ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਹਨੀ ਨੇ ਸੋਸ਼ਲ ਮੀਡੀਆ ’ਤੇ ਨਫ਼ਰਤ ਭਰੇ ਬਿਆਨਾਂ ’ਤੇ ਚਿੰਤਾ ਪ੍ਰਗਟਾਈ

08:07 AM Aug 07, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 6 ਅਗਸਤ
ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਸੰਸਦ ਵਿੱਚ ਜਾਤ, ਨਸਲ ਅਤੇ ਧਰਮ ਦੇ ਆਧਾਰ ’ਤੇ ਨਫ਼ਰਤ ਫੈਲਾਉਣ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਦੁਰਵਰਤੋਂ ਦੇ ਮਹੱਤਵਪੂਰਨ ਮੁੱਦੇ ਨੂੰ ਉਠਾਉਂਦਿਆਂ ਭਾਸ਼ਣ ਦਿੱਤਾ। ਇਸ ਦੌਰਾਨ ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਵੱਲੋਂ ਅਪਮਾਨਜਨਕ ਟਿੱਪਣੀਆਂ ਅਤੇ ਬਦਸਲੂਕੀ ਫੈਲਾਉਣ ਲਈ ਇਨ੍ਹਾਂ ਪਲੇਟਫਾਰਮਾਂ ਦੀ ਵਰਤੋਂ ’ਤੇ ਰੋਸ਼ਨੀ ਪਾਈ। ਉਨ੍ਹਾਂ ਕਿਹਾ ਕਿ ਇਸ ਗੰਭੀਰ ਸਮੱਸਿਆ ਨੂੰ ਹੱਲ ਕਰਨ ਲਈ, ਉਨ੍ਹਾਂ ਨੇ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤਾ ਹੈ, ਜੋ ਨਫ਼ਰਤ ਭਰੇ ਭਾਸ਼ਣ ਨੂੰ ਵਧੇਰੇ ਸਪੱਸ਼ਟ ਰੂਪ ਵਿੱਚ ਦਰਸਾਏਗਾ ਅਤੇ ਅਪਰਾਧੀਆਂ ਲਈ ਸਖ਼ਤ ਸਜ਼ਾਵਾਂ ਦਾ ਪ੍ਰਸਤਾਵ ਕਰਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਫ਼ਰਤ ਭਰੇ ਭਾਸ਼ਣਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਇਸ ਬਿੱਲ ’ਤੇ ਜਲਦੀ ਹੀ ਸੰਸਦ ਵਿੱਚ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਬਿਨਾਂ ਕਿਸੇ ਜਵਾਬਦੇਹੀ ਦੇ ਵੱਖ-ਵੱਖ ਭਾਈਚਾਰਿਆਂ ਵਿਰੁੱਧ ਅਪਮਾਨਜਨਕ ਟਿੱਪਣੀਆਂ, ਨਫ਼ਰਤ ਅਤੇ ਭੜਕਾਹਟ ਭਰੇ ਬਿਆਨ ਦੇ ਰਹੇ ਹਨ। ਉਨ੍ਹਾਂ ਛੋਟੀਆਂ ਛੋਟੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਇੱਕ ਖਿਡਾਰੀ ਵੱਲੋਂ ਕੈਚ ਛੱਡੇ ਜਾਣ ’ਤੇ ਇੱਕ ਖਾਸ ਧਾਰਮਿਕ ਵਰਗ ਦੀ ਬੇਇੱਜ਼ਤੀ ਕਰਨ ਵਾਲੀਆਂ ਅਪਮਾਨਜਨਕ ਟਿੱਪਣੀਆਂ ਵੱਲ ਧਿਆਨ ਦੁਆਇਆ।ਉਨ੍ਹਾਂ ਸਦਨ ਦੇ ਟੇਬਲ ‘ਤੇ ਇੱਕ ਡੋਜ਼ੀਅਰ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਸੂਚਨਾ ਤਕਨਾਲੋਜੀ ਐਕਟ- 2000 ਲਗਪਗ 24 ਸਾਲ ਪਹਿਲਾਂ ਲਾਗੂ ਕੀਤਾ ਗਿਆ ਸੀ, ਜਦੋਂ ਸੋਸ਼ਲ ਮੀਡੀਆ ਮੌਜੂਦ ਨਹੀਂ ਸੀ, ਇਸ ਲਈ ਇਹ ਇਨ੍ਹਾਂ ਮਸਲਿਆਂ ਨੂੰ ਹੱਲ ਕਰਨ ਵਿੱਚ ਨਾਕਾਮ ਰਿਹਾ ਹੈ।

Advertisement

Advertisement
Advertisement