ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੀਟਨਾਸ਼ਕ ਰਸਾਇਣਾਂ ਦੇ ਵਿੱਕਰੀ ਸਬੰਧੀ ਦਸਤਾਵੇਜ਼ਾਂ ਦੀ ਪੜਤਾਲ

08:49 AM Jun 23, 2024 IST
ਮੋਗਾ ਵਿਚ ਦਸਤਾਵੇਜ਼ਾਂ ਦੀ ਜਾਂਚ ਕਰਦੇ ਹੋਏ ਡਾ. ਜਸਵਿੰਦਰ ਸਿੰਘ ਬਰਾੜ।

ਮਹਿੰਦਰ ਸਿੰਘ ਰੱਤੀਆਂ
ਮੋਗਾ, 22 ਜੂਨ
ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਮਿਆਰੀ ਦਵਾਈ, ਖਾਦ, ਬੀਜ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਖੇਤੀਬਾੜੀ ਵਿਭਾਗ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਹੈ ਕਿ ਜੇ ਕੋਈ ਡੀਲਰ ਦੁਕਾਨਦਾਰ ਜਾਂ ਸਹਿਕਾਰੀ ਸਭਾਵਾਂ ਗੈਰ ਮਿਆਰੀ ਜ਼ਹਿਰਾਂ ਜਾਂ ਖਾਦ ਆਦਿ ਵੇਚੇਗਾ ਜਾਂ ਕਿਸਾਨ ਨੂੰ ਪੱਕਾ ਬਿੱਲ ਨਹੀਂ ਦੇਵੇਗਾ ਉਸਦੇ ਖਿਲਾਫ਼ ਵਭਾਗ ਵੱਲੋਂ ਸਖਤ ਕਰਵਾਈ ਕੀਤੀ ਜਾਵੇਗੀ। ਇਸੇ ਤਹਿਤ ਜ਼ਿਲ੍ਹੇ ’ਚ ਕੁਆਲਟੀ ਕੰਟਰੋਲ ਮੁਖੀ ਡਾ. ਜਸਵਿੰਦਰ ਸਿੰਘ ਬਰਾੜ ਨੇ ਕੀਟਨਾਸ਼ਕ ਰਸਾਇਣਾਂ ਦੀ ਵਿਕਰੀ ਦੇ ਦਸਤਾਵੇਜ਼ਾਂ ਦੀ ਜਾਂਚ ਵਿੱਢ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕਿਸੇ ਵੀ ਡੀਲਰ ਆਦਿ ਨੂੰ ਕਿਸਾਨ ਨੂੰ ਗੁਮਰਾਹ ਕਰਕੇ ਜਬਰੀ ਵਾਧੂ ਸਾਮਾਨ ਵੇਚਣ ਨਹੀਂ ਦਿੱਤਾ ਜਾਵੇਗਾ। ਆਉਣ ਵਾਲੇ ਦਿਨਾਂ ਵਿੱਚ ਚੈਕਿੰਗ ਤੇ ਸੈਂਪਲਿੰਗ ਵਿਸ਼ੇਸ਼ ਚੌਕਸੀ ਰੱਖੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖਰੀਦਦਾਰੀ ਸਮੇਂ ਪੱਕਾ ਬਿੱਲ ਜ਼ਰੂਰ ਲੈਣ ਕਿਉਂਕਿ ਪੱਕੇ ਬਿੱਲ ਨਾਲ ਖਰੀਦੀ ਗਈ ਖਾਦ ਜਾਂ ਦਵਾਈ ਮਿਆਰੀ ਹੋਵੇਗੀ। ਜੇਕਰ ਕੋਈ ਵਿਅਕਤੀ ਬਿਨਾਂ ਬਿਲ ਤੋਂ ਵਿਕਰੀ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਵਿਭਾਗ ਨੂੰ ਦਿੱਤੀ ਜਾਵੇ।
ਉਨ੍ਹਾਂ ਨੇ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਾਨੂੰਨਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉੁਣ ਅਤੇ ਕਿਸਾਨਾਂ ਨੂੰ ਮਿਆਰੀ ਅਤੇ ਜ਼ਰੂਰਤ ਅਨੁਸਾਰ ਲੋੜੀਂਦੀਆਂ ਦਵਾਈਆਂ, ਖਾਦਾਂ ਆਦਿ ਦੇਣ ਅਤੇ ਹਰੇਕ ਸਮਾਨ ਦਾ ਪੱਕਾ ਬਿੱਲ ਕਿਸਾਨ ਨੂੰ ਦਿੱਤਾ ਜਾਵੇ।

Advertisement

Advertisement
Advertisement