ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਕਟਾਰੀਆ ਵੱਲੋਂ ਸਕੂਲ ਦੇ ਕਮਰੇ ਦਾ ਉਦਘਾਟਨ

10:16 AM Aug 31, 2024 IST
ਕਮਰੇ ਦਾ ਉਦਘਾਟਨ ਕਰਦੇ ਹੋਏ ਸੰਤੋਸ਼ ਕਟਾਰੀਆ। -ਫੋਟੋ: ਗਹੂੰਣ

ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 30 ਅਗਸਤ
ਵਿਧਾਇਕ ਸੰਤੋਸ਼ ਕਟਾਰੀਆ ਨੇ ਅੱਜ ਇੱਥੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰੇਸ਼ ਕੁਮਾਰ ਦੀ ਮੌਜੂਦਗੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਕਾਪੁਰ ਵਿੱਚ ਨਵੇਂ ਬਣੇ ਕਮਰੇ ਦਾ ਉਦਘਾਟਨ ਕੀਤਾ। ਇਸ ਮੌਕੇ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਬੱਚੇ ਨੂੰ ਸਿੱਖਿਅਤ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਕੂਲ ਆਫ ਐਮੀਨੈਂਸ ਪ੍ਰਾਜੈਕਟ ਸ਼ੁਰੂ ਕਰਕੇ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ ਹੈ, ਜਿਸ ਨਾਲ ਜਿੱਥੇ ਸਰਕਾਰੀ ਸਕੂਲਾਂ ਦੀ ਸਿੱਖਿਆ ਦਾ ਪੱਧਰ ਉੱਚਾ ਹੋਇਆ ਹੈ, ਉੱਥੇ ਵਿਦਿਆਰਥੀ ਸਮੇਂ ਦੇ ਹਾਣੀ ਬਣਕੇ ਆਪਣਾ ਵਧੀਆ ਭਵਿੱਖ ਬਣਾ ਸਕਣਗੇ। ਬੀਬੀ ਕਟਾਰੀਆ ਨੇ ਕਿਹਾ ਕਿ ਬਲਾਚੌਰ ਹਲਕੇ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਕਾਇਆ ਕਲਪ ਕਰਕੇ ਵਿਦਿਆਰਥੀਆੰ ਨੂੰ ਉੱਚ ਪਾਏ ਦੀਆਂ ਸਹੂਲਤਾਂ ਪ੍ਹਦਾਨ ਕੀਤੀਆਂ ਜਾਣਗੀਆਂ। ਇਸ ਮੌਕੇ ਅਸ਼ੋਕ ਕਟਾਰੀਆ, ਚੰਦਰ ਮੋਹਨ ਜੇਡੀ, ਰਛਪਾਲ ਸਿੰਘ ਮੰਡੇਰ, ਹਰਬੰਸ ਸਿੰਘ, ਜਸਵੀਰ ਕੌਰ, ਜਸਵਿੰਦਰ ਕੌਰ, ਅਨਿਲ ਕੁਮਾਰ ਰਾਣਾ, ਵਰਿੰਦਰ ਬੰਗਾ ਤੇ ਹੋਰ ਹਾਜ਼ਰ ਸਨ।

Advertisement

Advertisement