ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਗਿਆਨੀਆਂ ਨੇ ਪੰਜਾਬੀ ਸੱਭਿਆਚਾਰ ਦਾ ਆਨੰਦ ਮਾਣਿਆ

09:02 AM Sep 02, 2024 IST
ਬਾਬਾ ਫਰੀਦ ਯੂਨੀਵਰਸਿਟੀ ਵਿੱਚ ਸਭਿਆਚਾਰਕ ਸਮਾਗਮ ਦੌਰਾਨ ਆਸਟਰੇਲੀਆ ਦੇ ਸਿਹਤ ਵਿਗਿਆਨੀ।

ਜਸਵੰਤ ਜੱਸ
ਫਰੀਦਕੋਟ, 1 ਸਤੰਬਰ
ਆਸਟਰੇਲੀਆ ਦੇ ਸਿਹਤ ਵਿਗਿਆਨੀਆਂ ਨੇ ਇਥੇ ਬਾਬਾ ਫਰੀਦ ਯੂਨੀਵਰਸਿਟੀ ’ਚ ਪੰਜਾਬੀ ਸੱਭਿਆਚਾਰ ਦਾ ਆਨੰਦ ਮਾਣਿਆ ਅਤੇ ਪੰਜਾਬੀ ਸੱਭਿਆਚਾਰ ਦੀ ਖੂਬ ਤਾਰੀਫ ਕੀਤੀ। ਉਹ ਦਸ ਦਿਨਾਂ ਦੇ ਦੌਰੇ ’ਤੇ ਫਰੀਦਕੋਟ ਪੁੱਜੇ ਸਨ। ਬਾਬਾ ਫਰੀਦ ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਆਸਟਰੇਲੀਆ ਦੇ ਸਿਹਤ ਵਿਗਿਆਨੀਆਂ ਨੂੰ ਪੰਜਾਬ ਅਤੇ ਪੰਜਾਬੀ ਸੱਭਿਆਚਾਰ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਸਮਾਗਮ ਕਰਵਾਏ। ਵਿਗਿਆਨੀਆਂ ਦੀ ਰਵਾਨਗੀ ਵਾਲੇ ਦਿਨ ਯੂਨੀਵਰਸਿਟੀ ਨੇ ਪੰਜਾਬੀ ਸੱਭਿਆਚਾਰ ਨਾਲ ਜੁੜੀਆਂ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ।
ਇਸ ਦੌਰਾਨ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ। ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਆਸਟਰੇਲੀਆ ਦੇ ਸਿਹਤ ਵਿਗਿਆਨੀਆਂ ਨੇ ਬਾਬਾ ਫਰੀਦ ਯੂਨੀਵਰਸਿਟੀ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਨਾਲ ਇੱਕ ਦਰਜਨ ਦੇ ਕਰੀਬ ਸਮਝੌਤੇ ਕੀਤੇ ਹਨ ਜਿਸ ਦਾ ਮਾਲਵੇ ਨੂੰ ਵੱਡਾ ਫਾਇਦਾ ਹੋਵੇਗਾ।
ਉਨ੍ਹਾਂ ਕਿਹਾ ਕਿ ਇਸ ਹਸਪਤਾਲ ਦੇ ਡਾਕਟਰ ਅਤੇ ਪ੍ਰੋਫੈਸਰ ਆਸਟਰੇਲੀਆ ਦੇ ਸਿਹਤ ਵਿਗਿਆਨੀਆਂ ਨਾਲ ਮਿਲ ਕੇ ਕੰਮ ਕਰਨਗੇ ਅਤੇ ਇਲਾਜ ਵਿੱਚ ਨਵੀਆਂ ਬੁਲੰਦੀਆਂ ਛੂਹਣਗੇ। ਬਾਬਾ ਫਰੀਦ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਰਜੀਵ ਸੂਦ ਨੇ ਕਿਹਾ ਕਿ ਵਿਗਿਆਨੀਆਂ ਦੇ ਇਸ ਦੌਰੇ ਦਾ ਦੋਹਾਂ ਦੇਸ਼ਾਂ ਨੂੰ ਵੱਡਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਸਿਹਤ ਅਤੇ ਮੈਡੀਕਲ ਸਿੱਖਿਆ ਦੇ ਖੋਜ ਖੇਤਰ ਵਿੱਚ ਬਾਬਾ ਫਰੀਦ ਯੂਨੀਵਰਸਿਟੀ ਹੋਰ ਵੀ ਵਿਦੇਸ਼ੀ ਸੰਸਥਾਵਾਂ ਨਾਲ ਸਮਝੌਤੇ ਕਰਨ ਜਾ ਰਹੀ ਹੈ। ਆਸਟਰੇਲੀਆ ਦੇ ਵਿਗਿਆਨੀਆਂ ਨੇ ਇੱਥੇ ਗੱਲਬਾਤ ਦੌਰਾਨ ਕਿਹਾ ਕਿ ਬਾਬਾ ਫਰੀਦ ਯੂਨੀਵਰਸਿਟੀ ਦਾ ਪੱਧਰ ਵਿਸ਼ਵ ਪੱਧਰੀ ਹੈ ਅਤੇ ਉਨ੍ਹਾਂ ਨੂੰ ਇਸ ਦੌਰੇ ਦੌਰਾਨ ਕਾਫੀ ਕੁਝ ਨਵਾਂ ਸਿੱਖਣ ਨੂੰ ਮਿਲਿਆ ਹੈ।

Advertisement

Advertisement