ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ੍ਰੇਸ਼ਨ ਸਿੰਦੂਰ’ ਤੋਂ ਬਾਅਦ ਪੰਜਾਬ ਦੇ ਛੇ ਸਰਹੱਦੀ ਜ਼ਿਲ੍ਹਿਆਂ ਵਿਚ ਸਕੂਲ ਬੰਦ

09:19 AM May 08, 2025 IST
featuredImage featuredImage

ਚੰਡੀਗੜ੍ਹ, 8 ਮਈ

Advertisement

ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਦੇ ਵਿਚਕਾਰ ਪੰਜਾਬ ਦੇ ਛੇ ਸਰਹੱਦੀ ਜ਼ਿਲ੍ਹਿਆਂ ਵਿਚ ਸਾਰੇ ਸਕੂਲ ਵੀਰਵਾਰ ਨੂੰ ਬੰਦ ਰਹੇ। ਅਧਿਕਾਰੀਆਂ ਨੇ ਦੱਸਿਆ ਕਿ ਫਿਰੋਜ਼ਪੁਰ, ਪਠਾਨਕੋਟ, ਫਾਜ਼ਿਲਕਾ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿਚ ਸਕੂਲ ਬੰਦ ਰਹੇ। ਜ਼ਿਕਰਯੋਗ ਹੈ ਕਿ ਭਾਰਤੀ ਹਥਿਆਰਬੰਦ ਬਲਾਂ ਵੱਲੋਂ ਬੁੱਧਵਾਰ ਸਵੇਰੇ ਪਾਕਿਸਤਾਨ ਅਤੇ ਪੀਓਕੇ ਵਿਚ ਨੌਂ ਅਤਿਵਾਦੀ ਟਿਕਾਣਿਆਂ ’ਤੇ, ਜਿਸ ਵਿਚ ਜੈਸ਼-ਏ-ਮੁਹੰਮਦ ਦੇ ਗੜ੍ਹ ਬਹਾਵਲਪੁਰ ਅਤੇ ਲਸ਼ਕਰ-ਏ-ਤੋਇਬਾ ਦੇ ਮੁਰੀਦਕੇ ਵਿਚ ਅੱਡੇ ਸ਼ਾਮਲ ਹਨ, ਮਿਜ਼ਾਈਲ ਹਮਲੇ ਕੀਤੇ ਜਾਣ ਤੋਂ ਬਾਅਦ ਤਣਾਅ ਵਧ ਗਿਆ। ਤਰਨਤਾਰਨ ਦੇ ਡਿਪਟੀ ਕਮਿਸ਼ਨਰ ਨੇ ਇਕ ਹੁਕਮ ਜਾਰੀ ਕੀਤਾ ਜਿਸ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਦੇ ਸਾਰੇ ਸਕੂਲ 8 ਮਈ ਤੋਂ 11 ਮਈ ਤੱਕ ਬੰਦ ਰਹਿਣਗੇ।

ਫਿਰੋਜ਼ਪੁਰ ਵਿਚ ਅਧਿਕਾਰੀਆਂ ਨੇ ਅਗਲੇ ਆਦੇਸ਼ਾਂ ਤੱਕ ਅਗਲੇ 72 ਘੰਟਿਆਂ ਲਈ ਸਕੂਲ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਫਾਜ਼ਿਲਕਾ ਵਿਚ ਵੀ ਸਕੂਲ ਅਗਲੇ ਆਦੇਸ਼ਾਂ ਤੱਕ ਬੰਦ ਰਹਿਣਗੇ। -ਪੀਟੀਆਈ

Advertisement

Advertisement
Tags :
Punjabi NewsPunjabi Tribune