਤਾਂ ਜੋ ਬੱਚੇ ਸਿਖਿਅਤ ਹੋ ਕੇ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। -ਨਿੱਜੀ ਪੱਤਰ ਪ੍ਰੇਰਕ

Advertisement
Advertisement
Advertisement