ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਲਵੇ ਦੇ ਅੱਠ ਪਿੰਡਾਂ ਵਿੱਚ ਸਰਬਸੰਮਤੀ ਨਾਲ ਚੁਣੇ ਸਰਪੰਚ

11:39 AM Oct 09, 2024 IST
ਪਿੰਡ ਖੰਬੇ ਦੇ ਸਰਪੰਚ ਗੁਰਜੀਤ ਸਿੰਘ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਵਿਧਾਇਕ ਲਾਡੀ ਢੋਸ ਅਤੇ (ਸੱਜੇ) ਪਿੰਡ ਚੱਕ ਹੀਰਾ ਸਿੰਘ ਵਾਲਾ ਦੀ ਸਰਬਸੰਮਤੀ ਨਾਲ ਚੁਣੀ ਪੰਚਾਇਤ ਦੇ ਨੁਮਾਇੰਦੇ।

ਹਰਦੀਪ ਸਿੰਘ
ਫ਼ਤਹਿਗੜ੍ਹ ਪੰਜਤੂਰ/ਧਰਮੋਟ, 8 ਅਕਤੂਬਰ

Advertisement

ਰਾਜਵੀਰ ਸਿੰਘ ਕੰਗ

ਆਮ ਆਦਮੀ ਪਾਰਟੀ (ਮਹਿਲਾਂ ਵਿੰਗ) ਦੇ ਜ਼ਿਲ੍ਹਾ ਪ੍ਰਧਾਨ ਬੀਬੀ ਮਨਦੀਪ ਕੌਰ ਖੰਬੇ ਦੇ ਪਤੀ ਗੁਰਜੀਤ ਸਿੰਘ ਖੰਬੇ ਪਿੰਡ ਦੇ ਸਰਬਸੰਮਤੀ ਨਾਲ ਸਰਪੰਚ ਚੁਣੇ ਗਏ ਹਨ। ਪਿੰਡ ਵਾਸੀਆਂ ਨੇ ਇਕੱਠ ਕਰ ਕੇ ਕੁਝ ਦਿਨ ਪਹਿਲਾਂ ਹੀ ਸਰਪੰਚੀ ਲਈ ਉਨ੍ਹਾਂ ਦੇ ਨਾਮ ਉੱਤੇ ਸਹਿਮਤੀ ਪ੍ਰਗਟ ਕਰ ਦਿੱਤੀ ਸੀ। ਇਸ ਲਈ ਸਰਪੰਚੀ ਲਈ ਉਨ੍ਹਾਂ ਨੇ ਨਾਮਜ਼ਦਗੀ ਦੇ ਪਰਚੇ ਵੀ ਇਕੱਲਿਆਂ ਹੀ ਦਾਖ਼ਲ ਕਰਵਾਏ ਸਨ। ਚੋਣ ਅਧਿਕਾਰੀਆਂ ਨੇ ਕਾਗਜ਼ਾਂ ਦੀ ਪੜਤਾਲ ਤੋਂ ਬਾਅਦ ਉਨ੍ਹਾਂ ਨੂੰ ਬਿਨਾਂ ਮੁਕਾਬਲੇ ਜੇਤੂ ਘੋਸ਼ਿਤ ਕਰ ਦਿੱਤਾ ਗਿਆ। ਬਾਕੀ ਮੈਂਬਰਾਂ ਦੀ ਚੋਣ ਵੀ ਸਰਬਸੰਮਤੀ ਨਾਲ ਕੀਤੀ ਗਈ। ਬੀਤੀ ਦੇਰ ਸ਼ਾਮ ਪੰਚਾਇਤ ਨੇ ਵਿਧਾਇਕ ਲਾਡੀ ਢੋਸ ਨਾਲ ਮੁਲਾਕਾਤ ਕੀਤੀ, ਜਿੱਥੇ ਵਿਧਾਇਕ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ‌। ਮਨਦੀਪ ਕੌਰ ਖੰਬੇ ਨੇ ਕਿਹਾ ਕਿ ਪਿੰਡ ਵਾਸੀਆਂ ਨੇ ਜਿਸ ਤਰ੍ਹਾਂ ਉਨ੍ਹਾਂ ਦੇ ਪਰਿਵਾਰ ਉੱਤੇ ਭਰੋਸਾ ਪ੍ਰਗਟ ਕੀਤਾ ਹੈ ਉਸ ਲਈ ਉਹ ਪਿੰਡ ਵਾਸੀਆਂ ਦੇ ਰਿਣੀ ਹਨ। ਉਨ੍ਹਾਂ ਪਿੰਡ ਦੇ ਸਰਬਪੱਖੀ ਵਿਕਾਸ ਲਈ ਆਪਣੀ ਵੱਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਹ ਪਿੰਡ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸੇ ਦੌਰਾਨ  ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਨੇੜਲੇ ਸਾਥੀ ਰਾਜਵੀਰ ਸਿੰਘ ਕੰਗ ਪਿੰਡ ਕਿਲੀ ਗਾਂਧਰਾ ਦੇ ਸਰਪੰਚ ਚੁਣੇ ਗਏ। ਪਿੰਡ ਦੇ ਸਮੁੱਚੇ ਪੰਚਾਂ ’ਤੇ ਵੀ ਪਿੰਡ ਵਾਸੀਆਂ ਨੇ ਸਹਿਮਤੀ ਜਤਾਈ। ‘ਆਪ’ ਦੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਕੰਬੋਜ ਨੇ ਦੱਸਿਆ ਕਿ ਰਾਜਵੀਰ ਸਿੰਘ ਕੰਗ ਪਾਰਟੀ ਦੇ ਜੁਝਾਰੂ ਆਗੂ ਹਨ। ਪੰਚਾਇਤ ਚੋਣਾਂ ਵਿੱਚ ਸਮੁੱਚੇ ਪਿੰਡ ਵਾਸੀਆਂ ਨੇ ਪਿੰਡ ਵਿੱਚ ਸਰਬਸੰਮਤੀ ਬਣਾਉਂਦਿਆਂ ਉਨ੍ਹਾਂ ਨੂੰ ਸਰਪੰਚ ਚੁਣ ਲਿਆ ਅਤੇ ਬਾਕੀ ਮੈਂਬਰਾਂ ਵਿੱਚ ਵਿਸ਼ਾਲ ਸਿੰਘ, ਜਸਪ੍ਰੀਤ ਸਿੰਘ, ਸੁਖਰਾਜ ਸਿੰਘ, ਕਿਰਨਦੀਪ ਕੌਰ ਅਤੇ ਕਰਮਜੀਤ ਕੌਰ ਕਰਮਵਾਰ ਪੰਚ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਚੁਣੀਆਂ ਸਾਰੀਆਂ ਪੰਚਾਇਤਾਂ ਨੂੰ ਫੰਡ ਮੁਹੱਈਆ ਕਰਵਾ ਕੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ। ਪਿੰਡ ਦੇ ਜੰਮਪਲ ਕੈਨੇਡਾ ਰਹਿੰਦੇ ਸੁਖਪਾਲ ਸਿੰਘ ਕੰਗ ਨੇ ਵੀ ਪਿੰਡ ਦੀ ਨਵੀਂ ਪੰਚਾਇਤ ਨੂੰ ਆਪਣਾ ਵਧਾਈ ਸੰਦੇਸ਼ ਭੇਜਦੇ ਹੋਏ ਪਿੰਡ ਵਾਸੀਆਂ ਨੂੰ ਹਰੇਕ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ ਹੈ।
ਸ਼ਹਿਣਾ (ਪੱਤਰ ਪ੍ਰੇਰਕ): ਸ਼ਹਿਣਾ ਦੇ 13 ਵਾਰਡਾਂ ’ਚੋਂ 7 ਵਾਰਡਾਂ ’ਚ ਪੰਚ ਦੀ ਚੋਣ ਸਰਬਸੰਮਤੀ ਨਾਲ ਹੋ ਗਈ ਹੈ। ਵਾਰਡ ਨੰਬਰ 7 ਵਿੱਚ ਬੇਅੰਤ ਸਿੰਘ ਸਰਾ, ਵਾਰਡ ਨੰਬਰ 6 ਵਿੱਚ ਜੋਗਿੰਦਰ ਸਿੰਘ, ਵਾਰਡ ਨੰਬਰ 1 ਵਿੱਚ ਰਾਣੀ ਕੌਰ, ਵਾਰਡ ਨੰਬਰ 8 ’ਚ ਭੋਲਾ ਸਿੰਘ, ਵਾਰਡ ਨੰਬਰ 3 ’ਚ ਯਾਦਵਿੰਦਰ ਸਿੰਘ ਯਾਦੀ, ਵਾਰਡ ਨੰਬਰ 9 ਅਤੇ ਵਾਰਡ ਨੰਬਰ 11 ’ਚ ਤੇਜਿੰਦਰਪਾਲ ਚੈਰੀ ’ਤੇ ਸਰਬਸੰਮਤੀ ਹੋ ਗਈ ਹੈ।
