ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਪੰਚ ਪਰਮਿੰਦਰ ਸਿੰਘ ਬੰਟੀ ਕਾਂਗਰਸ ਵਿੱਚ ਸ਼ਾਮਲ

10:57 AM Oct 20, 2024 IST
ਪਰਮਿੰਦਰ ਸਿੰਘ ਬੰਟੀ ਨੂੰ ਕਾਂਗਰਸ ਵਿੱਚ ਸ਼ਾਮਲ ਕਰਦੇ ਹੋਏ ਪ੍ਰਤਾਪ ਸਿੰਘ ਬਾਜਵਾ ਤੇ ਹੋਰ।

ਜਲਾਲਾਬਾਦ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕੱਲ੍ਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਸਾਬਕਾ ਚੇਅਰਮੈਨ ਦਵਿੰਦਰ ਸਿੰਘ ਬੱਬਲ ਨੇ ਆਪਣੇ ਗਰੁੱਪ ਨੂੰ ਕਾਂਗਰਸ ਪਾਰਟੀ ਵਿੱਚ ਮਿਲਾਉਣਾ ਸ਼ੁਰੂ ਕਰ ਦਿੱਤਾ ਹੈ, ਜਿਸ ਤਹਿਤ ਅੱਜ ਪਿੰਡ ਪੱਕਾ ਕਾਲੇਵਾਲਾ ਦੇ 10 ਸਾਲ ਸਰਪੰਚ ਰਹੇ ਟਕਸਾਲੀ ਅਕਾਲੀ ਆਗੂ ਪਰਮਿੰਦਰ ਸਿੰਘ ਬੰਟੀ ਨੇ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਪਰਮਿੰਦਰ ਸਿੰਘ ਬੰਟੀ ਨੂੰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਕੀਤਾ। ਜ਼ਿਕਰਯੋਗ ਹੈ ਕਿ ਅਕਾਲੀ ਦਲ ਪਾਰਟੀ ਵਿੱਚ ਦਵਿੰਦਰ ਸਿੰਘ ਬੱਬਲ ਵੱਡੇ ਨੇਤਾ ਸਨ ਜਿਸ ਕਾਰਨ ਇੱਕ ਵੱਡਾ ਗਰੁੱਪ ਉਨ੍ਹਾਂ ਨਾਲ ਜੁੜਿਆ ਹੋਇਆ ਹੈ ਅਤੇ ਹੁਣ ਬਬਲ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਈ ਪੰਚ ਸਰਪੰਚ ਅਤੇ ਹੋਰ ਵਰਕਰ ਕਾਂਗਰਸ ਵਿੱਚ ਜਾਣ ਦੀ ਤਿਆਰੀ ਕਰ ਰਹੇ ਹਨ।

Advertisement

Advertisement