ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਾਤਾਵਰਨ ਬਚਾਉਣਾ ਸਭ ਤੋਂ ਵੱਡੀ ਚੁਣੌਤੀ: ਅਚਾਰੀਆ ਦੇਵਵਰਤ

07:57 AM Aug 20, 2024 IST
ਰਾਜਪਾਲ ਅਚਾਰੀਆ ਦੇਵਵਰਤ ਦਾ ਸਨਮਾਨ ਕਰਦੇ ਹੋਏ ਪਤਵੰਤੇ।

ਸਰਬਜੋਤ ਸਿੰਘ ਦੁੱਗਲ
ਕੁਰੂਕਸ਼ੇਤਰ, 19 ਅਗਸਤ
ਗੁਜਰਾਤ ਦੇ ਰਾਜਪਾਲ ਅਤੇ ਗੁਰੂਕੁਲ ਕੁਰੂਕਸ਼ੇਤਰ ਦੇ ਸਰਪ੍ਰਸਤ ਆਚਾਰੀਆ ਦੇਵਵਰਤ ਨੇ ਅੱਜ ਗੁਰੂਕੁਲ ਕੁਰੂਕਸ਼ੇਤਰ ਵਿੱਚ ਕਰਵਾਏ ਗਏ ਇੱਕ ਸਮਾਗਮ ਦੌਰਾਨ ਕਿਹਾ ਕਿ ਬੱਚਿਆਂ ਵਿੱਚ ਆਪਸੀ ਭਾਈਚਾਰਾ, ਦੇਸ਼ ਭਗਤੀ ਅਤੇ ਹੋਰ ਨੈਤਿਕ ਕਦਰਾਂ-ਕੀਮਤਾਂ ਵਿਕਸਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਬਜ਼ੁਰਗਾਂ ਦਾ ਸਤਿਕਾਰ ਵੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਕੁਦਰਤ ਅਤੇ ਵਾਤਾਵਰਨ ਨੂੰ ਬਚਾਉਣਾ ਸਭ ਤੋਂ ਵੱਡੀ ਚੁਣੌਤੀ ਬਣ ਗਿਆ ਹੈ, ਜਿਸ ਨੂੰ ਕੁਦਰਤੀ ਖੇਤੀ ਰਾਹੀਂ ਹੀ ਬਚਾਇਆ ਜਾ ਸਕਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਇਸ ਮੁੱਦੇ ਨੂੰ ਲੈ ਕੇ ਬਹੁਤ ਗੰਭੀਰ ਹਨ। ਉਨ੍ਹਾਂ ਦੀ ਅਗਵਾਈ ਹੇਠ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਕਈ ਪ੍ਰੋਗਰਾਮ ਚਲਾਏ ਜਾ ਰਹੇ ਹਨ, ਤਾਂ ਜੋ ਦੇਸ਼ ਦੇ ਕਿਸਾਨ ਜ਼ਹਿਰੀਲੀ ਰਸਾਇਣਕ ਖੇਤੀ ਛੱਡ ਕੇ ਕੁਦਰਤੀ ਖੇਤੀ ਨੂੰ ਅਪਣਾਉਣ। ਇਸ ਤੋਂ ਪਹਿਲਾਂ ਸੰਸਕ੍ਰਿਤ ਵਿਭਾਗ ਦੇ ਮੁਖੀ ਅਚਾਰੀਆ ਦਯਾਸ਼ੰਕਰ ਸ਼ਾਸਤਰੀ ਦੀ ਅਗਵਾਈ ਹੇਠ 21 ਕੁੰਡੀਆ ਯਗ ਕਰਵਾਇਆ ਗਿਆ। ਅਚਾਰੀਆ ਨੇ ਕਿਹਾ ਕਿ ਪੁਰਾਤਨ ਸਮੇਂ ਵਿੱਚ ਗੁਰੂਕੁਲਾਂ ਵਿੱਚ ਰਾਜਿਆਂ ਅਤੇ ਗਰੀਬਾਂ ਦੇ ਬੱਚੇ ਇੱਕੋ ਜਿਹੇ ਮਾਹੌਲ ਵਿੱਚ ਰਹਿ ਕੇ ਵਿੱਦਿਆ ਪ੍ਰਾਪਤ ਕਰਦੇ ਸਨ, ਉਨ੍ਹਾਂ ਵਿੱਚ ਕੋਈ ਵਿਤਕਰਾ ਨਹੀਂ ਸੀ ਹੁੰਦਾ। ਗੁਰੂਕੁਲਾਂ ਵਿੱਚ ਰਹਿ ਕੇ ਉਹ ਸਾਖਰਤਾ ਦੇ ਨਾਲ-ਨਾਲ ਨੈਤਿਕ ਜੀਵਨ ਦੀਆਂ ਕਦਰਾਂ-ਕੀਮਤਾਂ ਦਾ ਪਾਠ ਵੀ ਸਿੱਖਦੇ ਸਨ। ਅੱਜ-ਕੱਲ੍ਹ ਸਮਾਜ ਵਿੱਚ ਜੋ ਬਿਰਧ ਆਸ਼ਰਮ ਦਾ ਸੱਭਿਆਚਾਰ ਪ੍ਰਚਲਿਤ ਹੈ, ਉਹ ਸਾਡੇ ਸੱਭਿਆਚਾਰ ਦਾ ਹਿੱਸਾ ਨਹੀਂ ਹੈ। ਇਹ ਸਭ ਤੋਂ ਜ਼ਰੂਰੀ ਹੈ ਕਿ ਸਾਡੇ ਬੱਚੇ ਆਪਣੇ ਅਧਿਆਪਕਾਂ, ਬਜ਼ੁਰਗਾਂ ਅਤੇ ਮਾਪਿਆਂ ਦਾ ਪੂਰਾ ਸਤਿਕਾਰ ਕਰਨ। ਅੰਤ ਵਿੱਚ ਉਨ੍ਹਾਂ ਸਾਰੀਆਂ ਭੈਣਾਂ ਨੂੰ ਰੱਖੜੀ ਦੀ ਵਧਾਈ ਦਿੱਤੀ। ਇਸ ਮੌਕੇ ਓਐੱਸਡੀ ਟੂ ਗਵਰਨਰ ਰਾਜਿੰਦਰ ਵਿਦਿਆਲੰਕਰ, ਪ੍ਰਿੰਸੀਪਲ ਰਾਜ ਕੁਮਾਰ ਗਰਗ, ਡਾਇਰੈਕਟਰ ਬ੍ਰਿਗੇਡੀਅਰ ਡਾ. ਪ੍ਰਵੀਨ ਕੁਮਾਰ ਅਤੇ ਹੋਰ ਹਾਜ਼ਰ ਸਨ।

Advertisement

Advertisement
Advertisement