ਮੌੜ ਮੰਡੀ (ਪੱਤਰ ਪ੍ਰੇਰਕ): ਕੌਮੀ ਪੁਰਸਕਾਰ ਵਿਜੇਤਾ ਪਿੰਡ ਰਾਏ ਖਾਨਾ ਦੇ ਵਸਨੀਕਾਂ ਵੱਲੋਂ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕੀਤੀ ਹੈ ਜਿਸ ਵਿੱਚ ਰਾਜਵੀਰ ਕੌਰ ਨੂੰ ਸਰਪੰਚ ਜਦਕਿ ਅੰਗਰੇਜ਼ ਕੌਰ, ਪਰਵਿੰਦਰ ਕੌਰ, ਜਸਵਿੰਦਰ ਕੌਰ, ਗੁਰਪ੍ਰੀਤ ਸਿੰਘ, ਸੁਖਚੈਨ ਸਿੰਘ, ਕੁਲਦੀਪ ਸਿੰਘ, ਲਖਵਿੰਦਰ ਸਿੰਘ ਦੀ ਪੰਚ ਵਜੋਂ ਚੋਣ ਕੀਤੀ ਗਈ ਹੈ।
ਬੋਹਾ (ਪੱਤਰ ਪ੍ਰੇਰਕ): ਮਾਰਕੀਟ ਕਮੇਟੀ ਬੋਹਾ ਦੇ ਚੇਅਰਮੈਨ ਰਣਜੀਤ ਸਿੰਘ ਫਰੀਦ ਕੇ ਸਰਬਸੰਮਤੀ ਨਾਲ ਆਪਣੇ ਪਿੰਡ ਫਰੀਦ ਕੇ ਦੇ ਸਰਪੰਚ ਚੁਣੇ ਗਏ ਹਨ। ਇਸੇ ਤਰ੍ਹਾਂ ਪਿੰਡ ਚੱਕ ਅਲੀਸ਼ੇਰ ਦੇ ਲੋਕਾਂ ਨੇ ਸਰਬਸੰਮਤੀ ਨਾਲ ਬੱਲਮ ਸਿੰਘ ਨੂੰ ਸਰਪੰਚ ਤੇ ਬਿੱਕਰ ਸਿੰਘ, ਰਾਮਾ ਸਿੰਘ, ਭੋਲਾ ਸਿੰਘ, ਪਰਮਜੀਤ ਸਿੰਘ, ਹੈਪੀ ਸਿੰਘ ਅਮਰੀਕ ਸਿੰਘ ਤੇ ਹਰਵਿੰਦਰ ਸਿੰਘ ਨੂੰ ਪੰਚ ਚੁਣ ਲਿਆ ਹੈ।
ਮਮਦੋਟ (ਪੱਤਰ ਪ੍ਰੇਰਕ): ਪਿੰਡ ਚੱਕ ਘੁਬਾਈ ਤਰਾਂ ਵਾਲਾ ਵਿੱਚ ਪੜ੍ਹੇ ਲਿਖੇ ਨੌਜਵਾਨ ਡਾਕਟਰ ਰਣਜੀਤ ਸਿੰਘ ਰਾਣਾ ਨੂੰ ਪਿੰਡ ਵਾਸੀਆਂ ਨੇ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ ਹੈ। ਡਾ. ਰਾਣਾ ਨੇ ਕਿਹਾ ਕਿ ਉਹ ਪਿੰਡ ਦੇ ਸਮੁੱਚੇ ਵਿਕਾਸ ਨੂੰ ਪਹਿਲ ਦੇ ਆਧਾਰ ’ਤੇ ਕਰਵਾਉਣਗੇ।
ਰਾਮਾਂ ਮੰਡੀ (ਪੱਤਰ ਪ੍ਰੇਰਕ): ਪਿੰਡ ਚੱਕ ਹੀਰਾ ਸਿੰਘ ਵਾਲਾ ਵਿੱਚ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕੀਤੀ ਗਈ ਜਿਸ ਵਿਚ ਵੀਰਪਾਲ ਕੌਰ ਪਤਨੀ ਬਲਜਿੰਦਰ ਸਿੰਘ ਸਰਪੰਚ, ਮਲਕੀਤ ਸਿੰਘ ਬਾਗੜ ਪੰਚ, ਕੁਲਵਿੰਦਰ ਕੌਰ ਪੰਚ, ਸਰਬੀ ਪੰਚ, ਗੁਰਮੇਲ ਸਿੰਘ ਪੰਚ, ਨੂਰਇੰਦਰ ਕੌਰ ਪੰਚ, ਗੁਰਦੀਪ ਸਿੰਘ ਪੰਚ, ਗੁਰਦਾਸ ਸਿੰਘ ਪੰਚ ਸਰਬਜੀਤ ਸਿੰਘ ਪੰਚ ਤੇ ਮਨਪ੍ਰੀਤ ਕੌਰ ਪੰਚ ਚੁਣੇ ਗਏ।

