ਕੌਮੀ ਰਾਜਧਾਨੀ ਵਿੱਚ ਛੁੱਟੀਆਂ ਮਗਰੋਂ ਸਕੂਲ ਖੱਲ੍ਹੇ
08:33 AM Nov 21, 2023 IST
Advertisement
ਨਵੀਂ ਦਿੱਲੀ: ਦਿੱਲੀ ਦੇ ਸਾਰੇ ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਹਵਾ ਪ੍ਰਦੂਸ਼ਣ ’ਚ ਕੁਝ ਸੁਧਾਰ ਹੋਣ ਤੋਂ ਬਾਅਦ ਅੱਜ ਮੁੜ ਖੁੱਲ੍ਹ ਗਏ ਹਨ। ਜਾਣਕਾਰੀ ਅਨੁਸਾਰ ਸ਼ਹਿਰ ਵਿੱਚ ਜੀਆਰਏਪੀ ਦੇ ਚੌਥੇ ਪੜਾਅ ਤਹਿਤ ਲਾਈਆਂ ਪਾਬੰਦੀਆਂ ਨੂੰ ਰੱਦ ਕਰ ਦਿੱਤਾ ਗਿਆ ਹੈ। ਡਾਇਰੈਕਟੋਰੇਟ ਆਫ਼ ਐਜੂਕੇਸ਼ਨ (ਡੀਓਈ) ਦੁਆਰਾ ਜਾਰੀ ਹੁਕਮਾਂ ਅਨੁਸਾਰ ਅਗਲੇ ਇੱਕ ਹਫ਼ਤੇ ਤੱਕ ਸਕੂਲਾਂ ਵਿੱਚ ਬਾਹਰੀ ਖੇਡਾਂ ਦੀਆਂ ਗਤੀਵਿਧੀਆਂ ਅਤੇ ਸਵੇਰ ਦੀਆਂ ਸਭਾਵਾਂ ਨਹੀਂ ਹੋਣਗੀਆਂ। ਜ਼ਿਕਰਯੋਗ ਹੈ ਕਿ ਸ਼ਹਿਰ ਵਿੱਚ ਪ੍ਰਦੂਸ਼ਣ ਵਧਣ ਕਾਰਨ 8 ਨਵੰਬਰ ਨੂੰ ਦਿੱਲੀ ਦੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਤੇ ਠੰਢ ਦੀਆਂ ਛੁੱਟੀਆਂ ਦਾ ਐਲਾਨਕ ਕੀਤਾ ਗਿਆ ਸੀ। ਦਿੱਲੀ ਵਿੱਚ ਹਵਾ ਪ੍ਰਦੂਸ਼ਣ ਸੂਚਕ ਅੰਕ (ਏਕਿਊਆਈ) ਬਿਹਤਰ ਹੋਣ ਅਤੇ ਭਵਿੱਖ ਵਿੱਚ ਇਸ ਦੇ ਪੱਧਰ ਵਿੱਚ ਗਿਰਾਵਟ ਦੇ ਸੰਕੇਤ ਨਾ ਮਿਲਣ ਦੇ ਮੱਦੇਨਜ਼ਰ ਡੀਓਈ ਨੇ ਪ੍ਰੀ-ਸਕੂਲ ਤੋਂ ਬਾਰ੍ਹਵੀਂ ਤੱਕ ਕਲਾਸਾਂ ਮੁੜ ਸ਼ੁਰੂ ਕਰਨ ਦਾ ਆਦੇਸ਼ ਜਾਰੀ ਕੀਤਾ ਹੈ। -ਪੀਟੀਆਈ
Advertisement
Advertisement