ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਗੜੀਆਂ ਵਿੱਚ ਸਰਪੰਚੀ ਦੇ ਉਮੀਦਵਾਰ ’ਤੇ ਹਮਲਾ

09:02 AM Oct 12, 2024 IST
ਹਸਪਤਾਲ ਵਿੱਚ ਜ਼ੇਰੇ ਇਲਾਜ ਪਰਮਜੀਤ ਸਿੰਘ।

ਰਾਜਿੰਦਰ ਜੈਦਕਾ
ਅਮਰਗੜ੍ਹ, 11 ਅਕਤੂਬਰ
ਪਿੰਡ ਬਾਗੜੀਆਂ ਵਿੱਚ ਸਰਪੰਚ ਦੀ ਚੋਣ ਲੜ ਰਹੇ ਸਾਬਕਾ ਸਰਪੰਚ ਪਰਮਜੀਤ ਸਿੰਘ ’ਤੇ ਕਈ ਅਣਪਛਾਤਿਆਂ ਨੇ ਅੱਜ ਕਥਿਤ ਤੌਰ ’ਤੇ ਹਮਲਾ ਕਰ ਦਿੱਤਾ।
ਜ਼ਖ਼ਮੀ ਹਾਲਤ ਵਿੱਚ ਉਨ੍ਹਾਂ ਨੂੰ ਨਾਭਾ ਦੇ ਹਸਪਤਾਲ ਦਾਖ਼ਲ ਕਰਵਾਇਆ ਗਿਆ। ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪਰਮਜੀਤ ਸਿੰਘ ਪੰਮੀ, ਪੰਚ ਉਮੀਦਵਾਰ ਬਲਦੇਵ ਸਿੰਘ ਤੇ ਗੁਰਮੇਲ ਸਿੰਘ ਨਾਲ ਬੱਸ ਸਟੈਂਡ ਬਾਗੜੀਆਂ ਨੇੜੇ ਪੋਸਟਰ ਲਗਾ ਰਹੇ ਸਨ। ਇਸੇ ਦੌਰਾਨ ਚਾਰ-ਪੰਜ ਮੋਟਰਸਾਈਕਲਾਂ ’ਤੇ ਸਵਾਰ 8-10 ਵਿਅਕਤੀਆਂ ਨੇ ਸਾਬਕਾ ਸਰਪੰਚ ’ਤੇ ਕਥਿਤ ਤੌਰ ’ਤੇ ਗੰਡਾਸੇ ਤੇ ਰਾਡਾਂ ਨਾਲ ਹਮਲਾ ਕਰ ਦਿੱਤਾ। ਇਸ ਕਾਰਨ ਉਹ ਜ਼ਖ਼ਮੀ ਹੋ ਗਏ ਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਨਾਭਾ ਭਰਤੀ ਕਰਵਾਇਆ ਗਿਆ। ਅਮਰਗੜ੍ਹ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

Advertisement

Advertisement