ਸਕਾਲਰਸ਼ਿਪ ਦਾ ਦਾਇਰਾ ਵਧਾਇਆ
06:55 AM Jan 06, 2025 IST
ਚੰਡੀਗੜ੍ਹ (ਟਨਸ): ਪੰਜਾਬ ਦੇ ਸਮਾਜਿਕ ਨਿਆਂ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਪੱਛੜੀਆਂ ਸ਼੍ਰੇਣੀਆਂ (ਓਬੀਸੀ), ਆਰਥਿਕ ਤੌਰ ’ਤੇ ਪੱਛੜੀਆਂ ਸ਼੍ਰੇਣੀਆਂ (ਈਬੀਸੀ) ਅਤੇ ਡੀਨੋਟੀਫਾਈਡ, ਨੋਮੈਡਿਕ ਟਰਾਈਬਜ਼ (ਡੀਐੱਨਟੀ) ਦੇ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅਕਾਦਮਿਕ ਸਾਲ 2024-25 ਲਈ ਪ੍ਰਧਾਨ ਮੰਤਰੀ ਯਸ਼ੱਸਵੀ ਯੋਜਨਾ ਤਹਿਤ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਨੂੰ ਓਬੀਸੀ, ਈਬੀਸੀ ਤੇ ਡੀਐੱਨਟੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਖੋਲ੍ਹਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਲਈ 2024-25 ਲਈ ਸਕਾਲਰਸ਼ਿਪ ਪ੍ਰਕਿਰਿਆ ਤਹਿਤ ਅਪਲਾਈ ਕਰਨ ਦੀ ਆਖਰੀ ਮਿਤੀ 15 ਫਰਵਰੀ ਹੈ।
Advertisement
Advertisement