For the best experience, open
https://m.punjabitribuneonline.com
on your mobile browser.
Advertisement

ਸਾਹਨੀ ਨੂੰ ਯੂਕੇ ਵਿੱਚ ‘ਸਿੱਖ ਆਫ਼ ਦਿ ਯੀਅਰ ਐਵਾਰਡ’

09:52 PM Jun 23, 2023 IST
ਸਾਹਨੀ ਨੂੰ ਯੂਕੇ ਵਿੱਚ ‘ਸਿੱਖ ਆਫ਼ ਦਿ ਯੀਅਰ ਐਵਾਰਡ’
Advertisement

ਪੱਤਰ ਪ੍ਰੇਰਕ

Advertisement

ਨਵੀਂ ਦਿੱਲੀ, 6 ਜੂਨ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੂੰ ਲੰਡਨ (ਯੂਕੇ) ਵਿੱਚ ਭਾਰਤੀ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਵੱਲੋਂ ‘ਸਿੱਖ ਆਫ ਦਿ ਯੀਅਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਪੁਰਸਕਾਰ ਇਤਿਹਾਸਕ ਲਿੰਕਨਜ਼ ਇਨ, ਲੰਡਨ ਵਿੱਚ ਕਰਵਾੲੇ ਸਮਾਰੋਹ ਵਿੱਚ ਪ੍ਰਦਾਨ ਕੀਤਾ ਗਿਆ। ਇਸ ਮੌਕੇ ਯੂਕੇ ਪਾਰਲੀਮੈਂਟ ਅਤੇ ਪ੍ਰਸ਼ਾਸਨ ਦੇ ਸੀਨੀਅਰ ਪਤਵੰਤਿਆਂ ਦੇ ਨਾਲ-ਨਾਲ ਬਰਤਾਨੀਆਂ ਅਤੇ ਵਿਦੇਸ਼ਾਂ ਤੋਂ ਪ੍ਰਭਾਵਸ਼ਾਲੀ ਸਿੱਖ ਸ਼ਖਸੀਅਤ ਨੇ ਸ਼ਿਰਕਤ ਕੀਤੀ।

ਇਹ ਪੁਰਸਕਾਰ ਸਿੱਖ ਫੋਰਮ ਇੰਟਰਨੈਸ਼ਨਲ ਸੱਭਿਆਚਾਰਕ ਅਤੇ ਚੈਰੀਟੇਬਲ ਸੰਸਥਾ ਵੱਲੋਂ ਪ੍ਰਦਾਨ ਕੀਤਾ ਗਿਆ ਹੈ ਜਿਸ ਦਾ ਉਦੇਸ਼ ਸਿੱਖ ਧਰਮ ਦੀ ਸੱਭਿਆਚਾਰਕ ਵਿਰਾਸਤ ਨੂੰ ਉਤਸ਼ਾਹਿਤ ਕਰਨਾ ਅਤੇ ਵਿਸ਼ਵ-ਵਿਆਪੀ ਭਾਈਚਾਰੇ ਦੇ ਸੰਦੇਸ਼ ਨੂੰ ਫੈਲਾਉਣਾ ਹੈ। ‘ਦਿ ਸਿੱਖ ਫੋਰਮ ਇੰਟਰਨੈਸ਼ਨਲ’ ਦੇ ਗਲੋਬਲ ਪ੍ਰਧਾਨ ਰਣਜੀਤ ਸਿੰਘ ਓਬੀਈ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਸ੍ਰੀ ਸਾਹਨੀ ਨੇ ਭਾਰਤੀ, ਸਿੱਖ ਮੂਲ ਦੀਆਂ ਕਲਾਕ੍ਰਿਤੀਆਂ ਲਈ ਬ੍ਰਿਟਿਸ਼ ਸਰਕਾਰ ਨਾਲ ਮਿਲ ਕੇ ਲੰਡਨ ਵਿੱਚ ਸਮਰਪਿਤ ਅਜਾਇਬ ਘਰ ਸਥਾਪਤ ਕਰਨ ਦੀ ਅਪੀਲ ਕੀਤੀ।

