ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਕੂਲ ਖੇਡਾਂ: ਬੈਡਮਿੰਟਨ ’ਚ ਅੰਮ੍ਰਿਤਸਰ ਨੇ ਫਿਰੋਜ਼ਪੁਰ ਨੂੰ ਹਰਾਇਆ

07:44 AM Oct 09, 2024 IST
ਨੈਸ਼ਨਲ ਸਟਾਈਲ ਕਬੱਡੀ ਖੇਡਦੀਆਂ ਹੋਈਆਂ ਵਿਦਿਆਰਥਣਾਂ।

ਕਰਮਜੀਤ ਸਿੰਘ ਚਿੱਲਾ
ਐੱੱਸਏਐੱਸ ਨਗਰ(ਮੁਹਾਲੀ), 8 ਅਕਤੂਬਰ
ਇਥੋਂ ਦੇ ਸੈਕਟਰ-78 ਦੇ ਬਹੁਮੰਤਵੀ ਖੇਡ ਭਵਨ ਵਿੱਚ 68ਵੀਆਂ ਰਾਜ ਪੱਧਰੀ ਸਕੂਲ ਖੇਡਾਂ ਦੇ ਦੂਜੇ ਦਿਨ ਅੱਜ ਲੜਕੀਆਂ ਦੇ ਨੈਸ਼ਨਲ ਸਟਾਈਲ ਕਬੱਡੀ ਤੇ ਲੜਕਿਆਂ ਦੇ ਬੈਡਮਿੰਟਨ ਦੇ ਫਸਵੇਂ ਮੁਕਾਬਲੇ ਹੋਏ। ਬੈਡਮਿੰਟਨ ਦੇ ਅੰਡਰ-17 ਸਾਲ ਵਰਗ ਦੇ ਲੜਕਿਆਂ ਦੇ ਮੁਕਾਬਲਿਆਂ ਵਿੱਚ ਅੰਮ੍ਰਿਤਸਰ ਦੀ ਟੀਮ ਨੇ ਫਿਰੋਜ਼ਪੁਰ, ਮੋਗਾ ਨੇ ਮਾਨਸਾ, ਸ਼ਹੀਦ ਭਗਤ ਸਿੰਘ ਨਗਰ ਨੇ ਪਠਾਨਕੋਟ ਅਤੇ ਫਿਰੋਜ਼ਪੁਰ ਨੇ ਗੁਰਦਾਸਪੁਰ ਨੂੰ ਹਰਾਇਆ। ਇਸੇ ਤਰ੍ਹਾਂ ਅੰਡਰ-19 ਸਾਲ ਵਰਗ ਦੇ ਬੈਡਮਿੰਟਨ ਮੁਕਾਬਲਿਆਂ ਵਿੱਚ ਕਪੂਰਥਲਾ ਦੀ ਟੀਮ ਨੇ ਬਠਿੰਡਾ, ਗੁਰਦਾਸਪੁਰ ਨੇ ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਨੇ ਫਰੀਦਕੋਟ, ਫਿਰੋਜ਼ਪੁਰ ਨੇ ਰੂਪਨਗਰ, ਕਪੂਰਥਲਾ ਨੇ ਅੰਮ੍ਰਿਤਸਰ, ਬਰਨਾਲਾ ਨੇ ਬਠਿੰਡਾ ਅਤੇ ਲੁਧਿਆਣਾ ਨੇ ਹੁਸ਼ਿਆਰਪੁਰ ਨੂੰ ਮਾਤ ਦਿੱਤੀ। ਲੜਕੀਆਂ ਦੇ ਅੰਡਰ-17 ਸਾਲ ਕਬੱਡੀ ਮੁਕਾਬਲਿਆਂ ਵਿੱਚ ਸ੍ਰੀ ਫਤਹਿਗੜ੍ਹ ਸਾਹਿਬ ਨੇ ਸ਼ਹੀਦ ਭਗਤ ਸਿੰਘ ਨਗਰ, ਫਰੀਦਕੋਟ ਨੇ ਗੁਰਦਾਸਪੁਰ, ਮਾਨਸਾ ਨੇ ਤਰਨ ਤਾਰਨ, ਬਰਨਾਲਾ ਨੇ ਮੋਗਾ ਅਤੇ ਜਲੰਧਰ ਨੇ ਹੁਸ਼ਿਆਰਪੁਰ ਨੂੰ ਹਰਾਇਆ।

Advertisement

Advertisement