SC asks Punjab DGP to constitute SIT for probing woman's death: ਮਹਿਲਾ ਦੀ ਮੌਤ ਦੇ ਮਾਮਲੇ ’ਤੇ ਪੰਜਾਬ ਦੇ ਡੀਜੀਪੀ ਨੂੰ ਸਿਟ ਕਾਇਮ ਕਰਨ ਦੇ ਨਿਰਦੇਸ਼
08:54 PM Mar 28, 2025 IST
ਨਵੀਂ ਦਿੱਲੀ, 28 ਮਾਰਚ
Advertisement
ਦੇਸ਼ ਦੀ ਸਰਵਉਚ ਅਦਾਲਤ ਨੇ ਮਹਿਲਾ ਦੀ ਉਸ ਦੇ ਪਤੀ ਅਤੇ ਪ੍ਰੇਮੀ ਵੱਲੋਂ ਕਥਿਤ ਤੌਰ ’ਤੇ ਹੱਤਿਆ ਕੀਤੇ ਜਾਣ ਦੇ ਮਾਮਲੇ ’ਚ ਪੰਜਾਬ ਪੁਲੀਸ ਦੇ ਡੀਜੀਪੀ ਨੂੰ ਵਿਸ਼ੇਸ਼ ਜਾਂਚ ਟੀਮ (ਸਿਟ) ਕਾਇਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਐੱਨ. ਕੋਟੀਸ਼ਵਰ ਸਿੰਘ ’ਤੇ ਆਧਾਰਿਤ ਬੈਂਚ ਨੇ ਪੀੜਤਾ ਦੇ ਪਿਤਾ ਵੱਲੋਂ ਜਵਾਈ ਨੂੰ ਮਿਲੀ ਜ਼ਮਾਨਤ ਖ਼ਿਲਾਫ਼ ਪਾਈ ਗਈ ਅਰਜ਼ੀ ’ਤੇ ਸੁਣਵਾਈ ਕਰਦਿਆਂ ਡੀਜੀਪੀ ਨੂੰ ਹੁਕਮ ਦਿੱਤਾ ਕਿ ਉਹ ਦੋ ਆਈਪੀਐੱਸ ਅਧਿਕਾਰੀਆਂ ਅਤੇ ਇਕ ਮਹਿਲਾ ਅਫ਼ਸਰ ’ਤੇ ਆਧਾਰਿਤ ਤਿੰੰਨ ਮੈਂਬਰੀ ਸਿਟ ਕਾਇਮ ਕਰਨ। ਬੈਂਚ ਨੇ ਸਿਟ ਨੂੰ ਤਿੰਨ ਮਹੀਨਿਆਂ ’ਚ ਜਾਂਚ ਮੁਕੰਮਲ ਕਰਕੇ ਰਿਪੋਰਟ ਮੰਗੀ ਹੈ।
Advertisement
Advertisement