ਬਾਰ੍ਹਵੀਂ ਦੇ ਨਤੀਜਿਆਂ ਵਿੱਚ ਸਕੂਲਾਂ ਦੀ ਬਿਹਤਰ ਕਾਰਗੁਜ਼ਾਰੀ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 24 ਜੁਲਾਈ
ਬਾਰ੍ਹਵੀਂ ਦੇ ਐਲਾਨੇ ਨਤੀਜਿਆਂ ਵਿੱਚੋਂ ਆਰਟਸ ਗਰੁੱਪ ਵਿੱਚੋਂ ਅਸ਼ੀਸ਼ ਅਤੇ ਆਕਾਸ਼ਦੀਪ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸੰਗਰੂਰ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਕਾਮਰਸ ’ਚੋਂ ਖੁਸ਼ਵੀਰ ਸਿੰਘ ਨੇ ਅਤੇ ਸਾਇੰਸ ’ਚੋਂ ਕਰਨ ਬਾਂਸਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਪਿੰਡ ਬਡਰੁੱਖਾਂ ਦੇ ਮਾਤਾ ਰਾਜ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਨਿਲ ਕੁਮਾਰ ਅਨੁਸਾਰ ਨਾਨ- ਮੈਡੀਕਲ ਵਿਚੋਂ ਕੋਮਲਪ੍ਰੀਤ ਕੌਰ ਨੇ 96.44 ਫੀਸਦੀ, ਜਸ਼ਨਪ੍ਰੀਤ ਕੌਰ ਨੇ 95.55 ਫੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਅਤੇ ਆਰਟਸ ’ਚੋਂ ਜਸਵੀਰ ਸਿੰਘ ਨੇ 91.11 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ। ਸੀਬੀਐੱਸਈ ਦੇ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਬਾਬਾ ਸ਼ਹੀਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਨਤੀਜਾ ਸ਼ਾਨਦਾਰ ਰਿਹਾ।
ਧੂਰੀ(ਨਿੱਜੀ ਪੱਤਰ ਪ੍ਰੇਰਕ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਰੀ ਪਿੰਡ (ਸੰਗਰੂਰ) ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਲਵਪ੍ਰੀਤ ਸਿੰਘ ਨੇ 92 ਫ਼ੀਸਦੀ ਅੰਕ ਲੈ ਕੇ ਪਹਿਲਾ ਅਤੇ ਲਖਵੀਰ ਸਿੰਘ ਨੇ 91.11 ਫ਼ੀਸਦੀ ਲੈ ਕੇ ਦੂਜਾ ਸਥਾਨ ਮੱਲਿਆ। ਕਾਮਰਸ ਗਰੁੱਪ ’ਚੋਂ ਅਵਤਾਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
