ਸਕੂਲ ਦਾ ਸਥਾਪਨਾ ਦਿਵਸ ਮਨਾਇਆ
07:45 AM Jan 30, 2025 IST
Advertisement
ਰਾਜਪੁਰਾ:
Advertisement
ਸਕਾਲਰਜ਼ ਪਬਲਿਕ ਸਕੂਲ ਰਾਜਪੁਰਾ ਨੇ ਸਕੂਲ ਦਾ 23ਵਾਂ ਸਥਾਪਨਾ ਦਿਵਸ ਧੂਮ-ਧਾਮ ਨਾਲ ਮਨਾਇਆ। ਸਕੂਲ ਦੇ ਚੇਅਰਮੈਨ ਤਰਸੇਮ ਜੋਸ਼ੀ ਨੇ ਝੰਡਾ ਲਹਿਰਾਇਆ। ਇਸ ਮੌਕੇ ਹਵਨ ਕਰਵਾਇਆ ਗਿਆ ਅਤੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਦੇ ਭੋਗ ਵੀ ਪਾਏ ਗਏ। ਸਮੁੱਚੇ ਸਕਾਲਰਜ਼ ਪਰਿਵਾਰ ਦੀ ਭਲਾਈ, ਤਰੱਕੀ ਅਤੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ ਗਈ। ਇਸ ਤੋਂ ਬਾਅਦ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਅਤੇ ਸਕੂਲ ਦੇ ਚੇਅਰਮੈਨ, ਡਾਇਰੈਕਟਰ, ਪ੍ਰਿੰਸੀਪਲ ਅਤੇ ਮੈਨੇਜਮੈਂਟ ਨੇ ਕੇਕ ਕੱਟਿਆ। ਸਕੂਲ ਡਾਇਰੈਕਟਰ ਸੁਦੇਸ਼ ਜੋਸ਼ੀ ਅਤੇ ਪ੍ਰਿੰਸੀਪਲ ਸ੍ਰੀਮਤੀ ਭਾਰਤੀ ਨੇ ਧੰਨਵਾਦ ਕੀਤਾ। -ਨਿੱਜੀ ਪੱਤਰ ਪ੍ਰੇਰਕ
Advertisement
Advertisement