ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੋਣਹਾਰ ਵਿਦਿਆਰਥਣਾਂ ਨੂੰ ਵਜ਼ੀਫ਼ੇ ਵੰਡੇ

06:48 PM Jun 29, 2023 IST

ਪਠਾਨਕੋਟ: ਵਿਦਿਆ ਐਜੂਕੇਸ਼ਨ ਸੁਸਾਇਟੀ ਵੱਲੋਂ ਪ੍ਰਧਾਨ ਵਿਜੇ ਪਾਸੀ ਦੀ ਅਗਵਾਈ ਵਿੱਚ ਦੋ ਲੋੜਵੰਦ ਤੇ ਹੋਣਹਾਰ ਵਿਦਿਆਰਥਣਾਂ ਨੂੰ 8 ਹਜ਼ਾਰ ਰੁਪਏ ਦੀ ਵਜ਼ੀਫਾ ਰਕਮ ਭੇਟ ਕੀਤੀ ਗਈ। ਇਸ ਮੌਕੇ ਡਾ. ਐਮਐਲ ਅੱਤਰੀ, ਊਸ਼ਾ ਪਾਸੀ, ਪ੍ਰਤਿਭਾ ਖੋਸਲਾ ਅਤੇ ਰਾਜ ਕੁਮਾਰ ਹਾਜ਼ਰ ਸਨ। ਪ੍ਰਧਾਨ ਵਿਜੇ ਪਾਸੀ ਨੇ ਕਿਹਾ ਕਿ ਸੁਸਾਇਟੀ ਦਾ ਮੁੱਖ ਉਦੇਸ਼ ਬੇਟੀਆਂ ਨੂੰ ਸਿੱਖਿਆ ਗ੍ਰਹਿਣ ਕਰਵਾਉਣਾ ਹੈ। ਇਸ ਦੇ ਚਲਦੇ ਉਨ੍ਹਾਂ ਵੱਲੋਂ ਸਮੇਂ-ਸਮੇਂ ‘ਤੇ ਲੋੜਵੰਦ ਵਿਦਿਆਰਥਣਾਂ ਨੂੰ ਵਜ਼ੀਫਾ ਰਕਮ ਭੇਟ ਕੀਤੀ ਜਾਂਦੀ ਹੈ। ਉਨ੍ਹਾਂ ਮਾਪਿਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੀ ਧੀਆਂ ਨੂੰ ਜ਼ਰੂਰ ਸਿੱਖਿਆ ਗ੍ਰਹਿਣ ਕਰਵਾਉਣ ਕਿਉਂਕਿ ਇੱਕ ਬੇਟੀ ਦੇ ਪੜ੍ਹਨ ਨਾਲ ਦੋ ਪਰਿਵਾਰ ਸਿੱਖਿਅਤ ਹੋ ਜਾਂਦੇ ਹਨ। -ਪੱਤਰ ਪ੍ਰੇਰਕ

Advertisement

Advertisement
Tags :
ਹੋਣਹਾਰਵਜ਼ੀਫ਼ੇਵੰਡੇਵਿਦਿਆਰਥਣਾਂ
Advertisement