ਸੰਦੌੜ (ਪੱਤਰ ਪ੍ਰੇਰਕ): ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੁਠਾਲਾ ਦਾ ਬਾਰਵੀਂ ਕਲਾਸ ਦਾ ਨਤੀਜਾ ਸੌ ਫੀਸਦੀ ਰਿਹਾ। ਸਕੂਲ ਦੇ ਪ੍ਰਿੰਸੀਪਲ ਰਜਿੰਦਰ ਕੁਮਾਰ ਨੇ ਦੱਸਿਆ ਕਿ ਨਾਇਬ ਖਾਂ ਨੇ ਪਹਿਲਾ ਅਤੇ ਪ੍ਰਭਦੀਪ ਸਿੰਘ ਤੇ ਜਸਪ੍ਰੀਤ ਕੌਰ ਨੇ ਦੂਸਰਾ ਸਥਾਨ ਹਾਸਲ ਕੀਤਾ ਹੈ। ਸਕੂਲ ਪ੍ਰਬੰਧਕਾਂ ਨੇ ਮੋਹਰੀ ਪੁਜੀਸਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਵਧਾਈ ਦਿੱਤੀ।
ਅਮਰਗੜ੍ਹ (ਪੱਤਰ ਪ੍ਰੇਰਕ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗੜੀਆਂ ਦੀ ਪ੍ਰਿੰਸੀਪਲ ਰੀਤਾ ਸ਼ਰਮਾ ਤੇ ਸਿਮਰਜੀਤ ਸਿੰਘ ਨੇ ਦੱਸਿਆ ਕਿ ਨਾਨ ਮੈਡੀਕਲ ਗਰੁਪ ਵਿੱਚ ਅਕਾਸ਼ ਸਿੰਘ ਤੇ ਅਮਰ ਸਿੰਘ ਨੇ 95.8 ਫ਼ੀਸਦੀ, ਸੀਮਾ ਨੇ 94.9 ਫ਼ੀਸਦੀ ਅਤੇ ਮਹਿਕਦੀਪ ਕੌਰ ਨੇ 94.2 ਫ਼ੀਸਦੀ ਅੰਕ ਪ੍ਰਾਪਤ ਕੀਤੇ।
ਸੰਗਰੂਰ ਜ਼ਿਲ੍ਹੇ ਵਿੱਚੋਂ ਅੱਵਲ ਜਸ਼ਨਪ੍ਰੀਤ ਕੌਰ ਦਾ ਸਨਮਾਨ
ਭਵਾਨੀਗੜ੍ਹ (ਪੱਤਰ ਪ੍ਰੇਰਕ); ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿੱਚ 98.6% ਨੰਬਰ ਲੈ ਕੇ ਜ਼ਿਲ੍ਹਾ ਸੰਗਰੂਰ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਇੱਥੋਂ ਦੀ ਹੋਣਹਾਰ ਵਿਦਿਆਰਥਣ ਜਸ਼ਨਪ੍ਰੀਤ ਕੌਰ ਦਾ ਅੱਜ ਆਮ ਆਦਮੀ ਪਾਰਟੀ ਦੀ ਆਗੂ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਸਮੁੱਚੀ ਟੀਮ ਨੇ ਸਨਮਾਨ ਕੀਤਾ। ਇਸ ਮੌਕੇ ਹਲਕਾ ਸਹਿ ਪ੍ਰਧਾਨ ਸੰਗਰੂਰ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਧੀਆਂ ਅੱਜ ਕਿਸੇ ਨਾਲੋਂ ਵੀ ਘੱਟ ਨਹੀਂ ਅਤੇ ਹਰ ਖੇਤਰ ਵਿੱਚ ਅੱਵਲ ਆ ਰਹੀਆਂ ਹਨ। ਇਸ ਮੌਕੇ ਆਪ ਆਗੂ ਰਾਜਿੰਦਰ ਸਿੰਘ ਗੋਗੀ, ਹਲਕਾ ਯੂਥ ਪ੍ਰਧਾਨ ਹਰਦੀਪ ਤੂਰ, ਇੰਦਰਜੀਤ ਕੌਰ, ਸੁਰਜੀਤ ਕੌਰ, ਗੁਰਪ੍ਰੀਤ ਕੌਰ, ਨਿਰਭੈ ਸਿੰਘ, ਹਰਗਮਦੂਰ ਤੂਰ, ਮਨਜਿੰਦਰ ਸੱਗੂ, ਅਵਤਾਰ ਸਿੰਘ, ਭਜਨ ਭਗਤ, ਯਾਦਵਿੰਦਰ ਸਿੰਘ, ਮਨਜੀਤ ਸਿੰਘ, ਬਲਵਿੰਦਰ ਸਿੰਘ, ਹਿਮਾਸ਼ੂ ਸਿੰਗਲਾ, ਰਾਜਪਿੰਦਰ ਸਕਰੌਦੀ, ਜਗਤਾਰ ਸਕਰੌਦੀ ਅਤੇ ਸਤਨਾਮ ਸਿੰਘ ਵੀ ਹਾਜ਼ਰ ਸਨ।