ਪੰਜਾਬ ਵਿੱਚ ਭਲਕ ਤੋਂ ਖੁੱਲ੍ਹਣਗੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ
06:05 PM May 11, 2025 IST
ਆਤਿਸ਼ ਗੁਪਤਾ
Advertisement
ਚੰਡੀਗੜ੍ਹ, 11 ਮਈ
ਭਾਰਤ-ਪਾਕਿਸਤਾਨ ਦਰਮਿਆਨ ਜੰਗਬੰਦੀ ਤੋਂ ਬਾਅਦ ਪੰਜਾਬ ਵਿੱਚ ਹਾਲਾਤ ਆਮ ਵਾਂਗ ਹੋਣ ਲੱਗ ਪਏ ਹਨ। ਇਸ ਦੌਰਾਨ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਵੀ 12 ਮਈ ਤੋਂ ਸੂਬੇ ਵਿੱਚ ਸਾਰੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਖੋਲ੍ਹਣ ਦੇ ਹੁਕਮ ਦੇ ਦਿੱਤੇ ਹਨ। ਇਹ ਆਦੇਸ਼ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਰੀ ਕੀਤੇ ਹਨ। ਸ੍ਰੀ ਬੈਂਸ ਨੇ ਕਿਹਾ ਕਿ ਸੂਬੇ ਵਿੱਚ ਸਾਰੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਭਲਕ ਤੋਂ ਖੁੱਲ੍ਹਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਿਦਿਅਰ ਅਦਾਰਿਆਂ ਵਿੱਚ ਕਲਾਸਾਂ ਤੇ ਪ੍ਰੀਖਿਆ ਵੀ ਆਮ ਦਿਨਾਂ ਵਾਂਗ ਸ਼ੁਰੂ ਕੀਤੀਆਂ ਜਾਣ। ਸਿੱਖਿਆ ਮੰਤਰੀ ਨੇ ਕਿਹਾ ਕਿ ਸਾਨੂੰ ਭਾਰਤੀ ਫੌਜ ’ਤੇ ਮਾਣ ਹੈ।
Advertisement
Advertisement