ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਸਕੂਲ ਪ੍ਰਿੰਸੀਪਲ ਤੇ ਸਟਾਫ ਤਲਬ
06:39 AM Dec 06, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਦਸੰਬਰ
ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਮਾਹਲਪੁਰ ਦੇ ਇੱਕ ਸਕੂਲ ਦੇ ਗੇਟ ਤੋਂ ਚਾਰ ਸਾਲਾ ਬੱਚੀ ਨੂੰ ਬਾਹਰ ਕੱਢਣ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਸਕੂਲ ਪ੍ਰਿੰਸੀਪਲ ਤੇ ਸਬੰਧਤ ਸਟਾਫ ਨੂੰ ਤਲਬ ਕੀਤਾ ਹੈ। ਇਸ ਬਾਰੇ ਅੱਜ ਨਿਊਜ਼ ਚੈਨਲਾਂ ਤੇ ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਖ਼ਬਰ ਵਾਇਰਲ ਹੋਈ ਸੀ। ਇਸ ਦੇ ਆਧਾਰ ’ਤੇ ਚੇਅਰਮੈਨ ਨੇ ਮਾਮਲੇ ਦਾ ਖ਼ੁਦ ਹੀ ਨੋਟਿਸ ਲਿਆ ਹੈ। ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਮਾਹਿਲਪੁਰ ਸਥਿਤ ਸਕੂਲ ਦੇ ਪ੍ਰਿੰਸੀਪਲ ਅਤੇ ਸਬੰਧਤ ਸਟਾਫ ਨੂੰ 12 ਦਸੰਬਰ ਨੂੰ ਕਮਿਸ਼ਨ ਦੇ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਆਦੇਸ਼ ਜਾਰੀ ਕੀਤੇ ਹਨ।
Advertisement
Advertisement
Advertisement