ਸੈਟੇਲਾਈਟ ਚੈਨਲ: ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਅਨੁਰਾਗ ਠਾਕੁਰ ਨਾਲ ਮੁਲਾਕਾਤ
08:52 AM Jul 26, 2023 IST
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਉੱਚ-ਪੱਧਰੀ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਆਪਣਾ ਸੈਟੇਲਾਈਟ ਚੈਨਲ ਸਥਾਪਤ ਕਰਨ ਲਈ ਅੱਜ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ। ਵਫ਼ਦ ਨੇ ਸੈਟੇਲਾਈਟ ਚੈਨਲ ਦੀ ਸਥਾਪਨਾ ਲਈ ਲੋੜੀਂਦੀ ਪ੍ਰਵਾਨਗੀ ਮੰਗੀ। ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਕੁਲਵੰਤ ਸਿੰਘ ਮੰਨਣ ਅਤੇ ਸਰਵਣ ਸਿੰਘ ਕੁਲਾਰ ਸ਼ਾਮਲ ਸਨ। ਇਸ ਮੌਕੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਮੌਜੂਦ ਸਨ। ਸ੍ਰੀ ਧਾਮੀ ਨੇ ਕਿਹਾ ਕਿ ਉਹ ਯਤਨ ਕਰ ਰਹੇ ਹਨ ਕਿ ਆਪਣਾ ਚੈਨਲ ਸਥਾਪਤ ਹੋਣ ’ਤੇ ਦੂਰਦਰਸ਼ਨ ਦੀ ਫ੍ਰੀ ਡਿਸ਼ ’ਤੇ ਵੱਧ ਤੋਂ ਵੱਧ ਸੰਗਤ ਤੱਕ ਵੀ ਗੁਰਬਾਣੀ ਕੀਰਤਨ ਪਹੁੰਚੇ। ਇਸ ਭਾਵਨਾ ਨੂੰ ਕੇਂਦਰੀ ਮੰਤਰੀ ਨਾਲ ਸਾਂਝਾ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਸੰਜੀਦਾ ਗੌਰ ਕਰਦਿਆਂ ਕਾਰਵਾਈ ਅੱਗੇ ਵਧਾਉਣ ਦਾ ਭਰੋਸਾ ਦਿੱਤਾ ਹੈ। -ਟ੍ਰਬਿਿਉੂਨ ਨਿਉੁਜ਼ ਸਰਵਿਸ
Advertisement
Advertisement