ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਗਿਆਨੀ ਡਾ. ਔਲਖ ਨੂੰ ਪ੍ਰੇਸ਼ਾਨ ਕਰਨ ਖ਼ਿਲਾਫ਼ ਰੋਸ ਮੁਜ਼ਾਹਰਾ

08:18 AM Aug 25, 2024 IST
ਡਾ. ਬਲਵਿੰਦਰ ਔਲਖ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਨੁਮਾਇੰਦੇ।

ਖੇਤਰੀ ਪ੍ਰਤੀਨਿਧ
ਲੁਧਿਆਣਾ, 24 ਅਗਸਤ
ਵਿਗਿਆਨੀ ਡਾ. ਔਲਖ ਨੂੰ ਪੁਲੀਸ ਵੱਲੋਂ ਕਥਿਤ ਤੌਰ ’ਤੇ ਪ੍ਰੇਸ਼ਾਨ ਕਰਨ ਦੀ ਵੱਖ-ਵੱਖ ਜਥੇਬੰਦੀਆਂ ਨੇ ਨਿਖੇਧੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਇਨ੍ਹਾਂ ਜਥੇਬੰਦੀਆਂ ਦੇ ਆਗੂਆਂ ਦਾ ਦੋਸ਼ ਹੈ ਕਿ ਬੀਤੀ 20 ਅਗਸਤ ਨੂੰ ਪੀਏਯੂ ਵਿੱਚ ਬਾਇਓ ਗੈਸ ਫੈਕਟਰੀਆਂ ਵਿਰੋਧੀ ਸੰਘਰਸ਼ ਦੀ ਤਾਲਮੇਲ ਕਮੇਟੀ ਦੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵੀ ਕੇ ਸਿੰਘ ਨਾਲ ਹੋਈ ਮੀਟਿੰਗ ਤੋਂ ਬਾਅਦ ਲੁਧਿਆਣਾ ਪੁਲੀਸ ਨੇ ਗੱਲਬਾਤ ’ਚ ਮੁੱਖ ਤੌਰ ’ਤੇ ਸ਼ਾਮਲ ਲੋਕ ਪੱਖੀ ਵਿਗਿਆਨੀ ਡਾ. ਬਲਵਿੰਦਰ ਸਿੰਘ ਔਲਖ ਨੂੰ ਕਥਿਤ ਤੌਰ ’ਤੇ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਬਲਵਿੰਦਰ ਔਲਖ ਵੱਲੋਂ ਇਸ ਮੀਟਿੰਗ ਦੌਰਾਨ ਇਨ੍ਹਾਂ ਗੈਸ ਫੈਕਟਰੀਆਂ ਦੀ ਕਾਰਗੁਜ਼ਾਰੀ ਬਾਰੇ ਕਥਿਤ ਝੂਠੇ ਸਰਕਾਰੀ ਭੰਡੀ ਪ੍ਰਚਾਰ ਨੂੰ ਦਲੀਲਾਂ ਸਹਿਤ ਰੱਦ ਕਰਦਿਆਂ ਇਨ੍ਹਾਂ ਨੂੰ ਕੈਂਸਰ ਫੈਕਟਰੀਆਂ ਦਾ ਨਾਮ ਦਿੱਤਾ ਗਿਆ ਸੀ। ਇਸ ਤੋਂ ਬੁਖਲਾਹਟ ਵਿੱਚ ਆ ਕੇ ਲੁਧਿਆਣਾ ਪੁਲੀਸ ਦੀ ਸਪੈਸ਼ਲ ਬ੍ਰਾਂਚ ਦੇ ਇੱਕ ਥਾਣੇਦਾਰ ਨੇ ਡਾ. ਔਲਖ ਦੇ ਘਰੇ ਜਾ ਕੇ ਉਨ੍ਹਾਂ ਦੇ ਪਰਿਵਾਰ ਤੋਂ ਉਨ੍ਹਾਂ ਦੇ ਵੇਰਵੇ ਜਾਣਨ ਦੀ ਕੋਸ਼ਿਸ਼ ਕੀਤੀ। ਸਾਰਾ ਦਿਨ ਸਾਦਾ ਵਰਦੀ ’ਚ ਪੁਲੀਸ ਉਨ੍ਹਾਂ ਦੇ ਘਰ ਦੇ ਬਾਹਰ ਗੱਡੀਆਂ ਵਿੱਚ ਸਵਾਰ ਹੋ ਕੇ ਖੜ੍ਹੀ ਰਹੀ। ਇਸ ਸਮੁੱਚੇ ਘਟਨਾਕ੍ਰਮ ਦਾ ਪਤਾ ਲੱਗਣ ’ਤੇ ਤਾਲਮੇਲ ਕਮੇਟੀ ਦੇ ਸੱਦੇ ’ਤੇ ਬਾਇਓ ਗੈਸ ਵਿਰੋਧੀ ਸੰਘਰਸ਼ ਮੋਰਚਿਆਂ ਭੂੰਦੜੀ, ਅਖਾੜਾ, ਮੁਸ਼ਕਾਬਾਦ ਅਤੇ ਘੁੰਗਰਾਲੀ ਰਾਜਪੂਤਾਂ ਤੋਂ ਸਵਾ ਸੌ ਦੇ ਕਰੀਬ ਵਰਕਰ ਰਾਤ ਸਾਢੇ ਨੌਂ ਵਜੇ ਡਾ. ਔਲਖ ਦੇ ਘਰ ਪਹੁੰਚ ਗਏ। ਇਸ ਸਮੇਂ ਨੇਤਾ ਜੀ ਪਾਰਕ, ਹੈਬੋਵਾਲ ਵਿੱਚ ਵਰਕਰਾਂ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਤਾਲਮੇਲ ਕਮੇਟੀ ਦੇ ਆਗੂਆਂ ਡਾ. ਸੁਖਦੇਵ ਸਿੰਘ ਭੂੰਦੜੀ ਤੇ ਕੰਵਲਜੀਤ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਅਤੇ ਸਰਕਾਰੀ ਪੱਖ ਦੇ ਮਾਹਿਰਾਂ ਨਾਲ ਦੋ ਵਾਰ ਹੋਈ ਮੀਟਿੰਗ ’ਚ ਡਾ. ਔਲਖ ਨੇ ਤੱਥਾਂ, ਦਲੀਲਾਂ ਤੇ ਅੰਕੜਿਆਂ ਸਮੇਤ ਜਦੋਂ ਸਾਬਤ ਕਰ ਦਿੱਤਾ ਕਿ ਇਹ ਸੀਬੀਜੀ ਫੈਕਟਰੀਆਂ ਅਸਲ ’ਚ ਕੈਂਸਰ ਫੈਕਟਰੀਆਂ ਹਨ ਤਾਂ ਪੰਜਾਬ ਸਰਕਾਰ ਬੁਖਲਾਹਟ ’ਚ ਆ ਗਈ ਹੈ। ਸਿੱਟੇ ਵਜੋਂ ਵੱਖ-ਵੱਖ ਪੁਲੀਸ ਅਧਿਕਾਰੀਆਂ ਵੱਲੋਂ ਡਾ. ਔਲਖ ਬਾਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ। ਇਸ ਮੌਕੇ ਲਖਵਿੰਦਰ ਸਿੰਘ , ਗੁਰਪ੍ਰੀਤ ਸਿੰਘ ਗੁਰੀ, ਹਰਮੇਲ ਸਿੰਘ ਸਰਪੰਚ, ਪ੍ਰਧਾਨ ਗੁਰਤੇਜ ਸਿੰਘ ਅਤੇ ਡਾ. ਔਲਖ ਨੇ ਕਿਹਾ ਕਿ ਉਹ ਸੱਚ ਬੋਲਦੇ ਰਹਿਣਗੇ ਕਿ ਇਹ ਸੀਬੀਜੀ ਪਲਾਂਟ ਨਹੀਂ ਹਨ ਸਗੋਂ ਕੈਂਸਰ ਫੈਕਟਰੀਆਂ ਹਨ। ਇਸ ਮੌਕੇ ਹਰਦੇਵ ਸਿੰਘ ਅਖਾੜਾ, ਜਗਦੇਵ ਸਿੰਘ ਅਖਾੜਾ, ਸੁਰਜੀਤ ਸਿੰਘ ਭੂੰਦੜੀ, ਤੇਜਾ ਸਿੰਘ ਭੂੰਦੜੀ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਿਲਾ ਆਗੂ ਬਲਵੰਤ ਸਿੰਘ ਘੁਡਾਣੀ, ਜਮਹੂਰੀ ਅਧਿਕਾਰ ਸਭਾ ਦੇ ਆਗੂ ਜਸਵੰਤ ਜੀਰਖ ਤੇ ਇਨਕਲਾਬੀ ਮਜ਼ਦੂਰ ਕੇਂਦਰ ਦੇ ਕਾ. ਸੁਰਿੰਦਰ ਨੇ ਵੀ ਵਿਚਾਰ ਸਾਂਝੇ ਕੀਤੇ।

Advertisement

Advertisement
Advertisement