For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ’ਚ ਸਕੂਟਰ ਸਵਾਰ ਹਲਾਕ

08:27 AM May 09, 2024 IST
ਸੜਕ ਹਾਦਸੇ ’ਚ ਸਕੂਟਰ ਸਵਾਰ ਹਲਾਕ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਮਈ
ਇੱਥੋਂ ਦੇ ਸੈਕਟਰ-9/10 ਵਾਲੀ ਸੜਕ ’ਤੇ ਤੇਜ਼ ਰਫ਼ਤਾਰ ਵਾਹਨ ਦੀ ਲਪੇਟ ’ਚ ਆਉਣ ਨਾਲ ਐਕਟਿਵਾ ਸਵਾਰ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮਨੋਜ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਸੈਕਟਰ-3 ਦੀ ਪੁਲੀਸ ਨੇ ਅਣਪਛਾਤੇ ਕਾਰ ਚਾਲਕ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਮਨੋਜ ਆਪਣੇ ਸਕੂਟਰ ’ਤੇ ਜਾ ਰਿਹਾ ਸੀ, ਉਹ ਜਦੋਂ ਸੈਕਟਰ-9/10 ਵਾਲੀ ਸੜਕ ’ਤੇ ਪਹੁੰਚਿਆ ਤਾਂ ਤੇਜ਼ ਰਫ਼ਤਾਰ ਕਾਰ ਚਾਲਕ ਉਸ ਨੂੰ ਟੱਕਰ ਮਾਰ ਕੇ ਫ਼ਰਾਰ ਹੋ ਗਿਆ। ਪੀੜਤ ਨੂੰ ਸੈਕਟਰ-16 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ। ਥਾਣਾ ਸੈਕਟਰ-3 ਦੀ ਪੁਲੀਸ ਵੱਲੋਂ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×