ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਪੰਜਾਬ ਬਚਾਓ’ ਕਾਫਲਾ ਇਬਰਾਹੀਮਪੁਰ ਪੁੱਜਾ

06:54 AM Sep 20, 2024 IST

ਨਿੱਜੀ ਪੱਤਰ ਪ੍ਰੇਰਕ
ਗੜ੍ਹਸ਼ੰਕਰ, 19 ਸਤੰਬਰ
ਪਿੰਡਾਂ ’ਚ ਧੜੇਬੰਦੀ ਤੋਂ ਉਪਰ ਉੱਠ ਕੇ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰਨ ਦਾ ਸੁਨੇਹਾ ਲੈ ਕੇ ਇੱਥੋਂ ਦੇ ਨਜ਼ਦੀਕੀ ਪਿੰਡ ਇਬਰਾਹੀਮ ਪੁਰ ਵਿੱਚ ‘ਪਿੰਡ ਬਚਾਓ ਪੰਜਾਬ ਬਚਾਓ ਕਾਫਲਾ’ ਪਹੁੰਚਣ ’ਤੇ ਪਿੰਡ ਵਾਸੀਆਂ ਨੇ ਪ੍ਰਧਾਨ ਬਲਵੀਰ ਸਿੰਘ, ਅਮਰਜੀਤ ਸਿੰਘ ਤੇ ਸਰਪੰਚ ਬਲਦੀਪ ਸਿੰਘ ਦੀ ਅਗਵਾਈ ’ਚ ਨਿੱਘਾ ਸਵਾਗਤ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ਼੍ਰੀ ਦਮਦਮਾ ਸਾਹਿਬ, ਲੇਖਕ ਪੱਤਰਕਾਰ ਹਮੀਰ ਸਿੰਘ, ਖੁਸ਼ਹਾਲ ਸਿੰਘ ਅਤੇ ਓਮ ਪ੍ਰਕਾਸ਼ ਸਟਿਆਣਾ ਆਦਿ ਬੁਲਾਰਿਆਂ ਨੇ ਗ੍ਰਾਮ ਸਭਾ ਦੀ ਅਹਿਮੀਅਤ, ਪੰਚਾਇਤੀ ਚੋਣਾਂ ਚ ਲੋਕਾਂ ਦੀ ਭੂਮਿਕਾ ਅਤੇ ਚੋਣ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਬਿਨਾਂ ਕਿਸੇ ਲਾਲਚ ਅਤੇ ਦਬਾਅ ਤੋਂ ਪਿੰਡਾਂ ਦੀਆਂ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਤਾਂ ਜੋ ਪਿੰਡਾਂ ਦੀ ਨੁਹਾਰ ਬਦਲੀ ਜਾ ਸਕੇ। ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਖਿਲਾਫ ਅਵਾਜ਼ ਬੁਲੰਦ ਕੀਤੀ ਜਾ ਸਕੇ। ਇਸ ਨਾਲ ਆਪਸੀ ਧੜੇਬੰਦੀਆਂ ਤੋਂ ਵੀ ਲੋਕ ਬਚ ਸਕਣਗੇ ਤੇ ਪਿੰਡ ਵਿਕਾਸ ਦੇ ਰਾਹ ਪੈਣਗੇ। ਬੁਲਾਰਿਆਂ ਪੰਜਾਬ ਦੀ ,ਦੇਸ਼ ਦੀ ਮੌਜੂਦਾ ਹਾਲਤਾਂ ਬਾਰੇ ਚਾਨਣਾ ਪਾਇਆ। ਸਰਪੰਚ ਬਲਦੀਪ ਸਿੰਘ, ਬਲਵੀਰ ਸਿੰਘ ਇਬਰਾਹੀਮ ਪੁਰੀ, ਅਵਤਾਰ ਸਿੰਘ ਤਾਰੀ ਅਤੇ ਅਮਰਜੀਤ ਦੀ ਅਗਵਾਈ ’ਚ ਕਾਫਲੇ ਨੂੰ ਸਹਾਇਤਾ ਰਾਸ਼ੀ ਭੇਟ ਕੀਤੀ।

Advertisement

Advertisement