ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਹਾਦਸੇ ਵਿੱਚ ਸਕੂਟਰ ਸਵਾਰ ਭੂਆ-ਭਤੀਜੀ ਹਲਾਕ

07:32 AM Jun 11, 2024 IST

ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 10 ਜੂਨ
ਬਰਾੜਾ-ਸ਼ਾਹਬਾਦ ਰੋਡ ’ਤੇ ਸੁਭਰੀ ਪਿੰਡ ਕੋਲ ਵਾਪਰੇ ਹਾਦਸੇ ਵਿੱਚ ਐਕਟਿਵਾ ਸਵਾਰ ਭੂਆ-ਭਤੀਜੀ ਦੀ ਮੌਤ ਹੋ ਗਈ। ਮ੍ਰਿਤਕ ਮਹਿਲਾ ਦੀ ਪਛਾਣ ਕੁਰੂਕਸ਼ੇਤਰ ਜ਼ਿਲ੍ਹੇ ਦੇ ਰਤਨਗੜ੍ਹ ਪਿੰਡ ਦੀ 45 ਸਾਲਾ ਸਿਮਰਜੀਤ ਕੌਰ ਅਤੇ ਉਸ ਦੀ ਭਤੀਜੀ 15 ਸਾਲਾ ਰਮਿਤ ਕੌਰ ਵਜੋਂ ਹੋਈ ਹੈ। ਬਰਾੜਾ ਪੁਲੀਸ ਨੇ ਅਣਪਛਾਤੇ ਕਾਰ ਚਾਲਕ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਰਤਨਗੜ੍ਹ ਵਾਸੀ ਹਰਬੰਸ ਸਿੰਘ ਪੁੱਤਰ ਸ਼ਿਵਦੇਵ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਹ ਅੱਜ-ਕੱਲ੍ਹ ਆਪਣੇ ਵੱਡੇ ਪੁੱਤਰ ਰਮਿੰਦਰ ਸਿੰਘ ਕੋਲ ਲੁਧਿਆਣਾ ਵਿੱਚ ਰਹਿ ਰਿਹਾ ਹੈ। ਉਸ ਦੀ ਧੀ ਸਿਮਰਜੀਤ ਕੌਰ ਰਤਨਗੜ੍ਹ ਵਿਚ ਰਹਿੰਦੀ ਹੈ। ਹਰਬੰਸ ਸਿੰਘ ਦੀ 15 ਸਾਲਾ ਪੋਤੀ ਰਮਿਤ ਕੌਰ ਵੀ ਆਪਣੀ ਭੂਆ ਨਾਲ ਰਤਨਗੜ੍ਹ ਰਹਿ ਰਹੀ ਸੀ। ਉਨ੍ਹਾਂ ਦੱਸਿਆ ਕਿ 9 ਜੂਨ ਨੂੰ ਟੈਲੀਫੋਨ ਰਾਹੀਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸਿਮਰਜੀਤ ਕੌਰ ਤੇ ਰਮਿਤ ਕੌਰ ਗੁਆਂਢੀਆਂ ਦੀ ਐਕਟਿਵਾ ’ਤੇ ਬਰਾੜਾ ਜਾ ਰਹੀਆਂ ਸਨ। ਉਹ ਜਦੋਂ ਸ਼ਾਹਬਾਦ ਰੋਡ ’ਤੇ ਸੁਭਰੀ ਪਿੰਡ ਦੇ ਬੱਸ ਸਟੈਂਡ ਕੋਲ ਪਹੁੰਚੀਆਂ ਤਾਂ ਸਾਹਮਣੇ ਤੋਂ ਆ ਰਹੀ ਕਾਰ ਦੇ ਚਾਲਕ ਨੇ ਉਨ੍ਹਾਂ ਦੀ ਐਕਟਿਵਾ ਨੂੰ ਸਿੱਧੀ ਟੱਕਰ ਮਾਰ ਦਿੱਤੀ। ਇਸ ਹਾਦਸੇ ਕਾਰਨ ਉਹ ਦੋਵੇਂ ਸੜਕ ’ਤੇ ਡਿੱਗ ਪਈਆਂ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਹਾਲਤ ਵਿੱਚ ਉਨ੍ਹਾਂ ਨੂੰ ਐੱਮਐੱਮ ਹਸਪਤਾਲ ਮੁਲਾਣਾ ਲਿਜਾਇਆ ਗਿਆ ਜਿੱਥੇ ਡਾਕਟਰ ਨੇ ਜਾਂਚ ਤੋਂ ਬਾਅਦ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਬਰਾੜਾ ਪੁਲੀਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਧਾਰਾ 279/304ਏ ਦੇ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement