For the best experience, open
https://m.punjabitribuneonline.com
on your mobile browser.
Advertisement

ਹਰਪ੍ਰੀਤ ਸਿੰਘ ਦੇ ਹੱਕ ਵਿੱਚ ਆਏ ਸਤਵਿੰਦਰ ਟੌਹੜਾ

07:52 AM Oct 18, 2024 IST
ਹਰਪ੍ਰੀਤ ਸਿੰਘ ਦੇ ਹੱਕ ਵਿੱਚ ਆਏ ਸਤਵਿੰਦਰ ਟੌਹੜਾ
Advertisement

ਪਟਿਆਲਾ (ਖੇਤਰੀ ਪ੍ਰਤੀਨਿਧ):

Advertisement

ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਧਮਕੀਆਂ ਦੇਣ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ, ਪਟਿਆਲਾ ਜ਼ਿਲ੍ਹੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਇਸ ਸਬੰਧੀ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਸ੍ਰੀ ਟੌਹੜਾ ਨੇ ਕਿਹਾ ਕਿ ਅੱਜ ਉਨ੍ਹਾਂ ਲੰਬਾ ਸਮਾਂ ਜਥੇਦਾਰ ਹਰਪ੍ਰੀਤ ਸਿੰਘ ਨਾਲ ਵਿਚਾਰ ਵਟਾਂਦਰਾ ਕੀਤਾ ਜਿਸ ਦੌਰਾਨ ਉਨ੍ਹਾਂ ਨੂੰ ਆਪਣਾ ਅਸਤੀਫ਼ਾ ਤੁਰੰਤ ਵਾਪਸ ਲੈਣ ਦੀ ਅਰਜੋਈ ਕੀਤੀ। ਉਨ੍ਹਾਂ ਡੀਜੀਪੀ ਨੂੰ ਵਿਰਸਾ ਸਿੰਘ ਵਲਟੋਹਾ ’ਤੇ ਕੇਸ ਦਰਜ ਕਰਨ ਦੀ ਅਪੀਲ ਕੀਤੀ। ਉਨ੍ਹਾਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਵਲਟੋਹਾ ਖਿਲਾਫ਼ ਕਾਰਵਾਈ ਕਰਨ ਦੀ ਵੀ ਅਪੀਲ ਕੀਤੀ। ਸਤਵਿੰਦਰ ਟੌਹੜਾ ਦਾ ਕਹਿਣਾ ਸੀ ਕਿ ਇਸ ਸਮੇਂ ਵੀ ਅਕਾਲੀ ਦਲ ਉਸ ਦੀ ਵਿਅਕਤੀ ਦੀ ਮਦਦ ਕਰ ਰਿਹਾ ਹੈ ਜਿਸ ਨੂੰ ਪਾਰਟੀ ਵਿੱਚੋਂ ਕੱਢਣ ਲਈ ਸਿੰਘ ਸਾਹਿਬਾਨ ਨੇ ਆਦੇਸ਼ ਜਾਰੀ ਕੀਤਾ ਹੈ।

Advertisement

Advertisement
Author Image

joginder kumar

View all posts

Advertisement