For the best experience, open
https://m.punjabitribuneonline.com
on your mobile browser.
Advertisement

ਐੱਸਸੀਈਆਰਟੀ ਦੀ ਵਿਗਿਆਨ ਪ੍ਰਦਰਸ਼ਨੀ ਸਮਾਪਤ

08:15 AM Nov 30, 2024 IST
ਐੱਸਸੀਈਆਰਟੀ ਦੀ ਵਿਗਿਆਨ ਪ੍ਰਦਰਸ਼ਨੀ ਸਮਾਪਤ
ਜੇਤੂਆਂ ਨੂੰ ਇਨਾਮ ਵੰਡਦੇ ਹੋਏ ਪ੍ਰਬੰਧਕ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਨਵੰਬਰ
ਇੱਥੋਂ ਦੇ ਸੈਕਟਰ-32 ਵਿਚ ਵਿਗਿਆਨਿਕ ਪ੍ਰਦਰਸ਼ਨੀ ਅੱਜ ਸਮਾਪਤ ਹੋ ਗਈ। ਇਹ ਪ੍ਰਦਰਸ਼ਨੀ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਸਸੀਈਆਰਟੀ) ਸੈਕਟਰ-32 ਵੱਲੋਂ ਲਗਾਈ ਗਈ। ਇਸ ਵਿਚ ਆਖਰੀ ਦਿਨ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਪ੍ਰਦਰਸ਼ਨੀ ਦੇ ਪਹਿਲੇ ਪੱਧਰ ਵਿੱਚ 500 ਮਾਡਲ ਪ੍ਰਦਰਸ਼ਿਤ ਕੀਤੇ ਗਏ। ਮੋਹਰੀ ਵਿਦਿਆਰਥੀਆਂ ਨੂੰ ਕੌਮੀ ਪੱਧਰ ’ਤੇ ਭਾਗ ਲੈਣ ਲਈ ਐਨਸੀਈਆਰਟੀ ਨਵੀਂ ਦਿੱਲੀ ਭੇਜਿਆ ਜਾਵੇਗਾ। ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਜੇਤੂਆਂ ਨੂੰ ਇਨਾਮ ਵੰਡੇ। ਐਸਸੀਈਆਰਟੀ ਦੇ ਡਾਇਰੈਕਟਰ ਡਾ. ਸੁਰਿੰਦਰ ਸਿੰਘ ਦਹੀਆ ਨੇ ਕਿਹਾ ਕਿ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਸਮਾਜ ਦੀਆਂ ਵੱਖ-ਵੱਖ ਸਮੱਸਿਆਵਾਂ ਨਾਲ ਨਜਿੱਠਣ ਲਈ ਵਿਗਿਆਨਕ ਵਿਚਾਰ ਪੈਦਾ ਕਰਨ ਲਈ ਵਿਗਿਆਨ ਤੇ ਤਕਨਾਲੋਜੀ ਦੀ ਭੂਮਿਕਾ ਨੂੰ ਉਜਾਗਰ ਕਰਨਾ ਸੀ। ਪ੍ਰਦਰਸ਼ਨੀ ਦੇ ਜੇਤੂਆਂ ਨੂੰ ਪਹਿਲੇ, ਦੂਜੇ ਅਤੇ ਤੀਜੇ ਸਥਾਨ ਲਈ ਕ੍ਰਮਵਾਰ 5100, 3100 ਅਤੇ 2100 ਰੁਪਏ ਦੇ ਇਨਾਮ ਦਿੱਤੇ ਗਏ ਅਤੇ ਹਰੇਕ ਭਾਗੀਦਾਰ ਨੂੰ 500 ਰੁਪਏ ਦੇ ਇਨਾਮ ਵਜੋਂ ਦਿੱਤੇ ਗਏ। ਐਲੀਮੈਂਟਰੀ ਸਟੇਜ ਦੀ ਓਵਰਆਲ ਸਰਵੋਤਮ ਟਰਾਫੀ ਸਰਕਾਰੀ ਹਾਈ ਸਕੂਲ ਡੱਡੂਮਾਜਰਾ ਅਤੇ ਸੈਕੰਡਰੀ ਵਰਗ ਦੀ ਟਰਾਫੀ ਸਰਕਾਰੀ ਸੀਨੀਅਰ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-37 ਬੀ ਨੇ ਜਿੱਤੀ।

Advertisement

Advertisement
Advertisement
Author Image

sukhwinder singh

View all posts

Advertisement