ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੱਚੀ ਦੀ ਮੌਤ ਦੇ ਮਾਮਲੇ ਵਿੱਚ ਸਕੂਲ ਪ੍ਰਿੰਸੀਪਲ ਗ੍ਰਿਫ਼ਤਾਰ

07:05 AM Dec 22, 2024 IST

ਸਤਵਿੰਦਰ ਬਸਰਾ
ਲੁਧਿਆਣਾ, 21 ਦਸੰਬਰ
ਇੱਥੇ ਸੈਕਟਰ-32 ਦੇ ਇੱਕ ਸਕੂਲ ਵਿੱਚ ਬੱਸ ਹੇਠ ਆਉਣ ਕਾਰਨ ਹੋਈ ਬੱਚੀ ਦੀ ਮੌਤ ਦੇ ਮਾਮਲੇ ਵਿੱਚ ਅੱਜ ਪੁਲੀਸ ਨੇ ਸਕੂਲ ਪ੍ਰਿੰਸੀਪਲ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਉਸ ਨੂੰ ਦੋ ਰੋਜ਼ਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲੀਸ ਨੇ ਇਸ ਮਾਮਲੇ ਸਬੰਧੀ ਪੁੱਛ-ਪੜਤਾਲ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੈਕਟਰ-32 ਵਿੱਚ ਪੈਂਦੇ ਬੀਸੀਐੱਮ ਸਕੂਲ ਵਿੱਚ ਸਕੂਲ ਬੱਸ ਹੇਠ ਆ ਕੇ ਦੂਜੀ ਜਮਾਤ ਵਿੱਚ ਪੜ੍ਹਦੀ ਬੱਚੀ ਅਮਾਇਰਾ ਦੀ ਮੌਤ ਹੋ ਗਈ ਸੀ। ਇਸ ਮਗਰੋਂ ਸਕੂਲ ਕੈਂਪਸ ਵਿੱਚ ਹਾਦਸੇ ਦੇ ਕਥਿਤ ਸਬੂਤ ਮਿਟਾਉਣ ਦਾ ਵਿਰੋਧ ਕਰਦਿਆਂ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਉਨ੍ਹਾਂ ਵੱਲੋਂ ਇਹ ਮੰਗ ਵੀ ਕੀਤੀ ਜਾ ਰਹੀ ਸੀ ਕਿ ਜਿੰਨੀ ਦੇਰ ਤੱਕ ਸਕੂਲ ਪ੍ਰਿੰਸੀਪਲ ਅਤੇ ਬੱਸ ਡਰਾਈਵਰ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਹ ਧਰਨਾ ਖ਼ਤਮ ਨਹੀਂ ਕਰਨਗੇ। ਅੱਜ ਪ੍ਰਿੰਸੀਪਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਖ਼ਤਮ ਕਰ ਦਿੱਤਾ ਗਿਆ।
ਪੁਲੀਸ ਨੇ ਅੱਜ ਸ਼ਾਮ ਨੂੰ ਸਕੂਲ ਪ੍ਰਿੰਸੀਪਲ ਡੀਪੀ ਗੁਲੇਰੀਆ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਉਸ ਨੂੰ ਦੋ ਰੋਜ਼ਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਏਡੀਸੀਪੀ-4 ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਸਕੂਲ ਪ੍ਰਿੰਸੀਪਲ ਤੋਂ ਇਸ ਮਾਮਲੇ ਸਬੰਧੀ ਦੀ ਅਸਲੀਅਤ ਸਾਹਮਣੇ ਲਿਆਉਣ ਲਈ ਹੋਰ ਪੁੱਛ-ਪੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਬੱਚੀ ਦੇ ਪਰਿਵਾਰਕ ਮੈਂਬਰਾਂ ਨੂੰ ਪ੍ਰਿੰਸੀਪਲ ਦੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਦੇ ਦਿੱਤੀ ਗਈ। ਦੱਸਣਯੋਗ ਹੈ ਕਿ ਹਾਦਸੇ ਮਗਰੋਂ ਜਦੋਂ ਬੱਚੀ ਦੇ ਮਾਪੇ ਘਟਨਾ ਸਥਾਨ ’ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਸਕੂਲ ਦੇ ਸੀਸੀਟੀਵੀ ਕੈਮਰੇ ਵੀ ਲਾਹ ਦਿੱਤੇ ਗਏ ਸਨ ਤੇ ਹਾਦਸੇ ਵਾਲੀ ਥਾਂ ’ਤੇ ਖੂਨ ਦੇ ਨਿਸ਼ਾਨ ਵੀ ਮਿਟਾਉਣ ਦੀ ਕੋਸ਼ਿਸ਼ ਕੀਤੀ ਗਈ।

Advertisement

Advertisement