ਜੀਟੀਬੀਆਈ ਸਕੂਲ ’ਚ ਸਾਇੰਸ ਪ੍ਰਦਰਸ਼ਨੀ
ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 29 ਸਤੰਬਰ
ਗੁਰੂ ਤੇਗ ਬਹਾਦਰ ਇੰਟਰਨੈਸ਼ਨਲ (ਜੀਟੀਬੀਆਈ) ਸਕੂਲ ਕਲਿਆਣਪੁਰ ਵਿੱਚ ਸਾਇੰਸ ਪ੍ਰਦਰਸ਼ਨੀ ਲਾਈ ਗਈ। ਸਕੂਲ ਕਮੇਟੀ ਦੇ ਚੇਅਰਮੈਨ ਤਰਸੇਮ ਸਿੰਘ, ਡਾਇਰੈਕਟਰ ਸੁਰਜੀਤ ਸਿੰਘ ਅਤੇ ਪ੍ਰਿੰਸੀਪਲ ਬਰਿੰਦਰ ਜੋਤ ਕੌਰ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਇਸ ਪ੍ਰਦਰਸ਼ਨੀ ਵਿੱਚ ਨੌਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥੀਆਂ ਨੇ ਸਾਇੰਸ, ਕਾਮਰਸ ਅਤੇ ਗਣਿਤ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦੇ ਲਗਪਗ 40 ਮਾਡਲ ਤਿਆਰ ਕੀਤੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਾਸਪੁਰ ਪਰਮਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ। ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਸ੍ਰੀਮਤੀ ਪਰਮਜੀਤ ਕੌਰ ਨੂੰ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਤੌਰ ਜੱਜ ਅਧਿਆਪਕਾਂ ਨੇ ਤਿਆਰ ਕੀਤੇ ਪ੍ਰਾਜੈਕਟਾਂ ਦੀ ਜਾਂਚ ਕੀਤੀ। ਇਸ ਮੌਕੇ ਐਜੂਕੇਸ਼ਨਲ ਡਾਇਰੈਕਟਰ ਡਾ. ਕ੍ਰਿਤਇੰਦਰ ਕੌਰ ਵੀ ਹਾਜ਼ਰ ਸਨ। ਪ੍ਰੋਗਰਾਮ ਸਫਲ ਬਣਾਉਣ ਵਿੱਚ ਅਧਿਆਪਕਾ ਪ੍ਰਭਜੋਤ ਕੌਰ, ਸਪਨਾ ਮੈਂਗੀ ਅਤੇ ਹਰਵਿੰਦਰ ਸਿੰਘ ਨੇ ਅਹਿਮ ਭੂਮਿਕਾ ਨਿਭਾਈ।