ਗੜ੍ਹਸ਼ੰਕਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ ਨੇ ਵਜ਼ੀਫ਼ਾ ਰਾਸ਼ੀ ਦੇ ਚੈੱਕ ਵੰਡੇ। ਪ੍ਰਿੰਸੀਪੀਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਲਜ ਦੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀ ਗੁਰਦੀਪ ਸਿੰਘ ਅਤੇ ਸੌਰਵ ਸਿੰਘ ਨੂੰ ਪੰਜ-ਪੰਜ ਹਜ਼ਾਰ ਰੁਪਏ, ਡਿਗਰੀ ਕਲਾਸਾਂ ਦੇ ਵਿਦਿਆਰਥੀ ਪ੍ਰਿੰਸ ਸਿੰਘ, ਅਜੀਤ ਸਿੰਘ, ਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਅਰਸ਼ਪ੍ਰੀਤ ਸਿੰਘ ਅਤੇ ਵਿਦਿਆਰਥਣਾਂ ਗਗਨਦੀਪ ਕੌਰ, ਸਿਮਰਨ ਕੌਰ, ਮਨਪ੍ਰੀਤ ਕੌਰ ਨੂੰ ਅੱਠ-ਅੱਠ ਹਜ਼ਾਰ ਰੁਪਏ ਦੀ ਵਜ਼ਾਫਾ ਰਾਸ਼ੀ ਦੇ ਚੈੱਕ ਵੰਡੇ ਗਏ ਹਨ। ਇਸ ਮੌਕੇ ਡਾ. ਜਾਨਕੀ ਅਗਰਵਾਲ, ਡਾ. ਮਨਬੀਰ ਕੌਰ, ਡਾ. ਕੁਲਦੀਪ ਕੌਰ, ਪ੍ਰੋ. ਜਤਿੰਦਰ ਕੌਰ, ਡਾ. ਹਰਵਿੰਦਰ ਕੌਰ, ਡਾ. ਸੰਘਾ ਗੁਰਬਖਸ਼ ਕੌਰ, ਅੰਮ੍ਰਿਤਪਾਲ ਸਿੰਘ, ਪਰਮਿੰਦਰ ਸਿੰਘ, ਗੁਰਿੰਦਰਜੀਤ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