ਸਕੂਲ ਨੇ ‘ਦਿ ਟ੍ਰਿਬਿਊਨ’ ਦਾ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ
09:52 PM Feb 03, 2025 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਫਰਵਰੀ
ਇੱਥੋਂ ਦੇ ਟ੍ਰਿਬਿਊਨ ਸਕੂਲ ਨੇ ਆਪਣੇ ਸੰਸਥਾਪਕ ਦਾ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਵਿਸ਼ੇਸ਼ ਅਸੈਂਬਲੀ ਕਰਵਾਈ ਗਈ ਜਿੱਥੇ ਵਿਦਿਆਰਥੀਆਂ ਨੇ ‘ਦਿ ਟ੍ਰਿਬਿਊਨ’ ਦੇ ਇਤਿਹਾਸ, ਸਮਾਜ ਵਿੱਚ ਯੋਗਦਾਨ ਅਤੇ ‘ਦਿ ਟ੍ਰਿਬਿਊਨ’ ਦੇ ਸੰਸਥਾਪਕ ਸਰਦਾਰ ਦਿਆਲ ਸਿੰਘ ਮਜੀਠੀਆ ਦੇ ਜੀਵਨ ਅਤੇ ਵਿਰਾਸਤ ਬਾਰੇ ਗੱਲਬਾਤ ਕੀਤੀ। ਇਸ ਮੌਕੇ ਸਰਦਾਰ ਦਿਆਲ ਸਿੰਘ ਮਜੀਠੀਆ ਦੇ ਸਿੱਖਿਆ ਅਤੇ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਯੋਗਦਾਨ ਬਾਰੇ ਦੱਸਿਆ ਗਿਆ ਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਲਗਨ, ਇਮਾਨਦਾਰੀ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਟ੍ਰਿਬਿਊਨ ਟਰੱਸਟ ਦੇ ਚੇਅਰਮੈਨ ਦਾ ਸੰਦੇਸ਼ ਵੀ ਸਾਂਝਾ ਕੀਤਾ।
Advertisement
Advertisement
Advertisement