ਬੱਸ ਦੀ ਲਪੇਟ ਵਿੱਚ ਆਉਣ ਕਾਰਨ ਸਕੂਟੀ ਸਵਾਰ ਦੀ ਮੌਤ
ਪੱਤਰ ਪ੍ਰੇਰਕ
ਪਠਾਨਕੋਟ, 17 ਮਾਰਚ
ਘਰੋਟਾ ਸੜਕ ’ਤੇ ਬੱਸ ਦੀ ਲਪੇਟ ਵਿੱਚ ਆਉਣ ਕਾਰਨ ਸਕੂਟੀ ਸਵਾਰ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਯਸ਼ਪਾਲ ਵਾਸੀ ਪਿੰਡ ਲਾਹੜੀ 318 ਘਰੋਟਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪ੍ਰਾਈਵੇਟ ਬੱਸ ਦੀਨਾਨਗਰ ਤੋਂ ਘਰੋਟਾ ਜਾ ਰਹੀ ਸੀ। ਲਾਹੜੀ 318 ਦਾ ਰਹਿਣ ਵਾਲਾ ਯਸ਼ਪਾਲ ਸਕੂਟੀ ’ਤੇ ਦੀਨਾਨਗਰ ਸੜਕ ’ਤੇ ਜਾ ਰਿਹਾ ਸੀ। ਘਰੋਟਾ ਮੋੜ ’ਤੇ ਪ੍ਰਾਈਵੇਟ ਬੱਸ ਨੇ ਸਕੂਟੀ ਸਵਾਰ ਨੂੰ ਲਪੇਟ ਵਿੱਚ ਲੈ ਲਿਆ ਜਿਸ ਨਾਲ ਸਕੂਟੀ ਸਵਾਰ ਥੱਲੇ ਡਿੱਗ ਕੇ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਨੂੰ ਦੇਖ ਕੇ ਸਥਾਨਕ ਲੋਕਾਂ ਨੇ ਇਕੱਠੇ ਹੋ ਕੇ ਜ਼ਖਮੀ ਨੂੰ ਇਲਾਜ ਲਈ ਸੀਐੱਚਸੀ ਘਰੋਟਾ ਵਿੱਚ ਦਾਖਲ ਕਰਵਾਇਆ ਜਿੱਥੇ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਪਠਾਨਕੋਟ ਸਿਵਲ ਹਸਪਤਾਲ ਰੈਫਰ ਕਰ ਦਿੱਤਾ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਰੋਟਾ ਚੌਕੀ ਪੁਲੀਸ ਨੇ ਬੱਸ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੂਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕ ਦਾ ਭਲਕੇ ਪੋਸਟ ਮਾਰਟਮ ਕੀਤਾ ਜਾਵੇਗਾ।