ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਪੰਚ ਐਸੋਸੀਏਸ਼ਨ ਵੱਲੋਂ ਐੱਨਐੱਚਐੱਮ ਕਾਮਿਆਂ ਦੇ ਸੰਘਰਸ਼ ਦਾ ਸਮਰਥਨ

07:31 AM Aug 07, 2024 IST
ਕਰਮਚਾਰੀਆਂ ਨਾਲ ਧਰਨੇ ’ਤੇ ਬੈਠੀ ਸਰਪੰਚ ਐਸੋਸੀਏਸ਼ਨ ਦੀ ਸੂਬਾ ਮੀਤ ਪ੍ਰਧਾਨ ਸੰਤੋਸ਼ ਬੈਣੀਵਾਲ।

ਨਿੱਜੀ ਪੱਤਰ ਪ੍ਰੇਰਕ
ਸਿਰਸਾ, 6 ਅਗਸਤ
ਮਹਿਲਾ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਅਤੇ ਸਰਪੰਚ ਐਸੋਸੀਏਸ਼ਨ ਦੀ ਸੂਬਾ ਮੀਤ ਪ੍ਰਧਾਨ ਸੰਤੋਸ਼ ਬੈਣੀਵਾਲ ਨੇ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਐੱਨਐੱਚਐੱਮ ਮੁਲਾਜ਼ਮਾਂ ਨੂੰ ਅੱਜ ਆਪਣਾ ਸਮਰਥਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਮਾਵਾਂ ਨੂੰ ਸਲਾਮ ਕਰਦੇ ਹਨ ਜੋ ਅਜਿਹੇ ਇਨਕਲਾਬੀ ਪੁੱਤਰਾਂ ਨੂੰ ਜਨਮ ਦਿੰਦੀਆਂ ਹਨ ਜੋ ਆਪਣੇ ਅਤੇ ਆਪਣੇ ਸਾਥੀਆਂ ਦੇ ਹੱਕਾਂ ਲਈ ਮਰ ਮਿਟਣ ਲਈ ਤਿਆਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਤਾਨਾਸ਼ਾਹ ਸਰਕਾਰ ਨੂੰ ਦਸ ਸਾਲ ਹੋ ਗਏ ਹਨ। ਇਸ ਸਰਕਾਰ ਨੇ ਕਿਸੇ ਵੀ ਵਰਗ ਨੂੰ ਨਹੀਂ ਛੱਡਿਆ ਜੋ ਹੜਤਾਲ ’ਤੇ ਨਾ ਬੈਠਾ ਹੋਵੇ। ਪਹਿਲਾਂ ਕਿਸਾਨ, ਫਿਰ ਮੁਲਾਜ਼ਮ ਤੇ ਫਿਰ ਸਰਪੰਚ ਹੜਤਾਲ ’ਤੇ ਬੈਠੇ। ਉਨ੍ਹਾਂ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਕਿਉਂਕਿ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ। ਮੁਲਾਜ਼ਮਾਂ ’ਤੇ ਕੰਮ ਦਾ ਦਬਾਅ ਹੈ, ਜਦਕਿ ਤਨਖ਼ਾਹਾਂ ਬਹੁਤ ਘੱਟ ਹਨ, ਰੈਗੂਲਰ ਕਰਨਾ ਜਾਇਜ਼ ਮੰਗ ਹੈ। ਜਦੋਂ ਤੱਕ ਤੁਹਾਨੂੰ ਆਪਣਾ ਹੱਕ ਨਹੀਂ ਮਿਲ ਜਾਂਦਾ ਉਦੋਂ ਤੱਕ ਡਟ ਕੇ ਰਹਿਣਾ ਪਵੇਗਾ।

Advertisement

Advertisement