For the best experience, open
https://m.punjabitribuneonline.com
on your mobile browser.
Advertisement

ਸਕਾਰਪੀਓ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਮਾ-ਭਾਣਜਾ ਹਲਾਕ

07:58 AM Feb 20, 2024 IST
ਸਕਾਰਪੀਓ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ  ਮਾਮਾ ਭਾਣਜਾ ਹਲਾਕ
Advertisement

ਪੱਤਰ ਪ੍ਰੇਰਕ
ਤਪਾ ਮੰਡੀ, 19 ਫਰਵਰੀ
ਇੱਥੇ ਬਰਨਾਲਾ-ਬਠਿੰਡਾ ਮੁੱਖ ਸੜਕ ’ਤੇ ਲੰਘੀ ਦੇਰ ਰਾਤ ਸਕਾਰਪੀਓ ਕਾਰ ਨੇ ਦੋ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਦੋਵਾਂ ਦੀ ਥਾਂ ’ਤੇ ਹੀ ਮੌਤ ਹੋ ਗਈ। ਕਾਰ ਡਰਾਈਵਰ ਅਤੇ ਉਸ ਵਿੱਚ ਸਵਾਰ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਸਤਿਨਾਮ ਸਿੰਘ ਵਾਸੀ ਨੰਦੀ ਬਸਤੀ ਢਿੱਲਵਾਂ ਅਤੇ ਉਸ ਦਾ ਮਾਮਾ ਸੁਖਦੇਵ ਸਿੰਘ ਵਾਸੀ ਉੱਭਾ ਹਾਲ ਆਬਾਦ ਢਿੱਲਵਾਂ ਕੁੱਬਾ ਰਾਮਪੁਰਾ ਫੂਲ ਤੋਂ ਵਾਪਸ ਆਪਣੇ ਪਿੰਡ ਢਿੱਲਵਾਂ ਨੂੰ ਆ ਰਹੇ ਸਨ। ਜਦੋਂ ਉਹ ਤਪਾ ਨੇੜੇ ਜੇਠੂਕੇ ਕੋਲ ਪਹੁੰਚੇ ਤਾਂ ਪਿੱਛੋਂ ਆ ਰਹੀ ਸਕਾਰਪੀਓ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਸਕਾਰਪੀਓ ਮੋਟਰਸਾਈਕਲ ਨੂੰ ਕਾਫੀ ਦੂਰ ਤੱਕ ਘੜੀਸਦੀ ਹੋਈ ਨਾਲ ਹੀ ਲੈ ਗਈ। ਮੋਟਰਸਾਈਕਲ ਸਵਾਰ ਦੋਹਾਂ ਜਣਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲੀਸ ਨੇ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਪੋਸਟਰਮਾਰਟਮ ਲਈ ਭੇਜ ਦਿੱਤੀਆਂ ਹਨ ਤੇ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement
Author Image

joginder kumar

View all posts

Advertisement