ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਣਤੰਤਰ ਦਿਵਸ ਦੀਆਂ ਤਿਆਰੀਆਂ ਨੇ ਸਕੂਲੀ ਬੱਚੇ ਠਾਰੇ

08:59 AM Jan 17, 2024 IST
ਮਾਨਸਾ ਵਿੱਚ ਛਾਈ ਸੰਘਣੀ ਧੁੰਦ ਤੇ ਠੰਢ ਦੌਰਾਨ ਖੁੱਲ੍ਹੇ ਮੈਦਾਨ ਵਿੱਚ ਰਿਹਰਸਲ ਕਰਦੇ ਹੋਏ ਵਿਦਿਆਰਥੀ। -ਫੋਟੋ: ਸੁਰੇਸ਼

ਜੋਗਿੰਦਰ ਸਿੰਘ ਮਾਨ
ਮਾਨਸਾ, 16 ਜਨਵਰੀ
ਗਣਤੰਤਰ ਦਿਵਸ ਦੀਆਂ ਤੜਕਸਾਰ ਚੱਲ ਰਹੀਆਂ ਤਿਆਰੀਆਂ ਨੇ ਸਕੂਲੀ ਵਿਦਿਆਰਥੀਆਂ ਨੂੰ ਠੰਡ ਚੜ੍ਹਾ ਦਿੱਤੀ ਹੈ। 26 ਜਨਵਰੀ ’ਚ ਬੇਸ਼ੱਕ ਹਫ਼ਤਾ ਭਰ ਤੋਂ ਵੱਧ ਦਾ ਸਮਾਂ ਪਿਆ ਹੈ, ਪਰ ਇਸ ਦੇ ਬਾਵਜੂਦ ਸਕੂਲੀ ਵਿਦਿਆਰਥੀਆਂ ਦਾ ਹਰ ਰੋਜ਼ ਭਾਰੀ ਧੁੰਦ ਅਤੇ ਠੰਢ ’ਚ ਬੁਰਾ ਹਾਲ ਹੋ ਰਿਹਾ ਹੈ। ਦੂਜੇ ਪਾਸੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਿਹਤ ਵਿਭਾਗ ਬੇਸ਼ੱਕ ਤਰ੍ਹਾਂ ਤਰ੍ਹਾਂ ਦੀਆਂ ਹਦਾਇਤਾਂ ਜਾਰੀ ਕਰ ਰਿਹਾ ਹੈ, ਪਰ ਪ੍ਰਸ਼ਾਸਨ ਜਾਂ ਇਸ ਦਾ ਸਕੂਲੀ ਵਿਭਾਗ ਖੁਦ ਇਸ ’ਤੇ ਅਮਲ ਤੋਂ ਗੁਰੇਜ਼ ਕਰ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ’ਚ ਸਿੱਖਿਆ ਵਿਭਾਗ ਵੱਲੋਂ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਪੀ.ਟੀ ਅਤੇ ਹੋਰ ਗਰਾਊਂਡ ਆਈਟਮਾਂ ਲਈ ਵਿਦਿਆਰਥੀ ਹਰ ਰੋਜ਼ ਭਾਰੀ ਧੁੰਦ ਅਤੇ ਠੰਢ ’ਚ ਠਰ ਰਹੇ ਹੁੰਦੇ ਹਨ,ਪਰ ਕਿਸੇ ਵੀ ਅਧਿਕਾਰੀ ਦਾ ਧਿਆਨ ਵਿਦਿਆਰਥੀਆਂ ਵੱਲ ਨਹੀਂ ਜਾ ਰਿਹਾ ਹੈ। ਉਧਰ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਸਕੱਤਰ ਅਮੋਲਕ ਡੇਲੂਆਣਾ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਭਾਰੀ ਧੁੰਦ ਅਤੇ ਠੰਡ ਦੇ ਮੱਦੇਨਜ਼ਰ ਵਿਦਿਆਰਥੀਆਂ ਨੂੰ ਖੁੱਲ੍ਹੇ ਮੈਦਾਨ ’ਚ ਤਿਆਰੀ ਤੋਂ ਗੁਰੇਜ਼ ਕੀਤਾ ਜਾਵੇ। ਇਸੇ ਦੌਰਾਨ ਜਦੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ) ਹਰਿੰਦਰ ਸਿੰਘ ਭੁੱਲਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਸੱਭਿਆਚਾਰਕ ਗਤੀ-ਵਿਧੀਆਂ ਨਾਲ ਸਬੰਧਿਤ ਪੇਸ਼ਕਾਰੀਆਂ ਹਾਲ ਅੰਦਰ ਕਰਵਾਈਆਂ ਜਾ ਰਹੀਆਂ ਹਨ, ਪਰ ਸਕੂਲੀ ਬੱਚਿਆਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਅਤੇ ਪੀ.ਟੀ ਸ਼ੋਅ ਖੁੱਲ੍ਹੇ ਮੈਦਾਨ ਵਿੱਚ ਕਰਵਾਉਣੇ ਜ਼ਰੂਰੀ ਹਨ।

Advertisement

Advertisement