ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੁਰਾਕ ਕਮਿਸ਼ਨ ਦੀ ਮੈਂਬਰ ਵੱਲੋਂ ਮਿੱਡ-ਡੇਅ ਮੀਲ ਦੀ ਜਾਂਚ

06:56 AM Apr 25, 2024 IST
ਮਿੱਡ-ਡੇਅ ਮੀਲ ਦੀ ਜਾਂਚ ਕਰਦੇ ਹੋਏ ਪ੍ਰੀਤੀ ਚਾਵਲਾ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 24 ਅਪਰੈਲ
ਖ਼ੁਰਾਕ ਕਮਿਸ਼ਨ ਦੀ ਮੈਂਬਰ ਪ੍ਰੀਤੀ ਚਾਵਲਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਚੱਲ ਰਹੇ ਮਿੱਡ-ਡੇਅ ਮੀਲ ਦੀ ਸਮੇਂ-ਸਮੇਂ ਸਿਰ ਜਾਂਚ ਕੀਤੀ ਜਾਵੇ ਤਾਂ ਜੋ ਬੱਚਿਆਂ ਨੂੰ ਪੌਸ਼ਟਿਕ ਖਾਣਾ ਮਿਲ ਸਕੇ। ਉਨ੍ਹਾਂ ਸਰਕਾਰੀ ਹਾਈ ਸਕੂਲ ਘਰਿੰਡਾ, ਸਰਕਾਰੀ ਐਲੀਮੈਂਟਰੀ ਸਕੂਲ ਲਾਹੌਰੀ ਮੱਲ, ਅਟਾਰੀ ਅਤੇ ਸਰਕਾਰੀ ਹਾਈ ਸਕੂਲ ਛੇਹਰਟਾ ਵਿੱਚ ਮਿੱਡ-ਡੇਅ ਮੀਲ ਦੀ ਜਾਂਚ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਆਂਗਣਵਾੜੀ ਵਰਕਰਾਂ ਦਾ ਰਿਕਾਰਡ, ਸਪਲੀਮੈਂਟਰੀ ਨਿਊਟਰੀਸ਼ਨ ਦੀ ਵੰਡ ਅਤੇ ਮਿੱਡ-ਡੇਅ ਮੀਲ ਆਦਿ ਦੇ ਰਿਕਾਰਡ ਵੀ ਚੈੱਕ ਕੀਤਾ ਗਿਆ। ਉਨ੍ਹਾਂ ਆਂਗਣਵਾੜੀ ਕੇਂਦਰਾਂ ਦੀ ਚੈਕਿੰਗ ਵੀ ਕੀਤੀ ਅਤੇ ਉੱਥੇ ਬਣ ਰਹੇ ਮਿੱਡ-ਡੇਅ ਮੀਲ ਦੀ ਗੁਣਵੱਤਾ ਨੂੰ ਵੀ ਜਾਚਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਨੂੰ ਸਮੇਂ ਸਿਰ ਪੁੱਜਦਾ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੀਨਾ ਦੇਵੀ, ਮਹਿੰਦਰ ਅਰੋੜਾ ਖੁਰਾਕ ਤੇ ਸਪਲਾਈ ਅਫ਼ਸਰ, ਪ੍ਰਭਬੀਰ ਸਿੰਘ, ਮਿੱਡ-ਡੇਅ ਮੀਲ ਦੇ ਹੈੱਡ ਸੌਰਭ ਕੁਮਾਰ ਤੋਂ ਇਲਾਵਾ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Advertisement

Advertisement
Advertisement