ਸ੍ਰੀ ਸਾਹਨੀ ਨੇ ਸਿੱਖ ਇੰਟਰਨੈਸ਼ਨਲ ਫੋਰਮ ਨੂੰ ਬਰਤਾਨੀਆ ਵਿੱਚ ਪੰਜਾਬੀ ਵਿਦਿਆਰਥੀਆਂ ਨੂੰ ਆਕਸਫੋਰਡ, ਕੈਂਬਰਿਜ ਅਤੇ ਐੱਲਐੱਸਈ ਆਦਿ ਸੰਸਥਾਵਾਂ ਵਿਚ ਸਿੱਖਿਆ ਹਾਸਲ ਕਰਨ ਲਈ ਸਹਾਇਤਾ ਕਰਨ ਲਈਵੀ ਅਪੀਲ ਕੀਤੀ ਅਤੇ ਸਿੱਖਿਆ ਸਕਾਲਰਸ਼ਿਪ ਫੰਡ ਸਥਾਪਤ ਕਰਨ ਲਈ 1,00,000 ਪੌਂਡ ਦੇਣ ਦਾ ਐਲਾਨ ਵੀ ਕੀਤਾ। ਸਾਹਨੀ ਨੇ ਗੁਰਦੁਆਰਾ ਸਿੰਘ ਸਭਾ ਨੂੰ ਲੰਗਰਾਂ ਦੇ ਬਜਟ ਵਿੱਚ ਕਟੌਤੀ ਕਰਨ ਅਤੇ ਬੱਚਿਆਂ ਅਤੇ ਇਸ ਦੀ ਬਜਾਏ ਨੌਜਵਾਨਾਂ ਦੀ ਸਿੱਖਿਆ ਲਈ ਰਕਮਾਂ ਰੱਖਣ ਦੀ ਅਪੀਲ ਕੀਤੀ ਸੀ।

ਤਰਲੋਚਨ ਸਿੰਘ ਨੂੰ ਐਵਾਰਡ ਦੇਣ ਕਿਤੇ ਸਵਾਗਤ ਕਿਤੇ ਵਿਰੋਧ

ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਬ੍ਰਿਟੇਨ ਵਿੱਚ ਸਿੱਖ ਫੋਰਮ ਇੰਟਰਨੈਸ਼ਨਲ ਵੱਲੋਂ ਸਾਬਕਾ ਐੱਮਪੀ ਤਰਲੋਚਨ ਸਿੰਘ ਨੂੰ ‘ਸਿੱਖ ਆਫ ਦਾ ਯੀਅਰ’ ਐਵਾਰਡ ਨਾਲ ਸਨਮਾਨਤ ਕਰਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ ਅਤੇ ਪਰਮਜੀਤ ਸਿੰਘ ਸਰਨਾ ਵੱਲੋਂ ਇਹ ਐਵਾਰਡ ਦੇਣ ਦਾ ਵਿਰੋਧ ਕਰਨ ਦੀ ਨਿਖੇਧੀ ਕੀਤੀ ਹੈ। ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਤਰਲੋਚਨ ਸਿੰਘ ਭਾਰਤ ਵਿਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵੀ ਰਹੇ ਹਨ ਅਤੇ ਰਾਜ ਸਭਾ ਮੈਂਬਰ ਵਜੋਂ ਵੀ ਉਨ੍ਹਾਂ ਸਿੱਖ ਕੌਮ ਦੀ ਵੱਡੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਤਰਲੋਚਨ ਸਿੰਘ ਨੇ ਹਮੇਸ਼ਾ ਸਿੱਖ ਮਸਲਿਆਂ ਦੇ ਹੱਲ ਲਈ ਸੰਜੀਦਗੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸਰਨਾ ਨੇ ਤਰਲੋਚਨ ਸਿੰਘ ਨੂੰ ਐਵਾਰਡ ਦੇਣ ਦਾ ਵਿਰੋਧ ਕੀਤਾ ਹੈ ਤੇ ਇਸ ਸਬੰਧੀ ਸੰਸਥਾ ਦੇ ਪ੍ਰਧਾਨ ਰਣਜੀਤ ਸਿੰਘ ਨੂੰ ਚਿੱਠੀ ਵੀ ਲਿਖੀ ਹੈ।

Advertisement
Advertisement
Advertisement
×