ਸੜਕ ਹਾਦਸੇ ਵਿਚ ਸਕੂਟਰ ਚਾਲਕ ਦੀ ਮੌਤ
ਦੇਵਿੰਦਰ ਸਿੰਘ ਜੱਗੀ
ਪਾਇਲ, 2 ਮਈ
ਬੀਤੀ ਰਾਤ ਈਸੜੂ-ਪਾਇਲ ਰੋਡ ਤੇ ਪਿੰਡ ਨਸਰਾਲੀ ਖੇਤਰ ਵਿਚ ਆਈ ਤੇਜ ਹਨੇਰੀ ਅਤੇ ਝੱਖੜ ਕਾਰਨ ਸੜਕ ਤੇ ਡਿੱਗੀ ਟਾਹਲੀ ਨਾਲ ਸਿੱਧਾ ਟਕਰਾਉਣ ਕਾਰਨ ਸਕੂਟਰ ਚਾਲਕ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅੰਗਰੇਜ਼ ਸਿੰਘ ਪੁੱਤਰ ਹੰਸ ਰਾਜ ਖੰਨੇ ਤੋਂ ਆਪਣੇ ਪਿੰਡ ਵੱਲ ਜਾ ਰਿਹਾ ਸੀ, ਜਿਸ ਦੀ ਸੜਕ ’ਤੇ ਡਿੱਗੀ ਟਾਹਲੀ ਵਿੱਚ ਟਕਰਾਉਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਸਥਾਨ ’ਤੇ ਪੁੱਜੇ ਹਰਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਹੋਰ ਹਾਦਸੇ ਤੋਂ ਬਚਾਅ ਅਤੇ ਆਵਾਜਾਈ ਨੂੰ ਚਾਲੂ ਰੱਖਣ ਦੇ ਮੱਦੇਨਜ਼ਰ ਟਾਹਲੀ ਨੂੰ ਖਿੱਚ ਕੇ ਸਾਈਡ ’ਤੇ ਕੀਤਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਟਾਹਲੀ ਡਿੱਗਣ ਕਾਰਨ ਬਿਜਲੀ ਦੀਆਂ ਤਾਰਾਂ ਵੀ ਟੁੱਟ ਗਈਆਂ ਹਨ। ਪੁਲੀਸ ਚੌਕੀ ਈਸੜੂ ਦੇ ਮੁੱਖ ਮੁਨਸ਼ੀ ਬਿਕਰਮਜੀਤ ਸਿੰਘ ਭੰਗੂ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਕਰਨ ਤੋਂ ਬਾਅਦ ਵਾਰਿਸਾਂ ਦੇ ਹਵਾਲੇ ਕਰ ਕੀਤੀ ਜਾਵੇਗੀ। ਮ੍ਰਿਤਕ ਦੇ ਭਰਾ ਦਰਸ਼ਨ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 194 ਬੀਐੱਨਐੱਸਐੱਸ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।