For the best experience, open
https://m.punjabitribuneonline.com
on your mobile browser.
Advertisement

ਐੱਸਸੀ/ਬੀਸੀ ਜਥੇਬੰਦੀਆਂ ਵੱਲੋਂ ਐੱਸਐੱਸਪੀ ਦਫ਼ਤਰ ਦੇ ਘਿਰਾਓ ਦਾ ਐਲਾਨ

11:23 AM Aug 19, 2024 IST
ਐੱਸਸੀ ਬੀਸੀ ਜਥੇਬੰਦੀਆਂ ਵੱਲੋਂ ਐੱਸਐੱਸਪੀ ਦਫ਼ਤਰ ਦੇ ਘਿਰਾਓ ਦਾ ਐਲਾਨ
ਰੋਸ ਪ੍ਰਦਰਸ਼ਨ ਕਰਦੇ ਹੋਏ ਦਲਿਤ ਸੰਗਠਨਾਂ ਦੇ ਨੁਮਾਇੰਦੇ।
Advertisement

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 18 ਅਗਸਤ
ਜਾਅਲੀ ਅਨੁਸੂਚਿਤ ਜਾਤੀ ਅਤੇ ਜਨਜਾਤੀ ਸਰਟੀਫਿਕੇਟ ਮਾਮਲਿਆਂ ਦੀ ਉੱਚ ਪੱਧਰੀ ਜਾਂਚ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੇ ਇੱਥੋਂ ਦੇ ਫੇਜ਼-7 ਸਥਿਤ ਲਾਲ ਬੱਤੀ ਚੌਕ ਨੇੜੇ ਐੱਸਸੀ/ਬੀਸੀ ਮਹਾ ਪੰਚਾਇਤ ਵੱਲੋਂ ਲਗਾਇਆ ਪੱਕਾ ਮੋਰਚਾ ਜਾਰੀ ਹੈ। ਦਲਿਤ ਸੰਗਠਨਾਂ ਦੇ ਨੁਮਾਇੰਦੇ ਪਿਛਲੇ ਨੌਂ ਮਹੀਨੇ ਤੋਂ ਲੜੀਵਾਰ ਧਰਨੇ ’ਤੇ ਬੈਠੇ ਹਨ। ਵੱਖ-ਵੱਖ ਸਿਆਸੀ, ਸਮਾਜਿਕ ਤੇ ਸਿਆਸੀ ਜਥੇਬੰਦੀਆਂ ਦੀ ਧਰਨਾ ਸਥਾਨ ’ਤੇ ਅਹਿਮ ਮੀਟਿੰਗ ਹੋਈ। ਜਿਸ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਅਤੇ ਪੁਲੀਸ ਵਧੀਕੀਆਂ ਅਤੇ ਝੂਠੇ ਪਰਚਿਆਂ ਵਿਰੁੱਧ 20 ਅਗਸਤ ਨੂੰ ਐੱਸਐੱਸਪੀ ਦਫ਼ਤਰ ਦਾ ਘਿਰਾਓ ਦਾ ਫ਼ੈਸਲਾ ਲਿਆ ਗਿਆ।
ਬਸਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਾਜਿੰਦਰ ਸਿੰਘ ਨਨਹੇੜੀਆਂ ਨੇ ਕਿਹਾ ਕਿ 20 ਅਗਸਤ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਨਸਾਫ਼ ਪਸੰਦ ਲੋਕ ਅਤੇ ਪੀੜਤ ਪਰਿਵਾਰ ਪੱਕੇ ਮੋਰਚੇ ਵਾਲੀ ਥਾਂ ਤੋਂ ਰੋਸ ਮਾਰਚ ਕਰਦੇ ਹੋਏ ਐੱਸਐੱਸਪੀ ਦਫ਼ਤਰ ਪਹੁੰਚਣਗੇ ਅਤੇ ਉੱਥੇ ਧਰਨਾ ਲਗਾ ਕੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ।
ਇਸ ਮੌਕੇ ਬਸਪਾ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੁਖਦੇਵ ਸਿੰਘ ਚੱਪੜਚਿੜੀ, ਚੰਡੀਗੜ੍ਹ ਦੇ ਪ੍ਰਧਾਨ ਬ੍ਰਿਜਪਾਲ, ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਕਰਮਜੀਤ ਸਿੰਘ, ਵਿਸ਼ਵਕਰਮਾ ਕਮੇਟੀ ਮਟੌਰ ਦੇ ਮੀਤ ਪ੍ਰਧਾਨ ਨਗਿੰਦਰ ਰਾਜਭਰ, ਕੈਸ਼ੀਅਰ ਪੰਕਜ ਚੌਧਰੀ, ਸਰਵਰ ਮੁਸਲਿਮ ਵੈੱਲਫੇਅਰ ਕਮੇਟੀ ਮਟੌਰ ਦੇ ਪ੍ਰਧਾਨ ਤਰਸੇਮ ਖਾਨ, ਵਾਇਸ ਚੇਅਰਮੈਨ ਦਿਲਬਰ ਖਾਨ, ਹਿਊਮਨ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸਵਿੰਦਰ ਸਿੰਘ ਲੱਖੋਵਾਲ, ਪੰਜਾਬ ਸੇਵਾ ਮੰਚ (ਯੂਥ ਵਿੰਗ) ਮੁਹਾਲੀ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਗੜ੍ਹੀਆ, ਸੁਲੱਭ ਸ਼ੋਚਾਲਿਆ ਸਫ਼ਾਈ ਮਜ਼ਦੂਰ ਸੰਗਠਨ ਦੇ ਪ੍ਰਧਾਨ ਦੌਲਤ ਰਾਮ, ਜਨਰਲ ਸਕੱਤਰ ਰਿਸ਼ੀਰਾਜ ਮਹਾਰ ਆਦਿ ਹਾਜ਼ਰ ਸਨ।

Advertisement

Advertisement
Advertisement
Author Image

Advertisement