For the best experience, open
https://m.punjabitribuneonline.com
on your mobile browser.
Advertisement

ਗੁਰੂ ਨਾਨਕ ਕਾਲਜ ’ਚ ਦੋ ਲੱਖ ਦੀ ਵਜ਼ੀਫ਼ਾ ਰਾਸ਼ੀ ਵੰਡੀ

07:56 AM Nov 27, 2024 IST
ਗੁਰੂ ਨਾਨਕ ਕਾਲਜ ’ਚ ਦੋ ਲੱਖ ਦੀ ਵਜ਼ੀਫ਼ਾ ਰਾਸ਼ੀ ਵੰਡੀ
ਵਿਦਿਆਰਥਣਾਂ ਨੂੰ ਵਜ਼ੀਫਾ ਰਾਸ਼ੀ ਵੰਡਦੇ ਹੋਏ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਤੇ ਹੋਰ।
Advertisement

ਪੱਤਰ ਪ੍ਰੇਰਕ
ਬੰਗਾ, 26 ਨਵੰਬਰ
ਢਾਹਾਂ ਕਲੇਰਾਂ ਦੀ ਸਾਂਝੀ ਜੂਹ ’ਚ ਸਥਾਪਿਤ ਗੁਰੂ ਨਾਨਕ ਕਾਲਜ ਆਫ ਨਰਸਿੰਗ ਵਿੱਚ ਅੱਜ ਵਿਦਿਆਰਥਣਾਂ ਨੂੰ ਦੋ ਲੱਖ ਦੀ ਸਕਾਲਰਸ਼ਿਪ ਦੀ ਰਕਮ ਵੰਡੀ ਗਈ। ਇਹ ਉੱਦਮ ਕੈਨੇਡਾ-ਇੰਡੀਆ ਐਜੂਕੇਸ਼ਨ ਸੁਸਾਇਟੀ ਵੱਲੋਂ ਕਾਲਜ ਸੰਸਥਾਪਕ ਬਾਬਾ ਬੁੱਧ ਸਿੰਘ ਢਾਹਾਂ ਦੇ ਫਰਜ਼ੰਦ ਬਰਜਿੰਦਰ ਸਿੰਘ ਢਾਹਾਂ ਦੀ ਅਗਵਾਈ ਵਿੱੱਚ ਹਰ ਸਾਲ ਕੀਤਾ ਜਾਂਦਾ ਹੈ। ਸਕਾਲਰਸ਼ਿਪ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਵਿੱਚ ਬੀਐੱਸਸੀ ਨਰਸਿੰਗ ਦੀਆਂ ਅਨੂਦੀਪ ਕੌਰ ਪੁੱਤਰੀ ਅਮਰਜੀਤ ਸਿੰਘ, ਹਰਦੀਪ ਕੌਰ ਪੁੱਤਰੀ ਰਾਜਵਿੰਦਰ ਸਿੰਘ ਅਤੇ ਜਸਮੀਨ ਕੌਰ ਪੁੱਤਰੀ ਮੱਖਣ ਸਿੰਘ ਨੂੰ ਕ੍ਰਮਵਾਰ ਵੀਹ-ਵੀਹ ਹਜ਼ਾਰ ਦੀ ਰਾਸ਼ੀ ਪ੍ਰਦਾਨ ਕੀਤੀ ਗਈ। ਇਵੇਂ ਹੀ ਜੀਐੱਨਐੱਮ ਹਰਲੀਨ ਕੌਰ ਪੁੱਤਰੀ ਜਤਿੰਦਰ ਸਿੰਘ, ਅਮਰਦੀਪ ਕੌਰ ਪੁੱਤਰੀ ਸੁਖਦੇਵ ਸਿੰਘ, ਅਤੇ ਜਸਲੀਨ ਕੌਰ ਪੁੱਤਰੀ ਨਛੱਤਰ ਸਿੰਘ ਨੂੰ ਚਾਲੀ- ਚਾਲੀ ਹਜ਼ਾਰ ਦਿੱਤਾ ਗਿਆ। ਇਹ ਰਸਮ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਨਿਭਾਈ। ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਾਈਸ ਪ੍ਰਿੰਸੀਪਲ ਰਮਨਦੀਪ ਕੌਰ ਨੇ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ। ਇਸ ਮੌਕੇ ਟਰੱਸਟ ਦੇ ਸਕੱਤਰ ਅਮਰਜੀਤ ਸਿੰਘ ਕਲੇਰਾਂ, ਮੀਤ ਪ੍ਰਧਾਨ ਜਗਜੀਤ ਸਿੰਘ ਸੋਢੀ, ਖ਼ਜ਼ਾਨਚੀ ਬਲਵਿੰਦਰ ਕੌਰ, ਦਫ਼ਤਰ ਸੁਪਰਡੈਂਟ ਮਹਿੰਦਰਪਾਲ ਸਿੰਘ ਆਦਿ ਮੌਜੂਦ ਸਨ।

Advertisement

Advertisement
Advertisement
Author Image

joginder kumar

View all posts

Advertisement