ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੌਰਭ ਭਾਰਦਵਾਜ ਨੇ ਉਪ ਰਾਜਪਾਲ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

08:54 AM May 08, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 7 ਮਈ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਸੌਰਭ ਭਾਰਦਵਾਜ ਨੇ ਪਾਰਟੀ ਹੈੱਡਕੁਆਰਟਰ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਦਿੱਲੀ ’ਚ ਅਮਨ-ਕਾਨੂੰਨ ਦੀ ਸਥਿਤੀ ਖ਼ਰਾਬ ਹੈ| ਉਨ੍ਹਾਂ ਕਿਹਾ ਕਿ ਐੱਨਸੀਆਰਬੀ ਦੇ ਅੰਕੜਿਆਂ ਅਨੁਸਾਰ ਅੱਜ ਦਿੱਲੀ ਵਿੱਚ ਪ੍ਰਤੀ ਇਕ ਲੱਖ ਦੀ ਆਬਾਦੀ ਪਿੱਛੇ ਲਗਭਗ 1832 ਅਪਰਾਧ ਹੋ ਰਹੇ ਹਨ, ਜਦੋਂਕਿ ਕੌਮੀ ਪੱਧਰ ’ਤੇ ਔਸਤਨ 258 ਅਪਰਾਧ ਪ੍ਰਤੀ ਇਕ ਲੱਖ ਆਬਾਦੀ ’ਤੇ ਹਨ। ਇਹ ਦੇਸ਼ ਦੀਆਂ ਘਟਨਾਵਾਂ ਨਾਲੋਂ 7 ਗੁਣਾ ਵੱਧ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੈਫਟੀਨੈਂਟ ਗਵਰਨਰ ਵਿਨੈ ਸਕਸੈਨਾ ਸਕੂਲ ਦੇ ਪ੍ਰਿੰਸੀਪਲ ਦੀ ਤਰ੍ਹਾਂ ਦਿੱਲੀ ਸਰਕਾਰ ਦੇ ਮੰਤਰੀਆਂ ਨੂੰ ਚਿੱਠੀਆਂ ਲਿਖਦੇ ਹਨ ਅਤੇ ਅਫਸਰਾਂ ਰਾਹੀਂ ਸਰਕਾਰ ਦੇ ਕੰਮ ਵਿੱਚ ਰੁਕਾਵਟਾਂ ਖੜ੍ਹੀਆਂ ਕਰ ਕੇ ਦਿੱਲੀ ਸਰਕਾਰ ਦੇ ਕੰਮ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰਦੇ ਹਨ ਪਰ ਉਨ੍ਹਾਂ ਦਾ ਆਪਣਾ ਕੰਮ ਦਿੱਲੀ ਦੀ ਕਾਨੂੰਨ ਵਿਵਸਥਾ ਨੂੰ ਵਿਵਸਥਿਤ ਕਰਨਾ ਅਤੇ ਡੀਡੀਏ ਵਿਭਾਗ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਹੈ। ਇਨ੍ਹਾਂ ਕੰਮਾਂ ਨੂੰ ਚਲਾਉਣ ’ਚ ਐੱਲਜੀ ਅਸਫਲ ਹੋਏ ਹਨ। ਉਨ੍ਹਾਂ ਕਿਹਾ ਕਿ ਐੱਲਜੀ ਨੇ ਦਿੱਲੀ ਮਹਿਲਾ ਕਮਿਸ਼ਨ ਦੀਆਂ 223 ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਕੇ ਮਹਿਲਾ ਕਮਿਸ਼ਨ ਨੂੰ ਠੱਪ ਕਰ ਦਿੱਤਾ। ਔਰਤਾਂ ਦੀ ਸੁਰੱਖਿਆ ਲਈ ਲੱਗੇ ਬੱਸ ਮਾਰਸ਼ਲਾਂ ਨੂੰ ਹਟਾ ਦਿੱਤਾ। ਸ੍ਰੀ ਭਾਰਦਵਾਜ ਨੇ ਕਿਹਾ ਕਿ ਅਪਰਾਧਿਕ ਮਾਮਲਿਆਂ ’ਚ ਚਾਰਜਸ਼ੀਟਾਂ ਦੀ ਗੱਲ ਕਰੀਏ ਤਾਂ ਜੋ ਕੇਸ ਦਰਜ ਹੁੰਦੇ ਹਨ, ਉਨ੍ਹਾਂ ’ਚੋਂ ਸਿਰਫ 30 ਫੀਸਦੀ ’ਚ ਹੀ ਚਾਰਜਸ਼ੀਟਾਂ ਦਾਇਰ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ 70 ਫੀਸਦੀ ਕੇਸ ਹੀ ਅਦਾਲਤ ਤੱਕ ਨਹੀਂ ਪਹੁੰਚਦੇ ਤਾਂ ਦੋਸ਼ੀਆਂ ਨੂੰ ਸਜ਼ਾ ਕਿਵੇਂ ਮਿਲੇਗੀ ?

Advertisement

Advertisement
Advertisement