ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ

08:44 AM Jul 06, 2023 IST
ਲੋਡ਼ਵੰਦਾਂ ਨੂੰ ਪੈਨਸ਼ਨਾਂ ਵੰਡਦੇ ਹੋਏ ਇੰਜ. ਗੁਰਦੀਪ ਸਿੰਘ ਲੇਹਲ। -ਫੋਟੋ: ਪਸਨਾਵਾਲ

ਪੱਤਰ ਪ੍ਰੇਰਕ
ਧਾਰੀਵਾਲ, 5 ਜੁਲਾਈ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਅਤੇ ਸਮਾਜ ਸੇਵੀ ਡਾ. ਐੱਸਪੀ ਸਿੰਘ ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਟੀਮ ਮੈਂਬਰਾਂ ਵੱਲੋਂ ਵਿਧਵਾ ਔਰਤਾਂ, ਅੰਗਹੀਣਾਂ, ਗਰੀਬਾਂ ਤੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡੇ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਇੰਜਨੀਅਰ ਗੁਰਦੀਪ ਸਿੰਘ ਲੇਹਲ ਆਰਕੀਟੈਕਟ ਅਤੇ ਵਿਸ਼ੇਸ਼ ਮਹਿਮਾਨ ਵਜੋਂ ਉਦਯੋਗਪਤੀ ਕੁਲਵੰਤ ਸਿੰਘ ਮਠਾਰੂ ਨੇ ਸ਼ਿਰਕਤ ਕੀਤੀ। ਇਸ ਮੌਕੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਭੇਂਟ ਕਰਦਿਆਂ ਇੰਜਨੀਅਰ ਗੁਰਦੀਪ ਸਿੰਘ ਲੇਹਲ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਆਪਣੀ ਨੇਕ ਕਿਰਤ ਕਮਾਈ ਦਾ 98 ਫੀਸਦੀ ਹਿੱਸਾ ਗਰੀਬਾਂ ਅਤੇ ਲੋੜਵੰਦਾਂ ਦੀ ਭਲਾਈ ਵਾਸਤੇ ਖਰਚ ਕੀਤਾ ਜਾ ਰਿਹਾ ਹੈ। ਮਨੁੱਖਤਾ ਨੂੰ ਬਚਾਉਣ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਉੱਚਾ ਚੁੱਕਣ ਲਈ ਡਾ: ਉਬਰਾਏ ਵੱਲੋਂ ਦੇਸ-ਵਿਦੇਸ ਦੇ ਅੰਦਰ ਬਹੁਤ ਹੀ ਨੇਕ ਤੇ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ। ਇੰਜਨੀਅਰ ਗੁਰਦੀਪ ਸਿੰਘ ਲੇਹਲ ਨੇ ਕਿਹਾ ਡਾ. ਓਬਰਾਏ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਸਮੇਤ ਉਨ੍ਹਾਂ ਦੀ ਸਮੁੱਚੀ ਟੀਮ ਬਹੁਤ ਹੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੀ ਹੈ। ਇਸ ਦੌਰਾਨ ਪੈਨਸ਼ਨਾਂ ਲੈਣ ਵਾਲੇ ਪਰਿਵਾਰਾਂ ਨੇ ਡਾ. ਓਬਰਾਏ ਦਾ ਧੰਨਵਾਦ ਕੀਤਾ। ਇਸ ਮੌਕੇ ਟਰੱਸਟ ਦੇ ਮੈਂਬਰ ਤੇ ਹੋਰ ਆਗੂ ਵੀ ਮੌਜੂਦ ਸਨ।

Advertisement

Advertisement
Tags :
ਸਰਬੱਤਟਰੱਸਟਪੈਨਸ਼ਨਾਂਲੋੜਵੰਦਾਂਵੰਡੀਆਂ
Advertisement