ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਮ੍ਰਿਤਸਰ ਚੀਫ ਖਾਲਸਾ ਦੀਵਾਨ ਦੇ ਸਕੂਲ ਛਾਏ

09:04 AM May 07, 2024 IST
ਅੱਵਲ ਆਈਆਂ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਅਧਿਆਪਕ।

ਅੰਮ੍ਰਿਤਸਰ (ਜਸਬੀਰ ਸਿੰਘ ਸੱਗੂ): ਆਈਸੀਐੱਸਈ ਬੋਰਡ ਵਲੋਂ ਅੱਜ ਐਲਾਨੇ ਗਏ ਦੱਸਵੀਂ ਕਲਾਸ ਦੇ ਨਤੀਜਆਂ ਵਿੱਚ ਚੀਫ ਖਾਲਸਾ ਦੀਵਾਨ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਹਨ। ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਰੈਂਡਜ਼ ਐਵੀਨਿਊ ਏਅਰ ਪੋਰਟ ਅੰਮ੍ਰਿਤਸਰ ਦਾ ਆਈਸੀਐੱਸਈ ਦਸਵੀਂ ਦਾ ਨਤੀਜਾ 100% ਰਿਹਾ। ਸ਼ਾਈਨਪ੍ਰੀਤ ਕੌਰ ਨੇ 96% ਨੰਬਰ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦ ਕਿ ਖੁਸ਼ਪ੍ਰੀਤ ਕੌਰ ਨੇ 91% ਨੰਬਰ ਲੈ ਕੇ ਦੂਜਾ ਸਥਾਨ ਅਤੇ ਸਿਮਰਨਜੀਤ ਕੌਰ 90% ਨੰਬਰ ਲੈ ਕੇ ਤੀਜਾ ਸਥਾਨ ਪ੍ਰਪਤ ਕੀਤਾ। ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਭਗਤਾਂਵਾਲਾ ਸਕੂਲ ਦੀ ਮਹਿਕਪ੍ਰੀਤ ਕੌਰ ਨੇ 97.2% ਅੰਕ ਲੈ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ। ਹਰਸੀਰਤ ਕੌਰ 96.2% ਅੰਕ ਹਾਸਲ ਕਰਕੇ ਦੂਸਰੇ ਸਥਾਨ ’ਤੇ ਰਹੀ। ਸੋਨਮਪ੍ਰੀਤ ਕੌਰ ਨੇ 95.6% ਅੰਕ ਪ੍ਰਾਪਤ ਕੀਤੇ। ਸੁਖਮਨਪ੍ਰੀਤ ਕੌਰ ਨੇ 94.4% ਤੇ ਸ਼ੁਭਦੀਪ ਕੌਰ ਨੇ 94% ਅੰਕ ਹਾਸਲ ਕੀਤੇ। ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੇ ਪ੍ਰਿੰਸੀਪਲ ਸਤਬੀਰ ਕੌਰ ਨੇ ਦੱਸਿਆ ਕਿ ਸੈਸ਼ਨ 2023-24 ਦੌਰਾਨ ਸਕੂਲ ਦੇ 93 ਵਿਦਿਆਰਥੀ ਪ੍ਰੀਖਿਆ ਵਿੱਚ ਬੈਠੇ ਜਿਨ੍ਹਾਂ ਵਿੱਚ 45 ਵਿਦਿਆਰਥੀਆਂ ਨੇ ਮੈਰਿਟ ਪੁਜੀਸ਼ਨ ਹਾਸਿਲ ਕੀਤੀ। ਇਕਨੋਮਿਕਸ ਗਰੁੱਪ ਦੀ ਵਿਦਿਆਰਥਣ ਨਵਲੀਨ ਕੌਰ ਨੇ 97.2% ਨੰਬਰ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ। ਸਾਇੰਸ ਗਰੁੱਪ ਵਿੱਚ ਗੁਰਮਿਹਰ ਸਿੰਘ ਨੇ 93% ਲੈ ਕੇ ਦੂਸਰਾ ਅਤੇ ਮੋਹਿਤ ਮਲਿਕ ਸਿੰਘ ਨੇ 92.8% ਨੰਬਰ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ ਦੀ ਪ੍ਰਿੰਸੀਪਲ ਨਿਰਮਲ ਕੌਰ ਨੇ ਦੱਸਿਆ ਕਿ ਹਰਕੀਰਤ ਸਿੰਘ ਨੇ 98.8 ਪ੍ਰਤੀਸ਼ਤ ਨੰਬਰ ਲੈ ਕੇ ਪਹਿਲਾਂ ਸਥਾਨ, ਅਮਨੀਤ ਕੌਰ ਨੇ 98.6 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਦੂਸਰਾ ਸਥਾਨ, ਅਸਨੀਤ ਕੌਰ ਅਤੇ ਅੰਸ਼ਦੀਪ ਸਿੰਘ ਗਿੱਲ ਨੇ 98.4 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 44 ਬੱਚਿਆਂ ਨੇ 90 ਪ੍ਰਤੀਸ਼ਤ ਤੋਂ ਉਪਰ ਅਤੇ 53 ਬੱਚਿਆਂ ਨੇ 80 ਪ੍ਰਤੀਸ਼ਤ ਤੋਂ ਉਪਰ ਅੰਕ ਪ੍ਰਾਪਤ ਕੀਤੇ ਹਨ।

Advertisement

Advertisement
Advertisement