ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

SC-appointed task force starts work: ਸੁਪਰੀਮ ਕੋਰਟ ਵੱਲੋਂ ਨਿਯੁਕਤ ਟਾਸਕ ਫੋਰਸ ਵੱਲੋਂ ਵਿਦਿਆਰਥੀਆਂ ਦੇ ਮਾਨਸਿਕ ਵਰਤਾਰੇ ਸਬੰਧੀ ਕੰਮ ਸ਼ੁਰੂ

08:40 PM Mar 31, 2025 IST
featuredImage featuredImage

ਨਵੀਂ ਦਿੱਲੀ, 31 ਮਾਰਚ

Advertisement

ਦੇਸ਼ ਦੀ ਸਰਵਉਚ ਅਦਾਲਤ ਵੱਲੋਂ ਨਿਯੁਕਤ ਕੌਮੀ ਟਾਸਕ ਫੋਰਸ (ਐੱਨਟੀਐੱਫ) ਨੇ ਦੇਸ਼ ਭਰ ਦੇ ਵਿਦਿਅਕ ਅਦਾਰਿਆਂ ’ਚ ਵਿਦਿਆਰਥੀਆਂ ਦੇ ਮਾਨਸਿਕ ਸਿਹਤ ਤੇ ਸਮੱਸਿਆ ਦੀ ਜਾਂਚ ਕਰਨ ਬਾਰੇ ਆਪਣੀ ਰਿਪੋਰਟ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਟਾਸਕ ਫੋਰਸ ਦਾ ਉਦੇਸ਼ ਮੌਜੂਦਾ ਨੀਤੀਆਂ ਦਾ ਮੁਲਾਂਕਣ ਕਰਨਾ, ਸਬੰਧਿਤ ਕਾਨੂੰਨਾਂ ਦੀ ਸਮੀਖਿਆ ਕਰਨਾ ਅਤੇ ਵਿਦਿਆਰਥੀਆਂ ਦੀ ਭਲਾਈ ਨਾਲ ਸਬੰਧਤ ਕੰਮਾਂ ਨੂੰ ਬਿਹਤਰ ਬਣਾਉਣ ਲਈ ਵੱਖ-ਵੱਖ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰਾ ਕਰਨਾ ਹੈ। ਸੁਪਰੀਮ ਕੋਰਟ ਵੱਲੋਂ ਟਾਸਕ ਫੋਰਸ ਨੂੰ ਇੱਕ ਅੰਤਰਿਮ ਰਿਪੋਰਟ ਪੇਸ਼ ਕਰਨ ਲਈ ਚਾਰ ਮਹੀਨੇ ਅਤੇ ਅੰਤਿਮ ਰਿਪੋਰਟ ਲਈ ਅੱਠ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ। ਇਸ ਪ੍ਰਕਿਰਿਆ ਵਿੱਚ ਸਲਾਹ-ਮਸ਼ਵਰੇ, ਵਿਦਿਅਕ ਸੰਸਥਾਵਾਂ ਨਾਲ ਗੱਲਬਾਤ ਅਤੇ ਮਾਨਸਿਕ ਸਿਹਤ ਪੇਸ਼ੇਵਰਾਂ, ਵਿਦਿਆਰਥੀਆਂ ਅਤੇ ਮਾਪਿਆਂ ਨਾਲ ਵਿਚਾਰ-ਵਟਾਂਦਰੇ ਸ਼ਾਮਲ ਹੋਣਗੇ।
ਇਸ ਟਾਸਕ ਫੋਰਸ ਦਾ ਗਠਨ ਭਾਰਤ ਵਿੱਚ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਪ੍ਰਤੀ ਵਧਦੀਆਂ ਚਿੰਤਾਵਾਂ ਤੋਂ ਬਾਅਦ ਕੀਤਾ ਗਿਆ ਹੈ। ਦੱਸਣਾ ਬਣਦਾ ਹੈ ਕਿ ਉੱਚ ਸਿੱਖਿਆ ਸੰਸਥਾਵਾਂ ਵਿੱਚ ਵਿਦਿਆਰਥੀਆਂ ਦੀਆਂ ਖੁਦਕੁਸ਼ੀਆਂ ਦੀਆਂ ਵਧਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਇਹ ਟਾਸਕ ਫੋਰਸ ਬਣਾਈ ਗਈ ਹੈ।

ਸੁਪਰੀਮ ਕੋਰਟ ਨੇ ਉੱਚ ਸਿੱਖਿਆ ਸੰਸਥਾਨਾਂ ’ਚ ਵਿਦਿਆਰਥੀਆਂ ਦੀਆਂ ਖੁਦਕੁਸ਼ੀਆਂ ਦੇ ਵਧ ਰਹੇ ਕੇਸਾਂ ਦਾ ਨੋਟਿਸ ਲੈਂਦਿਆਂ ਐੱਨਟੀਐੱਫ ਦੇ ਗਠਨ ਕੀਤਾ ਸੀ। ਸਰਵਉਚ ਅਦਾਲਤ ਨੇ ਆਈਆਈਟੀ ਦਿੱਲੀ ’ਚ ਪੜ੍ਹ ਰਹੇ ਦੋ ਵਿਦਿਆਰਥੀਆਂ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੇ ਮਾਮਲੇ ’ਚ ਦਿੱਲੀ ਪੁਲੀਸ ਨੂੰ ਐੱਫਆਈਆਰ ਦਰਜ ਕਰਨ ਦੇ ਵੀ ਨਿਰਦੇਸ਼ ਦਿੱਤੇ ਸਨ। ਸੁਪਰੀਮ ਕੋਰਟ ਦੇ ਸਾਬਕਾ ਜੱਜ ਐੱਸ ਰਵਿੰਦਰ ਭੱਟ ਦੀ ਅਗਵਾਈ ਹੇਠਲੀ ਟਾਸਕ ਫੋਰਸ ’ਚ ਡਾਕਟਰ ਅਲੋਕ ਸਰੀਨ, ਪ੍ਰੋਫ਼ੈਸਰ ਮੈਰੀ ਈ ਜੌਹਨ, ਅਰਮਾਨ ਅਲੀ, ਪ੍ਰੋ. ਰਾਜੇਂਦਰ ਕਾਚਰੂ, ਡਾ. ਅਕਸਾ ਸ਼ੇਖ਼, ਡਾ. ਸੀਮਾ ਮਹਿਰੋਤਰਾ, ਪ੍ਰੋ. ਵਰਜੀਨੀਅਰ ਸ਼ਾਸ਼ਾ, ਡਾ. ਨਿਧੀ ਸਭਰਵਾਲ ਅਤੇ ਅਪਰਨਾ ਭੱਟ ਸ਼ਾਮਲ ਹਨ। ਇਹ ਟਾਸਕ ਫੋਰਸ ਵਿਦਿਆਰਥੀਆਂ ਦੇ ਮਾਨਸਿਕ ਪੱਧਰ ਦਾ ਮੁਲਾਂਕਣ ਵੀ ਕਰੇਗੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕਰੇਗੀ। ਇਸ ਦੀ ਅੰਤਿਮ ਰਿਪੋਰਟ ਅੱਠ ਮਹੀਨੇ ਬਾਅਦ ਪੇਸ਼ ਕੀਤੀ ਜਾਵੇਗੀ। -ਪੀਟੀਆਈ

Advertisement

Advertisement