ਸਰਬਜੀਤ ਕਾਲਾ ਭੁੱਲਰ ਪਿੰਡ ਕਾਲੋਕੇ ਦਾ ਸਰਪੰਚ ਬਣਿਆ

ਸਰਪੰਚ ਸਰਬਜੀਤ ਸਿੰਘ ਕਾਲਾ ਭੁੱਲਰ ਸਾਥੀ ਪੰਚਾਂ ਨਾਲ।

ਭਾਈ ਰੂਪਾ (ਨਿੱਜੀ ਪੱਤਰ ਪ੍ਰੇਰਕ): ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਕਾਲੋਕੇ ਦੇ ਲੋਕਾਂ ਨੇ ਆਪਸੀ ਭਾਈਚਾਰਕ ਸਾਂਝ ਕਾਇਮ ਰੱਖਦਿਆਂ ਗ੍ਰਾਮ ਪੰਚਾਇਤ ਦੇ ਸਰਪੰਚ ਸਮੇਤ ਪੰਜ ਮੈਂਬਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਹੈ। ਪਿੰਡ ਵਾਸੀਆਂ ਨੇ ਸਮਾਜ ਸੇਵੀ ਨੌਜਵਾਨ ਸਰਬਜੀਤ ਸਿੰਘ (ਕਾਲਾ ਭੁੱਲਰ) ਨੂੰ ਸਰਬਸੰਮਤੀ ਨਾਲ ਸਰਪੰਚ ਚੁਣਿਆ ਹੈ। ਕਾਲਾ ਭੁੱਲਰ ਪਿੰਡ ਦੇ ਸਰਪੰਚੀ ਦੇ ਚੋਣ ਇਤਿਹਾਸ ਵਿਚ ਸਭ ਤੋਂ ਛੋਟੀ ਉਮਰ ਦੇ ਸਰਪੰਚ ਬਣੇ ਹਨ। ਇਸ ਤੋਂ ਇਲਾਵਾ ਕਿਰਨਜੀਤ ਕੌਰ ਪਤਨੀ ਜਸਕਰਨ ਸਿੰਘ, ਕੁਲਵਿੰਦਰ ਕੌਰ ਪਤਨੀ ਅਵਤਾਰ ਸਿੰਘ ਤਾਰੀ, ਜਗਸੀਰ ਸਿੰਘ ਭੁੱਲਰ, ਵਿਸਾਖਾ ਸਿੰਘ ਅਤੇ ਭੋਲਾ ਸਿੰਘ ਨੂੰ ਮੈਂਬਰ ਚੁਣਿਆ ਗਿਆ ਹੈ। ਨਵੇਂ ਚੁਣੇ ਸਰਪੰਚ ਨੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ।

Advertisement

ਬਠਿੰਡਾ: ਸਰਪੰਚੀ ਲਈ 804 ਅਤੇ ਪੰਚੀ ਲਈ 3482 ਉਮੀਦਵਾਰ ਚੋਣ ਮੈਦਾਨ ’ਚ ਨਿੱਤਰੇ

ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਪੰਚਾਇਤੀ ਚੋਣਾਂ ਦੀ ਪ੍ਰਕਿਰਿਆ ਦੌਰਾਨ 709 ਸਰਪੰਚੀ ਅਤੇ 1392 ਪੰਚੀ ਦੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਜਾਣ ਤੋਂ ਬਾਅਦ ਹੁਣ ਸਰਪੰਚਾਂ ਲਈ 804 ਤੇ ਪੰਚਾਂ ਲਈ 3482 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਗੌਰਤਲਬ ਹੈ ਕਿ ਬਠਿੰਡਾ ਜ਼ਿਲ੍ਹੇ ਵਿੱਚ ਕੁੱਲ 318 ਪੰਚਾਇਤਾਂ ਹਨ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਬਲਾਕ ਬਠਿੰਡਾ ਵਿੱਚ ਪੰਚਾਇਤਾਂ ਦੀ ਗਿਣਤੀ 32, ਭਗਤਾ ਵਿੱਚ 29, ਗੋਨਿਆਣਾ ਵਿੱਚ 37, ਮੌੜ ਵਿੱਚ 32, ਨਥਾਣਾ ਵਿੱਚ 36, ਫੂਲ ਵਿੱਚ 25, ਰਾਮਪੁਰਾ ਵਿੱਚ 35, ਸੰਗਤ ਵਿੱਚ 41 ਅਤੇ ਤਲਵੰਡੀ ਸਾਬੋ ਵਿੱਚ 51 ਗ੍ਰਾਮ ਪੰਚਾਇਤਾਂ ਹਨ।

Advertisement