ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਹਾਦਸੇ ਵਿੱਚ ਸਕੂਟਰੀ ਸਵਾਰ ਹਲਾਕ

07:25 AM Jul 02, 2024 IST

ਪੱਤਰ ਪ੍ਰੇਰਕ
ਪਠਾਨਕੋਟ, 1 ਜੁਲਾਈ
ਪਠਾਨਕੋਟ-ਚੰਬਾ ਕੌਮੀ ਮਾਰਗ ’ਤੇ ਪਿੰਡ ਬੁੰਗਲ ਵਿੱਚ ਇਕ ਟਰੱਕ ਅਤੇ ਸਕੂਟਰੀ ਦਰਮਿਆਨ ਟੱਕਰ ਵਿੱਚ ਸਕੂਟਰੀ ਸਵਾਰ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਭਾਰਤ ਭੂਸ਼ਣ ਸ਼ਰਮਾ (54) ਪੁੱਤਰ ਬੋਧ ਰਾਜ ਵਾਸੀ ਡੀਐੱਲਐੱਮ ਕਲੋਨੀ ਬੁੰਗਲ ਵੱਜੋਂ ਹੋਈ ਹੈ। ਜਾਣਕਾਰੀ ਅਨੁਸਾਰ ਭਾਰਤ ਭੂਸ਼ਣ ਸ਼ਰਮਾ ਆਪਣੀ ਸਕੂਟਰੀ ’ਤੇ ਬੁੰਗਲ ਸਥਿਤ ਪੈਟਰੋਲ ਪੰਪ ’ਤੇ ਤੇਲ ਪਵਾਉਣ ਲਈ ਜਾ ਰਿਹਾ ਸੀ ਕਿ ਜਿਉਂ ਹੀ ਉਹ ਉਕਤ ਸਥਾਨ ’ਤੇ ਪੁੱਜਾ ਤਾਂ ਬਧਾਨੀ ਵੱਲੋਂ ਆ ਰਹੇ ਇਕ ਟਰੱਕ ਦੀ ਲਪੇਟ ਵਿੱਚ ਆ ਗਿਆ। ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਭਾਰਤ ਭੂਸ਼ਣ ਪਿਛਲੇ 30 ਸਾਲਾਂ ਤੋਂ ਲੁਧਿਆਣਾ ਵਿੱਚ ਆਪਣੇ ਪਰਿਵਾਰ ਦੇ ਨਾਲ ਰਹਿ ਰਿਹਾ ਸੀ ਅਤੇ ਇਕ ਦਿਨ ਪਹਿਲਾਂ ਹੀ ਉਹ ਬੁੰਗਲ ਸਥਿਤ ਆਪਣੇ ਘਰ ਆਇਆ ਹੋਇਆ ਸੀ। ਥਾਣਾ ਮਾਮੂਨ ਕੈਂਟ ਦੀ ਮੁਖੀ ਰਜਨੀ ਬਾਲਾ ਨੇ ਦੱਸਿਆ ਕਿ ਦੋਨੋਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਥਾਣੇ ਭੇਜ ਦਿੱਤਾ ਹੈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਪਠਾਨਕੋਟ ਦੇ ਲਾਸ਼ ਘਰ ਵਿੱਚ ਰਖਵਾ ਦਿੱਤਾ ਹੈ।

Advertisement

Advertisement
Advertisement