For the best experience, open
https://m.punjabitribuneonline.com
on your mobile browser.
Advertisement

ਅਨਾਜ ਦੀ ਢੁਆਈ ’ਚ ਘਪਲੇਬਾਜ਼ੀ, ਪੰਜ ਠੇਕੇਦਾਰਾਂ ’ਤੇ ਕੇਸ ਦਰਜ

09:02 AM Feb 11, 2024 IST
ਅਨਾਜ ਦੀ ਢੁਆਈ ’ਚ ਘਪਲੇਬਾਜ਼ੀ  ਪੰਜ ਠੇਕੇਦਾਰਾਂ ’ਤੇ ਕੇਸ ਦਰਜ
Advertisement

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 10 ਫਰਵਰੀ
ਮੁਕਤਸਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਹੇਠ ਪੰਜਾਬ ਚੌਕਸੀ ਵਿਭਾਗ ਵੱਲੋਂ ਪੰਜ ਠੇਕੇਦਾਰਾਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਠੇਕੇਦਾਰ ਪ੍ਰੇਮ ਚੰਦ, ਵਿਸ਼ੂ ਮਿੱਤਲ, ਯੋਗੇਸ਼ ਗੁਪਤਾ, ਰਾਜੀਵ ਕੁਮਾਰ ਅਤੇ ਭਾਗ ਰੋਡ ਲਾਈਨਜ਼ ਟਰਾਂਸਪੋਰਟ ਦੇ ਮਾਲਕ ਰਮਨਦੀਪ ਸਿੰਘ ਵਿਰੁੱਧ ਆਰਥਿਕ ਅਪਰਾਧ ਵਿੰਗ ਲੁਧਿਆਣਾ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ| ਵਿਭਾਗ ਦੇ ਬੁਲਾਰੇ ਅਨੁਸਾਰ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਉਪਰੋਕਤ ਮੁਲਜ਼ਮਾਂ ਨੇ ਸਾਲ 2019-20 ਦੌਰਾਨ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਕਥਿਤ ਮਿਲੀਭੁਗਤ ਕਰ ਕੇ ਅਨਾਜ ਦੀ ਢੋਆ-ਢੁਆਈ ਲਈ ਜਾਅਲਸਾਜ਼ੀ ਨਾਲ ਟੈਂਡਰ ਹਾਸਲ ਕੀਤੇ ਸਨ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਪਰੋਕਤ ਮੁਲਜ਼ਮਾਂ ਨੇ ਟੈਂਡਰ ਲੈਣ ਲਈ ਅਜਿਹੇ ਵਾਹਨਾਂ ਦੀਆਂ ਜਾਅਲੀ ਸੂਚੀਆਂ ਪੇਸ਼ ਕੀਤੀਆਂ ਜੋ ਅਨਾਜ ਦੀ ਢੋਆ-ਢੁਆਈ ਨਹੀਂ ਕਰ ਸਕਦੇ ਸਨ ਜਿਵੇਂ ਕਿ ਪਿਕਅੱਪ ਵੈਨ, ਮੋਟਰਸਾਈਕਲ ਤੇ ਸਕੂਟਰ ਆਦਿ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਇਨ੍ਹਾਂ ਮੁਲਜ਼ਮਾਂ ਵੱਲੋਂ ਜਾਅਲੀ ਗੇਟ ਪਾਸਾਂ ਦੇ ਆਧਾਰ ’ਤੇ ਸਰਕਾਰੀ ਪੈਸੇ ਦਾ ਗਬਨ ਵੀ ਕੀਤਾ ਗਿਆ। ਵਿਭਾਗ ਨੇ ਜਾਅਲੀ ਗੇਟ ਪਾਸਾਂ ਦੇ ਆਧਾਰ ’ਤੇ ਬਿੱਲ ਪਾਸ ਕਰਕੇ ਠੇਕੇਦਾਰਾਂ ਨੂੰ ਪੈਸੇ ਜਾਰੀ ਕਰ ਦਿੱਤੇ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇ ਮਾਰ ਰਹੀ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement

Advertisement
Advertisement
Author Image

sukhwinder singh

View all posts

Advertisement