ਐੱਸਡੀਐੱਮ ਤੇ ਡੀਐੱਸਪੀ ਨੇ ਪਰਾਲੀ ਨੂੰ ਲਾਈ ਅੱਗ ਬੁਝਾਈ
08:43 AM Nov 15, 2023 IST
ਪੱਤਰ ਪ੍ਰੇਰਕ
ਸੰਦੌੜ, 14 ਨਵੰਬਰ
ਪਰਾਲੀ ਸਾੜਨ ਦੇ ਮਾਮਲਿਆਂ ਨੂੰ ਮੁਕੰਮਲ ਤੌਰ ’ਤੇ ਰੋਕਣ ਲਈ ਪੁਲੀਸ ਤੇ ਸਿਵਲ ਪ੍ਰਸਾਸ਼ਨ ਲਗਾਤਾਰ ਚੌਕਸੀ ਵਰਤਦਿਆਂ ਖੇਤਾਂ ’ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਬਚਾਉਣ ਲਈ ਪੱਬਾਂ ਭਾਰ ਹੈ। ਡਿਪਟੀ ਕਮਿਸ਼ਨਰ ਡਾ. ਪੱਲਵੀ ਦੀ ਅਗਵਾਈ ਵਿੱਚ ਅਧਿਕਾਰੀਆਂ ਵੱਲੋਂ ਲਗਾਤਾਰ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਅੱਗ ਨਾ ਲਗਾ ਕੇ ਪਰਾਲੀ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਪ ਮੰਡਲ ਮੈਜਿਸਟਰੇਟ ਮਾਲੇਰਕੋਟਲਾ / ਅਹਿਮਦਗੜ੍ਹ ਹਰਬੰਸ ਸਿੰਘ ਅਤੇ ਡੀਐੱਸਪੀ ਦਵਿੰਦਰ ਸਿੰਘ ਸੰਧੂ ਨੇ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਕੇ ਪਰਾਲੀ ਦੇ ਯੋਗ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਅੱਜ ਪਿੰਡ ਭੂਦਨ ਅਤੇ ਫਿਰੋਜ਼ਪੁਰ ਕੁਠਾਲਾ ਵਿੱਚ ਪਹੁੰਚ ਕੇ ਖੇਤਾਂ ਵਿਚ ਲੱਗੀ ਅੱਗ ਬੁਝਵਾਈ। ਉਨ੍ਹਾਂ ਇੱਕਤਰ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਬਲਕਿ ਉਸ ਦਾ ਯੋਗ ਪ੍ਰਬੰਧਨ ਕਰਨ।
Advertisement
Advertisement