ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੌਰਭ ਵੱਲੋਂ ਕੇਜਰੀਵਾਲ ਨਾਲ ਮੁਲਾਕਾਤ

08:44 AM Apr 25, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਅਪਰੈਲ
ਦਿੱਲੀ ਦੇ ਕੈਬਨਿਟ ਮੰਤਰੀ ਸੌਰਭ ਭਾਰਦਵਾਜ ਨੇ ਅੱਜ ਤਿਹਾੜ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ 30 ਮਿੰਟ ਲੰਬੀ ਮੁਲਾਕਾਤ ਕੀਤੀ। ਸ੍ਰੀ ਭਾਰਦਵਾਜ ਨੇ ਕਿਹਾ ਕਿ ਉਨ੍ਹਾਂ ਨੇ ਮੁਲਕਾਤ ਕਰਨ ਲਈ ਬਣਾਏ ਗਏ ਵਿਸ਼ੇਸ਼ ਜੰਗਲੇ ਵਿੱਚ ਕੇਜਰੀਵਾਲ ਨਾਲ ਫੋਨ ’ਤੇ ਗੱਲਬਾਤ ਕੀਤੀ ਹੈ।
ਭਾਰਦਵਾਜ ਨੇ ਮੁੱਖ ਮੰਤਰੀ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਕਿਹਾ, ‘‘ਮੈਂ ਮੁਲਕਾਤੀ ਜੰਗਲੇ (ਗਲਾਸ ਬੈਰੀਅਰ) ਰਾਹੀਂ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਅਸੀਂ ਬਹੁਤ ਸਾਰਿਆਂ ਮੁੱਦਿਆਂ ’ਤੇ ਗੱਲ ਕੀਤੀ, ਜਿਨ੍ਹਾਂ ਬਾਰੇ ਜਨਤਕ ਤੌਰ ’ਤੇ ਚਰਚਾ ਨਹੀਂ ਕੀਤੀ ਜਾ ਸਕਦੀ। ਮੈਂ ਉਨ੍ਹਾਂ ਨਾਲ ਅੱਧਾ ਘੰਟਾ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਬਾਰੇ ਚਿੰਤਾ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਉਹ ਮਜ਼ਬੂਤ ਹਨ ਅਤੇ ਉਹ ਦਿੱਲੀ ਦੇ ਲੋਕਾਂ ਦੇ ਆਸ਼ੀਰਵਾਦ ਨਾਲ ਆਪਣੀ ਲੜਾਈ ਜਾਰੀ ਰੱਖਣਗੇ।’’ ਮਨੀ ਲਾਂਡਰਿੰਗ ਦੇ ਇੱਕ ਕੇਸ ਵਿੱਚ 21 ਮਾਰਚ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਗ੍ਰਿਫਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਨੇ ਅਹੁਦਾ ਨਹੀਂ ਛੱਡਿਆ ਹੈ ਅਤੇ ਆਮ ਆਦਮੀ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਉਹ ਜੇਲ੍ਹ ਤੋਂ ਸਰਕਾਰ ਚਲਾਉਂਦੇ ਰਹਿਣਗੇ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸੰਦੀਪ ਪਾਠਕ ਨੇ 15 ਅਪਰੈਲ ਨੂੰ ਤਿਹਾੜ ਜੇਲ੍ਹ ਵਿੱਚ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। ਆਪਣੀ ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ ਨੇ ਆਪਣੇ ਮੰਤਰੀਆਂ ਨੂੰ ਪਾਣੀ ਦੀ ਸਪਲਾਈ ਅਤੇ ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਦੀ ਉਪਲਬਧਤਾ ਵਰਗੇ ਮੁੱਦਿਆਂ ਨੂੰ ਹੱਲ ਕਰਨ ਲਈ ਸੰਦੇਸ਼ ਭੇਜੇ ਸਨ। ਉਨ੍ਹਾਂ ਪਾਰਟੀ ਵਿਧਾਇਕਾਂ ਨੂੰ ਆਪਣੇ ਹਲਕਿਆਂ ਦਾ ਦੌਰਾ ਕਰਨ ਅਤੇ ਉਥੋਂ ਦੇ ਲੋਕਾਂ ਦੀ ਮਦਦ ਕਰਨ ਲਈ ਵੀ ਕਿਹਾ।

Advertisement

Advertisement
Advertisement